Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿਸਤਾਨ ਦਾ ਆਰਥਿਕ ਸੰਕਟ ਭਾਰਤ ਲਈ ਵੀ ਹੋਵੇਗਾ, ਵਿਸ਼ਲੇਸ਼ਕਾਂ ਦੀ ਚੇਤਾਵਨੀ

February 05, 2023 12:08 PM

ਇਸਲਾਮਾਬਾਦ, 5 ਫਰਵਰੀ (ਪੋਸਟ ਬਿਊਰੋ) - ਮਹਿੰਗਾਈ ਅਤੇ ਕਰਜ਼ੇ ਦੇ ਬੋਝ ਹੇਠ ਦੱਬਿਆ ਪਾਕਿਸਤਾਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਲਈ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਦੇਸ਼ ਵਿਚ ਘਟਦੇ ਵਿਦੇਸ਼ੀ ਮੁਦਰਾ ਭੰਡਾਰ ਦੇ ਵਿਚਕਾਰ, ਪੂਰੇ ਪਾਕਿਸਤਾਨ ਵਿਚ ਹਫੜਾ-ਦਫੜੀ ਦਾ ਮਾਹੌਲ ਹੈ। ਸਰਕਾਰੀ ਅਨਾਜ ਵੰਡ ਕੇਂਦਰਾਂ ਵਿਚ ਰਾਸ਼ਨ ਲੈਣ ਲਈ ਲੋਕਾਂ ਵਿਚ ਲੜਾਈ ਝਗੜਾ ਹੋ ਰਿਹਾ ਹੈ।
ਪਾਕਿਸਤਾਨੀ ਰੁਪਿਆ ਇਕ ਡਾਲਰ ਦੇ ਮੁਕਾਬਲੇ 50 ਫੀਸਦੀ ਡਿੱਗ ਕੇ 260 ਪਾਕਿਸਤਾਨੀ ਰੁਪਏ ’ਤੇ ਆ ਗਿਆ ਹੈ। ਹਾਲਤ ਇਹ ਹੈ ਕਿ ਪਾਕਿਸਤਾਨ ਕੌਮਾਂਤਰੀ ‘ਬਾਸਕੇਟ ਕੇਸ’ (ਇਕ ਅਜਿਹਾ ਦੇਸ ਜਿਸ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ) ਬਣਨ ਵੱਲ ਵਧ ਰਿਹਾ ਹੈ। ਭਾਰਤੀ ਵਿਸ਼ਲੇਸ਼ਕਾਂ ਨੇ ਖਦਸਾ ਪ੍ਰਗਟਾਇਆ ਹੈ ਕਿ ਪਾਕਿਸਤਾਨ ਵਿਚ ਚੱਲ ਰਿਹਾ ਆਰਥਿਕ ਸੰਕਟ ਭਾਰਤ ਸਮੇਤ ਸਮੁੱਚੇ ਖੇਤਰ ਲਈ ਖਤਰਨਾਕ ਸਿੱਟੇ ਲਿਆ ਸਕਦਾ ਹੈ।
ਗੰਭੀਰ ਆਰਥਿਕ ਸੰਕਟ ਦੇ ਵਿਚਕਾਰ, ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਬੇਲ-ਆਊਟ ਪੈਕੇਜ ਲੋਨ ਲਈ (ਅੰਤਰਰਾਸਟਰੀ ਮੁਦਰਾ ਫੰਡ) ਨਾਲ ਗੱਲਬਾਤ ਸੁਰੂ ਕਰ ਦਿੱਤੀ ਹੈ। ਹਾਲਾਂਕਿ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਹ ਕਰਜ਼ਾ ਸਿਆਸੀ ਤੌਰ ’ਤੇ ਸਖ਼ਤ ਸ਼ਰਤਾਂ ਨਾਲ ਹੀ ਸੰਭਵ ਹੈ। ਆਈਐੱਮਐੱਫ਼ ਦੀਆਂ ਸਰਤਾਂ ਕਾਰਨ ਜਨਤਾ ’ਤੇ ਮਹਿੰਗਾਈ ਦਾ ਬੋਝ ਵਧਣਾ ਤੈਅ ਹੈ।
ਭਾਰਤੀ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਆਈਐਮਐਫ ਦੀਆਂ ਸ਼ਰਤਾਂ ਮੰਨਣ ਨਾਲ ਨਾ ਸਿਰਫ਼ ਪਾਕਿਸਤਾਨ ਵਿਚ ਕੱਟੜਪੰਥ ਅਤੇ ਸਿਆਸੀ ਅਸਥਿਰਤਾ ਵਧੇਗੀ, ਸਗੋਂ ਪਾਕਿਸਤਾਨ ਜਨਤਾ ਦਾ ਧਿਆਨ ਹਟਾਉਣ ਲਈ ਕੋਈ ਅਣਕਿਆਸੀ ਕਾਰਵਾਈ ਵੀ ਕਰ ਸਕਦਾ ਹੈ। ਇਸ ਵਿੱਚ ਦੂਜੇ ਦੇਸ਼ਾਂ ਪ੍ਰਤੀ ਦੁਸਮਣੀ ’ਤੇ ਧਿਆਨ ਕੇਂਦਰਿਤ ਕਰਨ ਦੀ ਕੋਸ਼ਿਸ਼ ਵੀ ਸ਼ਾਮਲ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ