Welcome to Canadian Punjabi Post
Follow us on

29

March 2024
 
ਭਾਰਤ

ਮੋਰਬੀ ਪੁਲ ਹਾਦਸਾ ਮਾਮਲੇ ਵਿਚ ਮੁਰੰਮਤ ਵਾਲੀ ਕੰਪਨੀ ਦੇ ਬੌਸ ਨੇ ਅਦਾਲਤ ਵਿੱਚ ਕੀਤਾ ਆਤਮ ਸਮਰਪਣ

January 31, 2023 10:38 AM

ਮੋਰਬੀ, 31 ਜਨਵਰੀ (ਪੋਸਟ ਬਿਊਰੋ)- ਗੁਜਰਾਤ ਦੇ ਮੋਰਬੀ ਪੁਲ ਹਾਦਸੇ ਮਾਮਲੇ 'ਚ ਉਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਜੈਸੁਖ ਪਟੇਲ ਨੇ ਮੰਗਲਵਾਰ ਨੂੰ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ। ਇਸ ਹਾਦਸੇ ਵਿੱਚ 135 ਲੋਕਾਂ ਦੀ ਜਾਨ ਚਲੀ ਗਈ ਸੀ। ਗੌਰਤਲਬ ਹੈ ਕਿ ਪੁਲਿਸ ਵੱਲੋਂ 27 ਜਨਵਰੀ ਨੂੰ ਦਾਖ਼ਲ ਚਾਰਜਸ਼ੀਟ ਵਿੱਚ ਪਟੇਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਸਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ, ਜਿਸ ਨੇ ਉਸਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਅਜੰਤਾ ਮੈਨੂਫੈਕਚਰਿੰਗ ਲਿਮਟਿਡ (ਉਰੇਵਾ ਗਰੁੱਪ) ਮੋਰਬੀ ਵਿੱਚ ਮੱਛੂ ਨਦੀ ਉੱਤੇ ਬ੍ਰਿਿਟਸ਼ ਯੁੱਗ ਦੇ ਮੁਅੱਤਲ ਪੁਲ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਜ਼ਿੰਮੇਵਾਰ ਸੀ, ਜੋ ਪਿਛਲੇ ਸਾਲ 30 ਅਕਤੂਬਰ ਨੂੰ ਮੁਰੰਮਤ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੀ ਢਹਿ ਗਿਆ ਸੀ।
ਕੇਸ ਵਿੱਚ ਪੀੜਤਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਦਲੀਪ ਅਗੇਚਾਨੀਆ ਨੇ ਕਿਹਾ, “ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਐਮ ਜੇ ਖ਼ਾਨ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ, ਜਿਸ ਨੇ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਸੁਪਰਡੈਂਟ ਪੀਐਸਜ਼ਾਲਾ, ਪਟੇਲ ਨੂੰ ਦਸਵੇਂ ਮੁਲਜ਼ਮ ਵਜੋਂ ਦਰਸਾਇਆ ਗਿਆ ਹੈ। ਉਸ ਨੇ ਗ੍ਰਿਫਤਾਰੀ ਦੇ ਖਦਸ਼ੇ ਦੇ ਮੱਦੇਨਜ਼ਰ ਅਗਾਊਂ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਸੀ।
ਸਰਕਾਰ ਦੁਆਰਾ ਨਿਯੁਕਤ ਵਿਸ਼ੇਸ਼ ਜਾਂਚ ਟੀਮ ਨੇ ਉਰੇਵਾ ਸਮੂਹ ਦੁਆਰਾ ਮੁਰੰਮਤ, ਰੱਖ-ਰਖਾਅ ਅਤੇ ਸੰਚਾਲਨ ਵਿੱਚ ਕਈ ਖਾਮੀਆਂ ਦਾ ਜ਼ਿਕਰ ਕੀਤਾ ਸੀ, ਜਿਸ ਵਿੱਚ ਇੱਕ ਸਮੇਂ ਪੁਲ 'ਤੇ ਲੋਕਾਂ ਦੀ ਗਿਣਤੀ ਨੂੰ ਸੀਮਤ ਨਾ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਟਿਕਟਾਂ ਦੀ ਵਿਕਰੀ ’ਤੇ ਵੀ ਕੋਈ ਪਾਬੰਦੀ ਨਹੀਂ ਲਾਈ ਗਈ, ਜਿਸ ਕਾਰਨ ਪੁਲ ’ਤੇ ਆਉਣ-ਜਾਣ ਵਾਲਿਆਂ ਦੀ ਗਿਣਤੀ ’ਤੇ ਕੋਈ ਰੋਕ ਨਹੀਂ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ