Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਦਰਜਨਾਂ ਸੋਧਾਂ ਨਾਲ ਸੈਨੇਟ ਵੱਲੋਂ ਲਿਬਰਲਾਂ ਦਾ ਵਿਵਾਦਗ੍ਰਸਤ ਆਨਲਾਈਨ ਸਟਰੀਮਿੰਗ ਐਕਟ ਪਾਸ

February 02, 2023 11:13 PM

ਓਟਵਾ, 2 ਫਰਵਰੀ (ਪੋਸਟ ਬਿਊਰੋ) : ਵੱਡੀਆਂ ਟੈਕ ਕੰਪਨੀਆਂ, ਜਿਹੜੀਆਂ ਆਨਲਾਈਨ ਸਟਰੀਮਿੰਗ ਸਰਵਿਸਿਜ਼ ਮੁਹੱਈਆ ਕਰਵਾਉਂਦੀਆਂ ਹਨ, ਨੂੰ ਹੁਣ ਕੈਨੇਡੀਅਨ ਕੰਟੈਂਟ ਵੀ ਵਿਖਾਉਣਾ ਹੋਵੇਗਾ ਨਹੀਂ ਤਾਂ ਉਨ੍ਹਾਂ ਨੂੰ ਵੱਡੇ ਜੁਰਮਾਨਿਆਂ ਦਾ ਸਾਹਮਣਾ ਕਰਨਾ ਪਵੇਗਾ। ਅਜਿਹਾ ਇਸ ਲਈ ਸੰਭਵ ਹੋ ਸਕਿਆ ਹੈ ਕਿਉਂਕਿ ਲਿਬਰਲਾਂ ਵੱਲੋਂ ਲਿਆਂਦਾ ਵਿਵਾਦਗ੍ਰਸਤ ਬਿੱਲ ਪਾਸ ਹੋਣ ਦੇ ਇੱਕ ਕਦਮ ਹੋਰ ਨੇੜੇ ਪਹੁੰਚ ਗਿਆ ਹੈ।
ਸੈਨੇਟ ਵੱਲੋਂ ਆਨਲਾਈਨ ਸਟਰੀਮਿੰਗ ਐਕਟ, ਜਿਸ ਨੂੰ ਬਿੱਲ ਬੀ-11 ਵਜੋਂ ਵੀ ਜਾਣਿਆ ਜਾਂਦਾ ਹੈ, ਪਾਸ ਕਰ ਦਿੱਤਾ ਗਿਆ ਹੈ। ਸੈਨੇਟਰਜ਼ ਵੱਲੋਂ ਲੰਮੇਂ ਅਧਿਐਨ ਤੋਂ ਬਾਅਦ ਇਸ ਵਿੱਚ ਦਰਜਨਾਂ ਸੋਧਾਂ ਵੀ ਕੀਤੀਆਂ ਗਈਆਂ। ਇਸ ਬਿੱਲ ਨਾਲ ਕੈਨੇਡਾ ਵਿੱਚ ਬ੍ਰੌਡਕਾਸਟਿੰਗ ਸਬੰਧੀ ਨਿਯਮਾਂ ਨੂੰ ਅਪਡੇਟ ਕਰ ਦਿੱਤਾ ਜਾਵੇਗਾ। ਆਨਲਾਈਨ ਸਟਰੀਮਿੰਗ ਕਰਨ ਵਾਲੀਆਂ ਵੱਡੀਆਂ ਕੰਪਨੀਆਂ ਜਿਵੇਂ ਕਿ ਯੂਟਿਊਬ, ਨੈੱਟਫਲਿਕਸ ਤੇ ਸਪੌਟੀਫਾਇ ਨੂੰ ਕੈਨੇਡੀਅਨ ਕੰਟੈਂਟ ਵੀ ਵਿਖਾਉਣਾ ਹੋਵੇਗਾ ਤੇ ਇਸ ਨੂੰ ਕੈਨੇਡਾ ਦੇ ਯੂਜਰਜ਼ ਦੀ ਪਹੁੰਚ ਵਿੱਚ ਵੀ ਲਿਆਉਣਾ ਹੋਵੇਗਾ ਨਹੀਂ ਤਾਂ ਇਨ੍ਹਾਂ ਨੂੰ ਵੱਡੇ ਜੁਰਮਾਨੇ ਲੱਗਣਗੇ।
ਕੈਨੇਡੀਅਨ ਹੈਰੀਟੇਜ ਮੰਤਰੀ ਪਾਬਲੋ ਰੌਡਰਿਗਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੈਨੇਟ ਵੱਲੋਂ ਕੀਤੀਆਂ ਗਈਆਂ ਤਬਦੀਲੀਆਂ ਦੇ ਮੁਲਾਂਕਣ ਤੋਂ ਬਾਅਦ ਹਾਊਸ ਆਫ ਕਾਮਨਜ਼ ਅਗਲੇ ਹਫਤੇ ਇਸ ਬਿੱਲ ਨੂੰ ਪਾਸ ਕਰ ਦੇਵੇ। ਰੌਡਰਿਗਜ਼ ਨੇ ਆਖਿਆ ਕਿ ਲਿਬਰਲ ਸਰਕਾਰ ਸੈਨੇਟ ਵੱਲੋਂ ਕੀਤੀਆਂ ਸਾਰੀਆਂ ਸਿਫਰਸ਼ਾਂ ਨਹੀਂ ਮੰਨੇਗੀ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿਹੜੀਆਂ ਸਿਫਾਰਸ਼ਾਂ ਨਹੀਂ ਮੰਨੀਆਂ ਜਾਣਗੀਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ