Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੰਜ਼ਰਵੇਟਿਵ ਪਾਰਟੀ ਦੀ ਸਾਬਕਾ ਅੰਤਰਿਮ ਆਗੂ ਕੈਂਡਿਸ ਬਰਗਨ ਨੇ ਦਿੱਤਾ ਅਸਤੀਫਾ

February 01, 2023 10:46 PM

ਓਟਵਾ, 1 ਫਰਵਰੀ (ਪੋਸਟ ਬਿਊਰੋ) : ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੀ ਸਾਬਕਾ ਅੰਤਰਿਮ ਆਗੂ ਕੈਂਡਿਸ ਬਰਗਨ ਵੱਲੋਂ ਪਾਰਲੀਆਮੈਂਟ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਟਵਿੱਟਰ ਉੱਤੇ ਪੋਸਟ ਕੀਤੇ ਆਪਣੇ ਇਸ ਐਲਾਨ ਵਿੱਚ ਬਰਗਨ ਨੇ ਆਖਿਆ ਕਿ ਬੁੱਧਵਾਰ ਨੂੰ ਉਸ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਐਮਪੀ ਵਜੋਂ 14 ਸਾਲ ਦਾ ਸਫਰ ਪੂਰਾ ਕਰਨ ਉੱਤੇ ਉਨ੍ਹਾਂ ਆਪਣੇ ਹਲਕਾ ਵਾਸੀਆਂ, ਕੁਲੀਗਜ਼ ਤੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਉਹ ਇਸ ਲਈ ਅਸਤੀਫਾ ਨਹੀਂ ਦੇ ਰਹੀ ਕਿ ਉਹ ਥੱਕ ਚੁੱਕੀ ਹੈ ਜਾਂ ਸਿਆਸਤ ਤੋਂ ਉਸ ਦੀ ਬੱਸ ਹੋ ਗਈ ਹੈ ਸਗੋਂ ਉਹ ਇਸ ਤੋਂ ਉਲਟ ਖੁਦ ਨੂੰ ਕਾਫੀ ਆਸਵੰਦ ਤੇ ਊਰਜਾ ਭਰਪੂਰ ਮਹਿਸੂਸ ਕਰ ਰਹੀ ਹੈ।
ਬਰਗਨ ਨੇ ਆਖਿਆ ਕਿ ਉਹ ਪਿਏਰ ਪੌਲੀਏਵਰ ਦੀ ਯੋਗ ਅਗਵਾਈ ਵਿੱਚ ਸਾਂਝੀ ਕੰਜ਼ਰਵੇਟਿਵ ਪਾਰਟੀ ਦਾ ਭਵਿੱਖ ਕਾਫੀ ਉੱਜਲਾ ਮੰਨਦੀ ਹੈ। ਇਸ ਤੋਂ ਪਹਿਲਾਂ ਉਹ ਇਹ ਆਖ ਚੁੱਕੀ ਸੀ ਕਿ ਅਗਲੀਆਂ ਫੈਡਰਲ ਚੋਣਾਂ ਵਿੱਚ ਉਹ ਖੜ੍ਹੀ ਨਹੀਂ ਹੋਵੇਗੀ। ਉਹ 2008 ਤੋਂ ਮੈਨੀਟੋਬਾ ਦੇ ਹਲਕੇ ਪੋਰਟੇਜ-ਲਿਸਗਾਰ ਦੀ ਨੁਮਾਇੰਦਗੀ ਕਰ ਰਹੀ ਸੀ। ਫਰਵਰੀ 2022 ਵਿੱਚ ਬਰਗਨ ਨੂੰ ਕੰਜ਼ਰਵੇਟਿਵਾਂ ਦੇ ਅੰਤਰਿਮ ਆਗੂ ਦੀ ਭੂਮਿਕਾ ਨਿਭਾਉਣ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਬਰਗਨ ਸਟੀਫਨ ਹਾਰਪਰ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਸੀ ਤੇ ਉਨ੍ਹਾਂ ਤਤਕਾਲੀ ਅੰਤਰਿਮ ਪਾਰਟੀ ਆਗੂ ਰੋਨਾ ਐਂਬਰੋਸ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਆਗੂ ਵਜੋਂ ਸੇਵਾ ਨਿਭਾਈ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ