Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਕੈਨੇਡਾ

ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗਲ ਲਾਉਣ ਦੀ ਯੋਗਤਾ ਦੇ ਪਸਾਰ ਵਿੱਚ ਦੇਰ ਲਈ ਬਿੱਲ ਪੇਸ਼ ਕਰਨਗੇ ਲਿਬਰਲ

February 02, 2023 09:12 AM

ਓਟਵਾ, 2 ਫਰਵਰੀ (ਪੋਸਟ ਬਿਊਰੋ) : ਮਾਨਸਿਕ ਰੋਗ ਕਾਰਨ ਕਿਸੇ ਨੂੰ ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗਲ ਲਾਉਣ ਦੇ ਯੋਗ ਕਰਾਰ ਦੇਣ ਦੇ ਮਾਮਲੇ ਦਾ ਪਸਾਰ ਕਰਨ ਤੋਂ ਲਿਬਰਲ ਸਰਕਾਰ ਪੂਰੀ ਤਰ੍ਹਾਂ ਖਿਲਾਫ ਹੈ। ਇਸ ਲਈ ਅੱਜ ਸਰਕਾਰ ਵੱਲੋਂ ਇੱਕ ਬਿੱਲ ਲਿਆ ਕੇ ਇਸ ਦੇ ਪਸਾਰ ਵਿੱਚ ਹੋਰ ਦੇਰ ਕਰਨ ਲਈ ਰਾਹ ਪੱਧਰਾ ਕੀਤਾ ਜਾਵੇਗਾ।
ਨਿਆਂ ਮੰਤਰੀ ਡੇਵਿਡ ਲਾਮੇਟੀ ਨੇ ਆਖਿਆ ਕਿ ਇਹ ਦੇਰ ਕਰਨ ਦਾ ਫੈਸਲਾ ਉਸ ਸਮੇਂ ਕੀਤਾ ਗਿਆ ਜਦੋਂ ਫੈਡਰਲ ਸਰਕਾਰ ਨੂੰ ਇਹ ਪਤਾ ਲੱਗਿਆ ਕਿ ਕੈਨੇਡਾ ਦਾ ਹੈਲਥ ਕੇਅਰ ਸਿਸਟਮ ਇਸ ਪਸਾਰ ਲਈ ਤਿਆਰ ਨਹੀਂ ਹੈ। ਜਿ਼ਕਰਯੋਗ ਹੈ ਕਿ ਲਿਬਰਲ ਸਰਕਾਰ ਵੱਲੋਂ 2021 ਵਿੱਚ ਉਸ ਸਮੇਂ ਇਸ ਯੋਗਤਾ ਵਿੱਚ ਪਸਾਰ ਕਰਨ ਲਈ ਸਹਿਮਤੀ ਪ੍ਰਗਟਾਈ ਗਈ ਸੀ ਜਦੋਂ ਸੈਨੇਟਰਜ਼ ਨੇ ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗਲ ਲਾਉਣ ਸਬੰਧੀ ਬਿੱਲ ਵਿੱਚ ਸੋਧ ਕਰਕੇ ਅਜਿਹਾ ਕਰਨ ਲਈ ਆਖਿਆ ਸੀ। ਉਸ ਸਮੇਂ ਸੈਨੇਟਰਜ਼ ਦਾ ਤਰਕ ਸੀ ਕਿ ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਮਾਨਸਿਕ ਰੋਗ ਤੋਂ ਪਰੇਸ਼ਾਨ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾਂ ਹੋਵੇਗੀ।
ਪਰ ਬਿੱਲ ਵਿੱਚ ਇਸ ਪਸਾਰ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਸੀ ਜੋ ਕਿ ਮਾਰਚ ਵਿੱਚ ਮੁੱਕਣ ਜਾ ਰਿਹਾ ਹੈ ਬਸ਼ਰਤੇ ਉਦੋਂ ਤੱਕ ਪਾਰਲੀਆਮੈਂਟ ਨਵਾਂ ਕਾਨੂੰਨ ਪਾਸ ਕਰ ਦੇਵੇ। ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਸਾਲ ਮਈ ਵਿੱਚ ਮੈਡੀਕਲ ਸਹਾਇਤਾ ਨਾਲ ਮੌਤ ਨੂੰ ਗਲ ਲਾਉਣ ਸਬੰਧੀ ਫੈਡਰਲ ਸਰਕਾਰ ਦੇ ਮਾਹਿਰਾਂ ਦੇ ਪੈਨਲ ਨੇ ਆਖਿਆ ਸੀ ਕਿ ਇਸ ਵਿੱਚ ਹੋਰ ਡਿਲੇਅ ਦੀ ਲੋੜ ਨਹੀਂ ਹੈ। ਇਸ ਦੌਰਾਨ ਲਾਮੇਟੀ ਨੇ ਆਖਿਆ ਕਿ ਉਨ੍ਹਾਂ ਨੂੰ ਆਸ ਹੈ ਕਿ ਸਮਾਂ ਮੁੱਕਣ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਵੱਲੋਂ ਸਮਝੌਤੇ ਉੱਤੇ ਮੋਹਰ ਲਾ ਦਿੱਤੀ ਜਾਵੇਗੀ ਤੇ ਸੈਨੇਟਰਜ਼ ਵੱਲੋਂ ਇਹ ਬਿੱਲ ਪਾਸ ਕਰ ਦਿੱਤਾ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ