Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਆਕਾਸ਼ ਵਿੱਚ ਮੌਜੂਦ ਸਰਵੇਲੈਂਸ ਬਲੂਨ ਦੇ ਸਬੰਧ ਵਿੱਚ ਅਮਰੀਕਾ ਨਾਲ ਰਲ ਕੇ ਕੰਮ ਕਰ ਰਿਹਾ ਹੈ ਕੈਨੇਡਾ

February 03, 2023 08:58 AM

ਓਟਵਾ, 3 ਫਰਵਰੀ (ਪੋਸਟ ਬਿਊਰੋ) : ਦੂਰ ਆਕਾਸ਼ ਵਿੱਚ ਮੌਜੂਦ ਸਰਵੇਲੈਂਸ ਬਲੂਨ ਦਾ ਪਤਾ ਲੱਗਣ ਤੋਂ ਬਾਅਦ ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਦਾ ਕਹਿਣਾ ਹੈ ਕਿ ਕੈਨੇਡਾ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ੀ ਖੁਫੀਆ ਤੰਤਰ ਦੇ ਹੱਥ ਲੱਗਣ ਤੋਂ ਬਚਾਉਣ ਲਈ ਅਮਰੀਕਾ ਨਾਲ ਰਲ ਕੇ ਕੰਮ ਰਿਹਾ ਹੈ।
ਅਮਰੀਕਾ ਦਾ ਕਹਿਣਾ ਹੈ ਕਿ ਉਸ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਅਮਰੀਕਾ ਦੀ ਏਅਰਸਪੇਸ ਵਿੱਚ ਇੱਕ ਚੀਨੀ ਸਰਵੇਲੈਂਸ ਬਲੂਨ ਨੂੰ ਟਰੈਕ ਕੀਤਾ ਜਾ ਰਿਹਾ ਹੈ। ਇਹ ਬਲੂਨ ਚੀਨ ਦਾ ਹੋਣ ਦਾ ਸ਼ੱਕ ਹੈ। ਪੈਂਟਾਗਨ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਨੂੰ ਇਸ ਲਈ ਨਹੀਂ ਫੁੰਡਿਆ ਜਾ ਰਿਹਾ ਤਾਂ ਕਿ ਜ਼ਮੀਨ ਉੱਤੇ ਇਸ ਦੇ ਡਿੱਗਣ ਨਾਲ ਲੋਕ ਜ਼ਖ਼ਮੀ ਨਾ ਹੋ ਜਾਣ। ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਤੇ ਕੈਨੇਡੀਅਨ ਆਰਮਡ ਫੋਰਸਿਜ਼ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਆਖਿਆ ਗਿਆ ਕਿ ਇਸ ਬਲੂਨ ਦੀ ਹਰੇਕ ਹਰਕਤ ਉੱਤੇ ਨੌਰਥ ਅਮੈਰੀਕਨ ਐਰੋਸਪੇਸ ਡਿਫੈਂਸ ਕਮਾਂਡ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ।
ਇਸ ਬਿਆਨ ਵਿੱਚ ਇਹ ਵੀ ਨਹੀਂ ਦੱਸਿਆ ਗਿਆ ਕਿ ਕੀ ਇਹ ਬਲੂਨ ਕੈਨੇਡੀਅਨ ਏਅਰਸਪੇਸ ਦੇ ਉੱਪਰੋਂ ਤਾਂ ਨਹੀਂ ਆਇਆ ਤੇ ਨਾ ਹੀ ਸਪਸ਼ਟ ਤੌਰ ਉੱਤੇ ਇਹ ਆਖਿਆ ਜਾ ਰਿਹਾ ਹੈ ਕਿ ਇਹ ਬਲੂਨ ਚੀਨ ਦਾ ਹੀ ਹੈ। ਇਹ ਜ਼ਰੂਰ ਆਖਿਆ ਗਿਆ ਕਿ ਕੈਨੇਡੀਅਨਜ਼ ਸੁਰੱਖਿਅਤ ਹਨ ਤੇ ਉਹ ਆਪਣੀ ਏਅਰਸਪੇਸ ਦੀ ਸਕਿਊਰਿਟੀ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕ ਰਹੇ ਹਨ। ਬਿਆਨ ਵਿੱਚ ਆਖਿਆ ਗਿਆ ਕਿ ਨੌਰਾਡ, ਕੈਨੇਡੀਅਨ ਆਰਮਡ ਫੋਰਸਿਜ਼, ਡਿਪਾਰਟਮੈਂਟ ਆਫ ਨੈਸ਼ਨਲ ਡਿਫੈਂਸ ਤੇ ਹੋਰ ਭਾਈਵਾਲ ਹਾਲਾਤ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ ਤੇ ਆਪਸੀ ਤਾਲਮੇਲ ਨਾਲ ਚੱਲ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ