Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਹਥਿਆਰਬੰਦ ਕਾਰਜੈਕਿੰਗ ਦੀ ਕੋਸਿ਼ਸ਼ ਕਰਨ ਵਾਲੇ 3 ਲੜਕੇ ਗ੍ਰਿਫਤਾਰ

January 30, 2023 10:50 PM

ਟੋਰਾਂਟੋ, 30 ਜਨਵਰੀ (ਪੋਸਟ ਬਿਊਰੋ) : ਰੈਕਸਡੇਲ ਵਿੱਚ ਗੰਨ ਵਿਖਾ ਕੇ ਕਾਰਜੈਕ ਕਰਨ ਦੇ ਮਾਮਲੇ ਵਿੱਚ ਜੀਟੀਏ ਦੇ ਤਿੰਨ 15 ਸਾਲਾ ਲੜਕਿਆਂ ਨੂੰ ਗ੍ਰਿਫਤਾਰ ਤੇ ਚਾਰਜ ਕੀਤਾ ਗਿਆ ਹੈ।
ਐਤਵਾਰ ਨੂੰ ਤੜ੍ਹਕੇ 3:30 ਵਜੇ ਤੋਂ ਪਹਿਲਾਂ ਟੋਰਾਂਟੋ ਪੁਲਿਸ ਅਧਿਕਾਰੀਆਂ ਨੂੰ ਰੈਕਸਡੇਲ ਬੁਲੇਵਾਰਡ ਤੇ ਹੰਬਰਵੁੱਡ ਬੁਲੇਵਾਰਡ ਏਰੀਆ ਵਿੱਚ ਹਥਿਆਰਬੰਦ ਡਾਕੇ ਦੀ ਖਬਰ ਮਿਲੀ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਅਜੇ ਆਪਣੀ ਕਾਰ ਵਿੱਚ ਬੈਠਿਆ ਹੀ ਸੀ ਕਿ ਤਿੰਨ ਲੜਕੇ ਉਸ ਕੋਲ ਪਹੁੰਚੇ। ਉਨ੍ਹਾਂ ਨੇ ਮਾਸਕ ਪਾਏ ਹੋਏ ਸਨ। ਇੱਕ ਲੜਕੇ ਨੇ ਹੈਂਡਗੰਨ ਵਿਖਾ ਕੇ ਉਸ ਵਿਅਕਤੀ ਕੋਲੋਂ ਕਾਰ ਦੀਆਂ ਚਾਬੀਆਂ ਤੇ ਉਸ ਕੋਲ ਜੋ ਵੀ ਸਮਾਨ ਸੀ, ਉਹ ਦੇਣ ਦੀ ਮੰਗ ਕੀਤੀ।
ਫਿਰ ਇਨ੍ਹਾਂ ਲੜਕਿਆਂ ਨੇ ਉਸ ਵਿਅਕਤੀ ਨੂੰ ਧੱਕੇ ਨਾਲ ਗੱਡੀ ਵਿੱਚੋਂ ਬਾਹਰ ਕੱਢ ਦਿੱਤਾ ਤੇ ਉਸ ਦੇ ਸਿਰ ਉੱਤੇ ਹੈਂਡਗੰਨ ਤਾਣ ਦਿੱਤੀ। ਤਿੰਨੇ ਮਸ਼ਕੂਕ ਕੁੱਝ ਨਕਦੀ ਤੇ ਲਾਟਰੀ ਦੀਆਂ ਟਿਕਟਾਂ ਖੋਹਣ ਵਿੱਚ ਕਾਮਯਾਬ ਹੋਏ ਪਰ ਉਹ ਗੱਡੀ ਦੀਆਂ ਚਾਬੀਆਂ ਹਾਸਲ ਨਹੀਂ ਕਰ ਸਕੇ ਤੇ ਮੌਕੇ ਤੋਂ ਪੈਦਲ ਹੀ ਫਰਾਰ ਹੋ ਗਏ। ਪੁਲਿਸ ਅਧਿਕਾਰੀਆਂ ਨੇ ਇਲਾਕੇ ਦੀ ਛਾਣਬੀਣ ਤੋਂ ਬਾਅਦ ਲੜਕਿਆਂ ਨੂੰ ਲੱਭ ਲਿਆ ਤੇ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਬਰੈਂਪਟਨ ਦੇ ਇੱਕ 15 ਸਾਲਾ ਲੜਕੇ ਤੇ ਮਿਸੀਸਾਗਾ ਦੇ ਦੋ 15 ਸਾਲਾ ਲੜਕਿਆਂ ਨੂੰ ਹਥਿਆਰਬੰਦ ਡਾਕਾ ਮਾਰਨ ਤੇ ਜੁਰਮ ਲਈ ਸਾਜਿਸ਼ ਰਚਣ ਵਾਸਤੇ ਚਾਰਜ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ