Welcome to Canadian Punjabi Post
Follow us on

13

May 2025
ਬ੍ਰੈਕਿੰਗ ਖ਼ਬਰਾਂ :
ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼ : ਹਰਪਾਲ ਚੀਮਾ ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾਉੱਤਰ-ਪੱਛਮੀ ਓਂਟਾਰੀਓ ਵਿੱਚ 1 ਲੱਖ 85 ਹਜ਼ਾਰ ਡਾਲਰ ਦੇ ਨਸ਼ੀਲੇ ਪਦਾਰਥਾਂ ਬਰਾਮਦਲਾਪਤਾ ਕਿਊਬੈਕ ਹਾਈਕਰ ਦੀ ਲਾਸ਼ ਐਡੀਰੋਨਡੈਕਸ `ਚ ਮਿਲੀ
 
ਪੰਜਾਬ

ਅੰਤਰ-ਰਾਜੀ ਫਾਰਮਾ ਡਰੱਗ ਕਾਰਟੇਲ ਦਾ ਪਰਦਾਫਾਸ਼: ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗਿਫ਼ਤਾਰ

January 31, 2023 06:30 AM

-ਫਾਰਮਾ ਓਪੀਓਡ ਸਪਲਾਇਰ ਨੂੰ ਵੀ ਕੀਤਾ ਗ੍ਰਿਫ਼ਤਾਰ


ਚੰਡੀਗੜ੍ਹ, 31 ਜਨਵਰੀ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 5.31 ਲੱਖ ਫਾਰਮਾ ਓਪੀਓਡਜ਼ ਬਰਾਮਦ ਕੀਤੀਆਂ ਹਨ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ ਅਤੇ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਤਹਿਗੜ੍ਹ ਪੁਲਿਸ ਨੇ 23 ਜਨਵਰੀ 2023 ਨੂੰ ਵਿਸ਼ੇਸ਼ ਨਾਕਾਬੰਦੀ ਦੌਰਾਨ ਸੰਨੀ ਕੁਮਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 19590 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।
ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਦੇ ਨਿਰਦੇਸ਼ਾਂ 'ਤੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ, ਜੋ ਕਿ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਮੋਬਾਈਲ ਫੋਨ ਰਾਹੀਂ ਉਸ ਨਾਲ ਸੰਪਰਕ ਕਰਦੇ ਸਨ। ਇਸ ਸਬੰਧੀ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਮੁਲਜ਼ਮ ਵੱਲੋਂ ਕੀਤੇ ਖੁਲਾਸੇ ਉਪਰੰਤ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਪੁਲਿਸ ਨੇ ਉਹਨਾ ਕੋਲੋਂ ਇੱਕ ਸੈਮਸੰਗ ਗੁਰੂ ਮੋਬਾਈਲ ਫੋਨ ਵੀ ਬਰਾਮਦ ਕੀਤਾ, ਜਿਸ ਦੀ ਵਰਤੋਂ ਉਹ ਜੇਲ੍ਹ ਵਿੱਚ ਕਰ ਰਹੇ ਸਨ।
ਡੀਆਈਜੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਰਣਜੀਤ ਰਿੰਕੂ ਰਾਹੀਂ ਸਨੀ ਨੂੰ ਫਾਰਮਾ ਡਰੱਗ ਸਪਲਾਈ ਕਰਵਾਈ ਸੀ ਅਤੇ ਪੁਲਿਸ ਵੱਲੋਂ ਸ਼ਨੀਵਾਰ ਨੂੰ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਰਣਜੀਤ ਰਿੰਕੂ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਉਸ ਵੱਲੋਂ ਦੱਸੀਆਂ ਥਾਵਾਂ ਤੋਂ ਲੋਮੋਟਿਲ ਦੀਆਂ 3.60 ਲੱਖ ਗੋਲੀਆਂ ਅਤੇ ਟਰਾਮਾਡੋਲ ਦੀਆਂ 1.51 ਲੱਖ ਗੋਲੀਆਂ ਬਰਾਮਦ ਕੀਤੀਆਂ।
ਐਸਐਸਪੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮ ਰਣਜੀਤ ਰਿੰਕੂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮੁੱਖ ਸਪਲਾਇਰ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।
ਜਿ਼ਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 15 ਮਿਤੀ 23.1.2023 ਨੂੰ ਥਾਣਾ ਗੋਬਿੰਦਗੜ੍ਹ, ਫ਼ਤਹਿਗੜ੍ਹ ਸਾਹਿਬ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 22ਸੀ ਅਤੇ 29 ਤਹਿਤ ਮਾਮਲਾ ਦਰਜ ਕੀਤਾ ਗਿਆ।
ਦੱਸਣਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਇਹ ਕਾਰਵਾਈ ਪੰਜਾਬ ਵਿੱਚ ਫਾਰਮਾਸਿਊਟੀਕਲ ਓਪੀਓਡਜ਼ ਦੀ ਸਪਲਾਈ ਚੇਨ ਅਤੇ ਗਠਜੋੜ ਨੂੰ ਤੋੜਨ ਦੀ ਕੋਸ਼ਿਸ਼ ਵਿੱਚ ਕੀਤੀਆਂ ਲਗਾਤਾਰ ਕਾਰਵਾਈਆਂ ਦਾ ਹਿੱਸਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼ : ਹਰਪਾਲ ਚੀਮਾ ਪੰਜਾਬ ਨੇ ਮਾਣਯੋਗ ਹਾਈਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐੱਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 398 ਕਿਲੋਗ੍ਰਾਮ ਹੈਰੋਇਨ, 186 ਕਿਲੋਗ੍ਰਾਮ ਅਫੀਮ, 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼ ਔਰਤਾਂ ਲਈ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ ਪੰਜਾਬ ਨੇ ਹਰਿਆਣਾ ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼ ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ