Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਕੈਮੀਕਲ ਰਿਐਕਸ਼ਨ ਕਾਰਨ ਇਮਾਰਤ ਵਿੱਚ ਲੱਗੀ ਅੱਗ

January 31, 2023 09:05 AM

ਟੋਰਾਂਟੋ, 31 ਜਨਵਰੀ (ਪੋਸਟ ਬਿਊਰੋ) : ਨਿਊ ਟੋਰਾਂਟੋ ਸਟਰੀਟ ਤੇ 8ਥ ਸਟਰੀਟ ਏਰੀਆ ਵਿੱਚ ਸਥਿਤ ਇੱਕ ਕਮਰਸ਼ੀਅਲ ਬਿਲਡਿੰਗ ਦੇ ਡਕਟ ਵਰਕ ਵਿੱਚ ਕੈਮੀਕਲ ਰਿਐਕਸ਼ਨ ਹੋਣ ਕਾਰਨ ਲੱਗੀ ਅੱਗ ਉੱਤੇ ਕਾਬੂ ਪਾਉਣ ਲਈ ਟੋਰਾਂਟੋ ਫਾਇਰ ਸਰਵਿਸਿਜ਼ ਨੂੰ ਸੱਦਿਆ ਗਿਆ।
ਟੋਰਾਂਟੋ ਫਾਇਰ ਨੇ ਦੱਸਿਆ ਕਿ ਬਿਲਡਿੰਗ ਵਿੱਚ ਕੰਮ ਕਰਨ ਵਾਲਿਆਂ ਨੂੰ ਕੈਮੀਕਲਜ਼ ਨਾਲ ਕੰਮ ਕਰਨਾ ਪੈਂਦਾ ਹੈ ਤੇ ਕੈਮੀਕਲਜ਼ ਨੂੰ ਮਿਕਸ ਕਰਨ ਸਮੇਂ ਜ਼ਹਿਰੀਲੇ ਧੂੰਏਂ ਨਿਕਲਦੇ ਹਨ ਤੇ ਇਹ ਧਮਾਕਾਖੇਜ਼ ਵੀ ਹੁੰਦੇ ਹਨ। ਅਜਿਹੇ ਹੀ ਕੰਮ ਦੌਰਾਨ ਇਹ ਅੱਗ ਭੜਕੀ। ਟੋਰਾਂਟੋ ਫਾਇਰ ਵੱਲੋਂ ਸਥਿਤੀ ਉੱਤੇ ਕਾਬੂ ਪਾ ਲਿਆ ਗਿਆ ਹੈ ਤੇ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਅਹਿਤਿਆਤਨ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਤੇ ਕਿਸੇ ਵੀ ਨੇੜਲੀ ਇਮਾਰਤ ਨੂੰ ਨੁਕਸਾਨ ਪਹੁੰਚਣ ਦੀ ਕੋਈ ਖਬਰ ਨਹੀਂ ਹੈ।ਜਾਂਚ ਦੌਰਾਨ ਇਸ ਇਲਾਕੇ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿੱਚ ਇਨ੍ਹਾਂ ਨੂੰ ਖੋਲ੍ਹ ਦਿੱਤਾ ਗਿਆ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ