Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਪਾਕਿਸਤਾਨ ਦੀ ਮਾਸਜਿਦ ਵਿਚ ਹੋਇਆ ਫਿਦਾਈਨ ਹਮਲਾ, 61 ਦੀ ਮੌਤ

January 30, 2023 03:40 PM

-ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਲਈ ਹਮਲੇ ਦੀ ਜ਼ਿੰਮੇਵਾਰੀ


ਪੇਸ਼ਾਵਰ, 30 ਜਨਵਰੀ (ਪੋਸਟ ਬਿਊਰੋ) - ਪਾਕਿਸਤਾਨ ਦੀ ਮਸਜਿਦ ਵਿਚ ਹੋਏ ਫਿਦਾਇਨ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ ਹੈ। ਇਸ ਹਮਲੇ ਵਿਚ ਹੁਣ ਤੱਕ 61 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 150 ਤੋਂ ਵੱਧ ਲੋਕ ਜਖਮੀ ਹਨ। ਇਸ ਹਮਲੇ ਦੇ ਵੇਰਵੇ ਭਿਆਨਕ ਹਨ। ਸੋਮਵਾਰ ਨੂੰ ਦੁਪਹਿਰ ਕਰੀਬ 1.40 ਵਜੇ ਪੇਸ਼ਾਵਰ ਦੇ ਇਕ ਬੇਹੱਦ ਸੁਰੱਖਿਅਤ ਇਲਾਕੇ ਵਿਚ ਇਕ ਮਸਜਿਦ ਲੋਕਾਂ ਨਾਲ ਖਚਾਖਚ ਭਰੀ ਹੋਈ ਸੀ। ਦੁਪਹਿਰ ਦੀ ਨਮਾਜ ਜੌਹਰ ਚੱਲ ਰਹੀ ਸੀ।
ਨਮਾਜ਼ੀਆਂ ’ਚ ਸਥਾਨਕ ਲੋਕ ਹੀ ਨਹੀਂ, ਪੁਲਸ, ਫੌਜ, ਬੰਬ ਨਿਰੋਧਕ ਦਸਤੇ ਦੇ ਕਰਮਚਾਰੀ ਵੀ ਸ਼ਾਮਲ ਸਨ। ਲੋਕ ਕਤਾਰਾਂ ਵਿੱਚ ਲੱਗ ਕੇ ਨਮਾਜ ਅਦਾ ਕਰ ਰਹੇ ਸਨ। ਉਦੋਂ ਹੀ ਨਮਾਜ਼ੀਆਂ ਵਿਚੋਂ ਪਹਿਲੀ ਕਤਾਰ ਵਿਚ ਬੈਠੇ ਇੱਕ ਵਿਅਕਤੀ ਨੇ ਇਕ ਵੱਡਾ ਧਮਾਕਾ ਕਰ ਦਿੱਤਾ। ਇਹ ਵਿਅਕਤੀ ਫਿਦਾਇਨ ਹਮਲਾਵਰ ਸੀ, ਜਿਸ ਦੇ ਧਮਾਕੇ ਨਾਲ ਟੁਕੜੇ-ਟੁਕੜੇ ਹੋ ਗਏ।
ਹਮਲਾਵਰ ਪੁਲਸ ਮੁਲਾਜਮਾਂ ਅਤੇ ਸੁਰੱਖਿਆ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਮਰਨ ਵਾਲਿਆਂ ’ਚ ਜ਼ਿਆਦਾਤਰ ਪੁਲਸ ਕਰਮਚਾਰੀ ਅਤੇ ਸੁਰੱਖਿਆ ਕਰਮਚਾਰੀ ਸਾਮਲ ਹਨ। ਪਾਕਿਸਤਾਨੀ ਫੌਜ ਵਲੋਂ ਮਾਰੇ ਗਏ ਟੀ.ਟੀ.ਪੀ. ਕਮਾਂਡਰ ਉਮਰ ਖਾਲਿਦ ਖੁਰਾਸਾਨੀ ਦੇ ਭਰਾ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਉਸ ਦੇ ਭਰਾ ਦੀ ਹੱਤਿਆ ਦਾ ਬਦਲਾ ਸੀ। ਉਮਰ ਖਾਲਿਦ ਖੁਰਾਸਾਨੀ ਅਗਸਤ 2022 ਵਿੱਚ ਅਫਗਾਨਿਸਤਾਨ ਵਿੱਚ ਮਾਰਿਆ ਗਿਆ ਸੀ ਜਦੋਂ ਇਕ ਧਮਾਕੇ ਵਿਚ ਉਸਦੀ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਵਿਚ ਖੁਰਾਸਾਨੀ ਸਮੇਤ 3 ਲੋਕ ਮਾਰੇ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ