Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਰਾਜਾ ਕ੍ਰਿਸ਼ਨਮੂਰਤੀ ਚੀਨ 'ਤੇ ਨਵੀਂ ਬਣੀ ਹਾਊਸ ਕਮੇਟੀ ਦੇ 'ਰੈਂਕਿੰਗ ਮੈਂਬਰ' ਬਣੇ

February 02, 2023 02:37 AM

ਵਾਸਿ਼ੰਗਟਨ, 02 ਫਰਵਰੀ (ਪੋਸਟ ਬਿਊਰੋ) - ਭਾਰਤੀ-ਅਮਰੀਕੀ ਕਾਂਗਰਸਮੈਨ ਰਾਜਾ ਕ੍ਰਿਸ਼ਨਾਮੂਰਤੀ ਨੂੰ ਚੀਨ 'ਤੇ ਨਵੀਂ ਬਣੀ ਹਾਊਸ ਕਮੇਟੀ ਦਾ 'ਰੈਂਕਿੰਗ ਮੈਂਬਰ' ਬਣਾਇਆ ਗਿਆ ਹੈ, ਜੋ ਚੀਨ ਦੀਆਂ ਕਾਰਵਾਈਆਂ ਦੇ ਵੱਖ-ਵੱਖ ਪਹਿਲੂਆਂ 'ਤੇ ਗੌਰ ਕਰੇਗੀ, ਜਿਸ ਨਾਲ ਅਮਰੀਕਾ ਅਤੇ ਦੁਨੀਆ ਨੂੰ ਖ਼ਤਰਾ ਹੋ ਸਕਦਾ ਹੈ। ਇਸ ਦੇ ਨਾਲ ਹੀ ਭਾਰਤੀ-ਅਮਰੀਕੀ ਸੰਸਦ ਮੈਂਬਰ ਡਾ: ਅਮੀ ਬੇਰਾ ਨੂੰ ਵੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਸ ਨੂੰ ਖੁਫ਼ੀਆ ਜਾਣਕਾਰੀ ਬਾਰੇ ਸ਼ਕਤੀਸ਼ਾਲੀ ਅਮਰੀਕੀ ਸਦਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਇੰਟੈਲੀਜੈਂਸ ਬਾਰੇ ਸਦਨ ਦੀ ਸਥਾਈ ਚੋਣ ਕਮੇਟੀ ਨੂੰ ਦੇਸ਼ ਦੀਆਂ ਖੁਫੀਆ ਗਤੀਵਿਧੀਆਂ ਦੀ ਨਿਗਰਾਨੀ ਕਰਨ ਦਾ ਚਾਰਜ ਦਿੱਤਾ ਗਿਆ ਹੈ, ਜਿਸ ਵਿੱਚ ਕੇਂਦਰੀ ਖੁਫੀਆ ਏਜੰਸੀ (ਸੀਆਈਏ), ਰਾਸ਼ਟਰੀ ਖੁਫੀਆ ਏਜੰਸੀ (ਡੀਐਨਆਈ), ਰਾਸ਼ਟਰੀ ਸੁਰੱਖਿਆ ਏਜੰਸੀ (ਐਨਐਸਏ) ਦੇ ਨਾਲ-ਨਾਲ ਫੌਜ ਦੀ ਖੁਫੀਆ ਏਜੰਸੀ ਦੇ ਡਾਇਰੈਕਟਰ ਦਾ ਦਫਤਰ ਸ਼ਾਮਲ ਹੈ। ਅਮਰੀਕੀ ਪ੍ਰਤੀਨਿਧੀ ਸਭਾ ਦੇ ਘੱਟ ਗਿਣਤੀ ਮਾਮਲਿਆਂ ਦੇ ਨੇਤਾ ਹਕੀਮ ਜੈਫਰੀਜ਼ ਨੇ ਬੁੱਧਵਾਰ ਨੂੰ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਅਤੇ ਚੀਨੀ ਕਮਿਊਨਿਸਟ ਪਾਰਟੀ (ਸੀਸੀਪੀ) ਦਰਮਿਆਨ ਰਣਨੀਤਕ ਮੁਕਾਬਲੇ ਬਾਰੇ ਸਦਨ ਦੀ ਚੋਣ ਕਮੇਟੀ ਦੇ 'ਰੈਂਕਿੰਗ ਮੈਂਬਰ' ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ।
ਭਾਰਤੀ-ਅਮਰੀਕੀ ਕਾਂਗਰਸਮੈਨ ਰੋ ਖੰਨਾ ਨੂੰ ਵੀ ਇਸ ਨਵੀਂ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ ਪ੍ਰਤੀਨਿਧ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਦੁਆਰਾ 118ਵੀਂ ਕਾਂਗਰਸ (ਸੰਸਦ) ਵਿੱਚ ਅਮਰੀਕਾ ਦੀ ਚੀਨੀ ਕਮਿਊਨਿਸਟ ਪਾਰਟੀ ਨਾਲ ਆਰਥਿਕ, ਤਕਨੀਕੀ ਅਤੇ ਸੁਰੱਖਿਆ ਨਾਲ ਸਬੰਧਤ ਮੁਕਾਬਲੇ ਨਾਲ ਨਜਿੱਠਣ, ਜਾਂਚ ਕਰਨ ਅਤੇ ਨੀਤੀ ਨੂੰ ਵਿਕਸਤ ਕਰਨ ਦੇ ਉਦੇਸ਼ ਨਾਲ ਬਣਾਈ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ