Welcome to Canadian Punjabi Post
Follow us on

01

July 2025
 
ਪੰਜਾਬ

ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਤਿਆਰ ਕੀਤੀਆਂ ਜਾਣਗੀਆਂ ਨਵੀਆਂ ਯੋਜਨਾਵਾਂ : ਢਿੱਲਵਾਂ

January 31, 2023 04:03 AM

-ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨੇ ਕੀਤੀ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ


ਫਰੀਦਕੋਟ, 31 ਜਨਵਰੀ (ਗਿਆਨ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੇ ਵਿੱਚ ਰਾਜ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਜਿਲ੍ਹਾ ਯੋਜਨਾ ਬੋਰਡ ਵੱਲੋਂ ਨਵੀਆਂ ਯੋਜਨਾਵਾਂ ਤਿਆਰ ਕਰਕੇ ਜਿਲ੍ਹੇ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ। ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਜਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕਰਦੇ ਹੋਏ ਉਕਤ ਗੱਲ ਕਹੀ।
ਜਿਲ੍ਹਾ ਯੋਜਨਾ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਜਿਲ੍ਹਾ ਯੋਜਨਾ ਬੋਰਡ ਵੱਲੋਂ ਉਲੀਕੇ ਗਏ ਪ੍ਰਗਤੀ ਕਾਰਜਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਜਿਲ੍ਹਾ ਨਿਵਾਸੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਮੱਦੇਨਜ਼ਰ ਇਸ ਤਰ੍ਹਾਂ ਦੀਆਂ ਯੋਜਨਾਵਾਂ ਬਣਾਈਆਂ ਜਾਣ, ਜਿਸ ਨਾਲ ਜਮੀਨੀ ਪੱਧਰ ਤੱਕ ਹਰ ਇੱਕ ਨਾਗਰਿਕ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਜੋ ਵੀ ਫੰਡ ਲੋੜੀਂਦੇ ਹਨ, ਇਸ ਸਬੰਧੀ ਯੋਜਨਾ ਤਿਆਰ ਕੀਤੀ ਜਾਵੇ। ਵਿਕਾਸ ਕਾਰਜਾਂ ਸਬੰਧੀ ਕਿਸੇ ਤਰ੍ਹਾਂ ਦੀ ਕਮੀ ਆਉਣ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਕਰਮਚਾਰੀਆਂ ਵੱਲੋਂ ਪੱਕੇ ਕਰਨ ਸਬੰਧੀ ਚੇਅਰਮੈਨ ਸਾਹਿਬ ਨੂੰ ਬੇਨਤੀ ਵੀ ਕੀਤੀ ਗਈ ਜਿਸ ਤੇ ਉਨ੍ਹਾਂ ਨੇ ਭਰੋਸਾ ਦਵਾਇਆ ਕਿ ਇਸ ਸਬੰਧੀ ਉੱਚ ਪੱਧਰ ਤੇ ਗੱਲ ਕਰਕੇ ਪੱਕੇ ਕਰਨ ਸਬੰਧੀ ਆਪਣਾ ਪੱਖ ਰੱਖਿਆ ਜਾਵੇਗਾ। ਇਸ ਮੌਕੇ ਗਿਰੀਸ਼ ਕੁਮਾਰ ਤੋਂ ਇਲਾਵਾ ਜਿਲ੍ਹਾ ਯੋਜਨਾ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ