Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਜਿਲਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ

January 31, 2023 04:04 AM

-ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁਚਾਉਣ ਨੂੰ ਯਕੀਨੀ ਬਣਾਉਣ ਅਧਿਕਾਰੀ : ਮੁਹੰਮਦ ਸਦੀਕ


ਫਰੀਦਕੋਟ, 31 ਜਨਵਰੀ (ਗਿਆਨ ਸਿੰਘ): ਬੀਤੇ ਦਿਨ ਜਿ਼ਲ੍ਹਾ ਵਿਕਾਸ ਤਾਲਮੇਲ ਅਤੇ ਮੋਨੇਟਰਿੰਗ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਅਗਵਾਈ ਹੇਠ ਇੱਥੋਂ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਵੱਲੋਂ ਡਿਸਟਰਿਕਟ ਡਿਵੈਲਪਮੈਂਟ ਕੁਆਰਡੀਨੇਸ਼ਨ ਐਂਡ ਮੋਨੇਟਰਿੰਗ ਕਮੇਟੀ ਵਿੱਚ ਆਉਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਉਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੇਂਦਰੀ ਅਤੇ ਰਾਜ ਪੱਧਰ ਦੀਆਂ ਲੋਕ ਭਲਾਈ ਸਕੀਮਾਂ, ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਮੈਂਬਰ ਲੋਕਾਂ ਸਭਾ ਜਨਾਬ ਮੁਹੰਮਦ ਸਦੀਕ ਨੂੰ ਯਕੀਨ ਦਵਾਇਆ ਕਿ ਜਿਲ੍ਹਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਹਦਾਇਤਾਂ ਅਨੁਸਾਰ ਲੋਕ ਭਲਾਈ ਸਕੀਮਾਂ, ਵਿਕਾਸ ਪ੍ਰੋਜੈਕਟਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਜਿਲ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੂੰ ਕਿਹਾ ਕਿ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਲੋਕ ਭਲਾਈ ਕੰਮਾਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਯੋਜਨਾਂਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ, ਜਿਲ੍ਹਾਂ ਪ੍ਰਸ਼ਾਸਨ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਫਰਜ਼ ਬਣਦਾ ਹੈ ਕਿ ਉਹ ਸਕੀਮਾਂ ਵੱਖ ਵੱਖ ਯੋਜਨਾਵਾਂ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦੇਣ।ਇਸ ਮੌਕੇ ਉਨ੍ਹਾਂ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਦੀਨ ਦਿਆਲ ਅਨਤੋਦਿਆ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮਿਸ਼ਨ,ਸਵੱਛ ਭਾਰਤ ਮਿਸ਼ਨ ਗ੍ਰਾਮੀਣ, ਜਲ ਜੀਵਨ ਮਿਸ਼ਨ, ਪੀ.ਐਮ.ਕੇ.ਐਸ.ਵਾਈ., ਮਿਡ ਡੇ ਮੀਲ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਸਮੱਗਰਾ ਸਿੱਖਿਆ ਅਭਿਆਨ, ਐਮ.ਪੀ.ਲੈਂਡ ਸਕੀਮ ਆਦਿ ਦੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਕਿਹਾ ਕਿ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਤੇ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿਕਾਸ ਸਕੀਮਾਂ ਦਾ ਹਰ ਇਕ ਨਾਗਰਿਕ ਅਤੇ ਲੋੜਵੰਦ ਨੂੰ ਲਾਭ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡੀ.ਐਫ.ਐਸ.ਸੀ. ਮੈਡਮ ਵੰਦਨਾ ਕੰਬੋਜ, ਐਕਸੀਅਨ ਮਹੇਸ਼ ਗਰਗ, ਸਹਾਇਕ ਸਿਵਲ ਸਰਜਨ ਡਾ. ਮਨਦੀਪ ਕੌਰ, ਡੀ.ਡੀ.ਪੀ.ਓ ਧਰਮਪਾਲ, ਉਪ ਜਿਲਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਐਸ.ਡੀ.ਓ ਸ੍ਰੀ ਗੁਰਪਾਲ ਸਿੰਘ, ਈ.ਓ ਸ੍ਰੀ ਅਮਰਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਪਰਮਜੀਤ ਕੌਰ, ਸਤਪਾਲ ਡੋਡ, ਗਰੀਸ਼ ਮਿੱਤਲ ਅਤੇ ਅਮਨਦੀਪ ਸਿੰਘ ਬਾਬਾ ਆਦਿ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ