Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਜੈਪੁਰ ਵਿਚ ਸੋਸ਼ਲ ਮੀਡੀਆ ’ਤੇ ਗੈਂਗਸਟਰਾਂ ਨੂੰ ਫਾਲੋ ਕਰਨ ਵਾਲ 48 ਲੋਕ ਗਿ੍ਰਫ਼ਤਾਰ

February 05, 2023 11:15 AM

ਜੈਪੁਰ, 5 ਫਰਵਰੀ (ਪੋਸਟ ਬਿਊਰੋ) - ਜੈਪੁਰ ਪੁਲਿਸ ਨੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਫਾਲੋ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਿਕ ਪੁਲਸ ਨੇ ਅਜਿਹੇ 48 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਡਿਪਟੀ ਕਮਿਸ਼ਨਰ ਆਫ ਪੁਲਿਸ (ਉੱਤਰੀ) ਪੈਰਿਸ ਦੇਸਮੁਖ ਨੇ ਦੱਸਿਆ ਕਿ ਜੈਪੁਰ ਕਮਿਸ਼ਨਰੇਟ ਪੁਲਿਸ ਨੇ 37 ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫਾਲੋ ਕਰਨ ਜਾਂ ‘ਲਾਈਕ’ ਕਰਨ ਵਾਲਿਆਂ ਨੂੰ ਗਿ੍ਰਫ਼ਤਾਰ ਕੀਤਾ ਹੈ, ਜਦਕਿ 11 ਅਜਿਹੇ ਲੋਕਾਂ ਨੂੰ ਜ਼ਿਲਾ ਜੈਪੁਰ (ਉੱਤਰੀ) ਨੇ ਗਿ੍ਰਫਤਾਰ ਕੀਤਾ ਹੈ।
ਪੈਰਿਸ ਦੇਸਮੁਖ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਜਿਹੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਿਲਾ ਪੱਧਰ ’ਤੇ ਸਥਾਪਿਤ ਕਾਊਂਸਲਿੰਗ ਸੈੱਲ ਵਲੋਂ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਅਪਰਾਧੀਆਂ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਤੋਂ ਦੂਰ ਰਹਿਣ।
ਦੇਸ਼ਮੁੱਖ ਨੇ ਇਕ ਬਿਆਨ ’ਚ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਨੌਜਵਾਨ ਉਨ੍ਹਾਂ ਲੋਕਾਂ ਨੂੰ ਫਾਲੋ ਕਰ ਰਹੇ ਹਨ, ਜੋ ਗੰਭੀਰ ਘਟਨਾਵਾਂ ਵਿਚ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਪਰਾਧੀਆਂ ਅਤੇ ਸੋਸ਼ਲ ਮੀਡੀਆ ’ਤੇ ਇਨ੍ਹਾਂ ਨੂੰ ਫਾਲੋ ਕਰਨ ਅਤੇ ਲਾਈਕ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਦੇਸ਼ਮੁੱਖ ਨੇ ਕਿਹਾ ਕਿ ਇਹ ਟੀਮਾਂ ਅਪਰਾਧੀਆਂ ਦੇ ਨਾਮ ’ਤੇ ਚੱਲ ਰਹੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਕਰ ਰਹੀਆਂ ਹਨ ਅਤੇ ਉਨ੍ਹਾਂ ਦੀ ਪਛਾਣ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਆਫ਼ ਪੁਲਸ (ਉੱਤਰੀ) ਪੈਰਿਸ ਦੇਸ਼ਮੁਖ ਨੇ ਕਿਹਾ ਕਿ ਪੁਲਿਸ ਅਜਿਹੇ ਲੋਕਾਂ ਦੀ ਹਰ ਗਤੀਵਿਧੀ ’ਤੇ ਨਜ਼ਰ ਰੱਖ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਅਜਿਹੇ ਲੋਕ ਸੋਸ਼ਲ ਮੀਡੀਆ ’ਤੇ ਕੀ ਕਰ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼