Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਫੌਜ ਮੁਖੀ ਪਰਵੇਜ ਮੁਸ਼ੱਰਫ਼ ਦਾ 79 ਸਾਲ ਦੀ ਉਮਰ ਵਿਚ ਦੇਹਾਂਤ

February 05, 2023 11:37 AM

ਇਸਲਾਮਾਬਾਦ, 5 ਫਰਵਰੀ (ਪੋਸਟ ਬਿਊਰੋ) - ਪਾਕਿਸਤਾਨ ਦੇ ਸਾਬਕਾ ਰਾਸਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਦਾ 79 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਮੁਸ਼ੱਰਫ਼ ਦਾ ਜਨਮ 11 ਅਗਸਤ, 1943 ਨੂੰ ਦਿੱਲੀ ’ਚ ਹੋਇਆ ਸੀ। ਉਨ੍ਹਾਂ ਆਪਣੇ ਸ਼ੁਰੂਆਤੀ ਸਾਲ-1949 ਤੋਂ 1956 ਤੱਕ-ਤੁਰਕੀ ਵਿਚ ਬਿਤਾਏ, ਕਿਉਂਕਿ ਉਨ੍ਹਾਂ ਦੇ ਪਿਤਾ ਸਈਦ ਮੁਸ਼ੱਰਫ਼ੂਦੀਨ ਅੰਕਾਰਾ ਵਿਚ ਤਾਇਨਾਤ ਸਨ। ਤੁਰਕੀ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਸੇਂਟ ਪੈਟਿ੍ਰਕ ਹਾਈ ਸਕੂਲ, ਕਰਾਚੀ ਅਤੇ ਫਿਰ ਐੱਫ਼.ਸੀ. ਕਾਲਜ, ਲਾਹੌਰ ਵਿਚ ਵਿਦਿਆ ਹਾਸਿਲ ਕੀਤੀ। ਉਹ 1961 ਵਿੱਚ ਪਾਕਿਸਤਾਨੀ ਫੌਜ ਵਿਚ ਭਰਤੀ ਹੋਏ। ਮੁਸ਼ੱਰਫ਼ ਨੇ 1965 ਦੀ ਭਾਰਤ-ਪਾਕਿਸਤਾਨ ਜੰਗ ਵਿਚ ਇਕ ਜਵਾਨ ਅਫ਼ਸਰ ਵਜੋਂ ਲੜੀ ਸੀ ਅਤੇ ਇਕ ਕਮਾਂਡਰ ਵਜੋਂ 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਵੀ ਹਿੱਸਾ ਲਿਆ ਸੀ।
ਕਾਰਗਿਲ ਯੁੱਧ ਦੇ ਆਰਕੀਟੈਕਟ ਅਤੇ ਪਾਕਿਸਤਾਨ ਦੇ ਸਾਬਕਾ ਰਾਸਟਰਪਤੀ ਜਨਰਲ ਪਰਵੇਜ ਮੁਸੱਰਫ ਨੇ 1999 ਵਿੱਚ ਇੱਕ ਫੌਜੀ ਤਖਤਾਪਲਟ ਵਿੱਚ ਲੋਕਤੰਤਰੀ ਤੌਰ ‘ਤੇ ਚੁਣੀ ਗਈ ਸਰਕਾਰ ਨੂੰ ਡੇਗ ਦਿੱਤਾ ਅਤੇ ਨੌਂ ਸਾਲ ਤੱਕ ਦੇਸ਼ ’ਤੇ ਰਾਜ ਕੀਤਾ। ਇਸ ਦੌਰਾਨ ਉਨ੍ਹਾਂ ਆਪਣੇ ਆਪ ਨੂੰ ਇੱਕ ਪ੍ਰਗਤੀਸੀਲ ਮੁਸਲਿਮ ਨੇਤਾ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵੀ ਕੀਤੀ।
ਦਿੱਲੀ ਦੇ ਇੱਕ ਮੱਧ-ਵਰਗੀ ਪਰਿਵਾਰ ਵਿਚ ਪੈਦਾ ਹੋਏ ਮੁਸ਼ੱਰਫ਼ ਵੰਡ ਤੋਂ ਬਾਅਦ 1947 ਵਿਚ ਪਾਕਿਸਤਾਨ ਚਲੇ ਗਏ ਸਨ। ਉਨ੍ਹਾਂ ਨੇ ਸੰਯੁਕਤ ਅਰਬ ਅਮੀਰਾਤ ਵਿਚ ਆਪਣੇ ਆਖਰੀ ਸਾਲ ਬਿਮਾਰੀ ਨਾਲ ਜੂਝਦੇ ਹੋਏ ਬਿਤਾਏ। ਮੁਸ਼ੱਰਫ਼ ਦਾ ਲੰਮੀ ਬਿਮਾਰੀ ਤੋਂ ਬਾਅਦ ਐਤਵਾਰ ਨੂੰ ਖਾੜੀ ਦੇਸ਼ ਵਿਚ ਦੇਹਾਂਤ ਹੋ ਗਿਆ। ਉਹ 79 ਸਾਲ ਦੇ ਸਨ।
ਸੇਵਾਮੁਕਤ ਜਨਰਲ ਮੁਸ਼ੱਰਫ਼ ਕਾਰਗਿਲ ਯੁੱਧ ਦੇ ਮੁੱਖ ਆਰਕੀਟੈਕਟ ਸਨ, ਜੋ ਕਿ ਉਸ ਸਮੇਂ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਲੋਂ ਲਾਹੌਰ ਵਿਚ ਆਪਣੇ ਭਾਰਤੀ ਹਮਰੁਤਬਾ ਅਟਲ ਬਿਹਾਰੀ ਵਾਜਪਾਈ ਨਾਲ ਇਤਿਹਾਸਕ ਸ਼ਾਂਤੀ ਸਮਝੌਤੇ ’ਤੇ ਹਸਤਾਖਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਹੋਈ ਸੀ।
ਕਾਰਗਿਲ ਵਿਚ ਹਾਰ ਤੋਂ ਬਾਅਦ, ਮੁਸ਼ੱਰਫ਼ ਨੇ 1999 ਵਿਚ ਇੱਕ ਖੂਨ-ਰਹਿਤ ਤਖਤਾਪਲਟ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਸ਼ਰੀਫ਼ ਦਾ ਤਖਤਾ ਪਲਟ ਦਿੱਤਾ ਅਤੇ 1999 ਤੋਂ 2008 ਤੱਕ ਵੱਖ-ਵੱਖ ਸਮਰੱਥਾਵਾਂ ਵਿਚ ਪਾਕਿਸਤਾਨ ’ਤੇ ਰਾਜ ਕੀਤਾ। ਮੁਸ਼ੱਰਫ਼ ਨੇ ਪਾਕਿਸਤਾਨ ਵਿਚ ਸ਼ੁਰੂ ਵਿਚ ਮੁੱਖ ਕਾਰਜਕਾਰੀ ਅਤੇ ਬਾਅਦ ਵਿਚ ਰਾਸਟਰਪਤੀ ਵਜੋਂ ਸ਼ਾਸਨ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ