Welcome to Canadian Punjabi Post
Follow us on

10

May 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਅਤੇ ਲਖਬੀਰ ਸਿੰਘ ਹੋਏ ਸੇਵਾ ਮੁਕਤ

January 31, 2023 06:04 AM

ਅੰਮ੍ਰਿਤਸਰ, 31 ਜਨਵਰੀ (ਪੋਸਟ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸੇਵਾ ਮੁਕਤ ਹੋਏ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਿਜੈ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਿਰਮਜੀਤ ਸਿੰਘ ਕੰਗ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੈਨੇਜਰ ਸ. ਸੁਖਰਾਜ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ, ਸ. ਪਰਮਜੀਤ ਸਿੰਘ ਐਕਸੀਅਨ, ਸ. ਜਤਿੰਦਰਪਾਲ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ