Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪੇਸ਼ਾਵਰ ਮਸਜਿਦ ਆਤਮਘਾਤੀ ਹਮਲੇ ਵਿਚ ਮੌਤਾਂ ਦੀ ਗਿਣਤੀ 95 ਹੋਈ

January 31, 2023 11:42 AM

ਇਸਲਾਮਾਬਾਦ, 31 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਇਕ ਮਸਜਿਦ 'ਚ ਸੋਮਵਾਰ ਨੂੰ ਨਮਾਜ਼ ਦੌਰਾਨ ਹੋਏ ਆਤਮਘਾਤੀ ਹਮਲੇ 'ਚ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਮੰਗਲਵਾਰ ਨੂੰ ਵਧ ਕੇ 95 ਹੋ ਗਈ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸੁਰੱਖਿਆ ਅਧਿਕਾਰੀਆਂ ਮੁਤਾਬਕ ਹਮਲਾਵਰ ਦੁਪਹਿਰ ਦੀ ਨਮਾਜ਼ ਦੌਰਾਨ ਮੂਹਰਲੀ ਕਤਾਰ ਵਿੱਚ ਸੀ ਜਦੋਂ ਉਸ ਨੇ ਆਪਣੇ ਵਿਸਫੋਟਕਾਂ ਨਾਲ ਧਮਾਕਾ ਕੀਤਾ। ਇਸ ਧਮਾਕੇ ਵਿੱਚ ਮਸਜਿਦ ਦੇ ਇਮਾਮ ਮੌਲਾਨਾ ਸਾਹਿਬਜ਼ਾਦਾ ਨੂਰੁਲ ਅਮੀਨ ਦੀ ਵੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਟੀਮ ਮੁਤਾਬਕ ਇਸ ਹਮਲੇ ਦਾ ਮਕਸਦ ਸੁਰੱਖਿਆ ਬਲਾਂ ਦੇ ਮਨੋਬਲ ਨੂੰ ਕਮਜ਼ੋਰ ਕਰਨਾ ਸੀ।
ਸੂਬਾਈ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਪੁਸ਼ਟੀ ਕੀਤੀ ਕਿ ਇਹ ਆਤਮਘਾਤੀ ਧਮਾਕਾ ਸੀ। ਹਮਲੇ 'ਚ ਹੁਣ ਤੱਕ 95 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੇ ਨਾਲ ਹੀ 221 ਤੋਂ ਵੱਧ ਲੋਕ ਜ਼ਖਮੀ ਹਨ। ਮਲਬੇ ਹੇਠ ਦੱਬੇ ਲੋਕਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਕਰੀਬ ਦੋ ਕਿਲੋਮੀਟਰ ਤੱਕ ਸੁਣਾਈ ਦਿੱਤੀ। ਧਮਾਕੇ 'ਚ ਮਸਜਿਦ ਦਾ ਵੱਡਾ ਹਿੱਸਾ ਢਹਿ ਗਿਆ।
ਸ਼ਹਿਰ ਦੇ ਪੁਲਿਸ ਮੁਖੀ ਮੁਹੰਮਦ ਏਜਾਜ਼ ਖਾਨ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਪੇਸ਼ਾਵਰ ਵਿੱਚ, 300 ਤੋਂ 400 ਪੁਲਿਸ ਕਰਮਚਾਰੀ ਸੋਮਵਾਰ ਨੂੰ ਕੰਪਲੈਕਸ ਦੀ ਮਸਜਿਦ ਵਿੱਚ ਦੁਪਹਿਰ ਦੀ ਨਮਾਜ਼ ਲਈ ਇਕੱਠੇ ਹੋਏ ਸਨ। ਇਸ ਦੌਰਾਨ ਫਿਦਾਈਨ ਹਮਲਾ ਹੋਇਆ। ਇਸ ਕਾਰਨ ਪੂਰੀ ਕੰਧ ਅਤੇ ਜ਼ਿਆਦਾਤਰ ਛੱਤ ਡਿੱਗ ਗਈ। ਕਈ ਲੋਕ ਮਲਬੇ ਹੇਠ ਦੱਬ ਗਏ। ਮੁਹੰਮਦ ਏਜਾਜ਼ ਖਾਨ ਨੇ ਕਿਹਾ, "ਅਸੀਂ ਅੱਤਵਾਦੀਆਂ ਖਿਲਾਫ ਕਾਰਵਾਈ ਕਰ ਰਹੇ ਹਾਂ ਅਤੇ ਇਸੇ ਲਈ ਸਾਨੂੰ ਨਿਸ਼ਾਨਾ ਬਣਾਇਆ ਗਿਆ ਹੈ।"
ਇਸ ਦੇ ਨਾਲ ਹੀ ਇਕ ਚਸ਼ਮਦੀਦ ਨੇ ਦੱਸਿਆ, 'ਦੁਪਹਿਰ ਦੀ ਨਮਾਜ਼ ਦੌਰਾਨ ਮਸਜਿਦ 'ਚ ਕਰੀਬ 500 ਲੋਕ ਮੌਜੂਦ ਸਨ। ਫਿਦਾਇਨ ਹਮਲਾਵਰ ਵਿਚਕਾਰ ਇੱਕ ਕਤਾਰ ਵਿੱਚ ਮੌਜੂਦ ਸੀ। ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਪੁਲਿਸ ਲਾਈਨ ਤੱਕ ਕਿਵੇਂ ਪਹੁੰਚਿਆ ਕਿਉਂਕਿ ਅੰਦਰ ਜਾਣ ਲਈ ਗੇਟ ਪਾਸ ਦਿਖਾਉਣਾ ਪੈਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ