Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚਲਦੇ ਹੋਏ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਪ੍ਰਣ

February 02, 2023 05:19 PM

-ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਈ
-ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਰਾਹੀਂ ਕਾਬਲ ਤੇ ਸਮਰੱਥ ਬਣਾ ਰਹੀ ਹੈ ਸੂਬਾ ਸਰਕਾਰ


ਜਲੰਧਰ, 2 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਉਤੇ ਚਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ।
ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਇਸ ਉਪਰੰਤ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਵੇ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਵੱਡੇ ਬਹੁਮਤ ਨਾਲ ਸੱਤਾ ਵਿਚ ਆਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਿਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਮਹਾਨ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਉਣ ਦਾ ਉਪਦੇਸ਼ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ 'ਪ੍ਰਕਾਸ਼ ਉਤਸਵ' ਅਜਿਹੇ ਸਮਾਜ ਦੀ ਸਿਰਜਣਾ ਕਰਨ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ।
ਮੁੱਖ ਮੰਤਰੀ ਨੇ ਡੇਰਾ ਬੱਲਾਂ ਵੱਲੋਂ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਡੇਰੇ ਨੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਡੇਰੇ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਿਰਫ਼ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਹੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਨੂੰ ਵਿਦੇਸ਼ੀ ਹਕੂਮਤ ਤੋਂ ਆਜ਼ਾਦ ਕਰਵਾਉਣ ਵਾਲੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸਨਮਾਨ ਵਜੋਂ ਚੁੱਕਿਆ ਗਿਆ ਹੈ, ਜਿਨ੍ਹਾਂ ਨੇ ਸਾਰਿਆਂ ਲਈ ਬਰਾਬਰ ਹੱਕਾਂ ਦੀ ਰਾਖੀ ਲਈ ਸੰਵਿਧਾਨ ਤਿਆਰ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਦੋਵਾਂ ਮਹਾਨ ਕੌਮੀ ਆਗੂਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜੀ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮਰੱਥ ਤੇ ਕਾਬਲ ਬਣਨ ਦੇ ਮੌਕੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ 'ਸਕੂਲ ਆਫ ਐਮੀਨੈਂਸ' ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਅਤੇ ਪਵਿੱਤਰ ਨਗਰੀ ਬਨਾਰਸ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ‘ਰੰਗਲਾ ਪੰਜਾਬ’ ਸਿਰਜਿਆ ਜਾਵੇਗਾ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੁਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ