Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਤੁਰਕੀ ਤੇ ਸੀਰੀਆ ਵਿੱਚ ਆਇਆ ਜ਼ਬਰਦਸਤ ਭੂਚਾਲ, 1500 ਤੋਂ ਵੱਧ ਲੋਕਾਂ ਦੇ ਮਰਨ ਦਾ ਖਦਸ਼ਾ

February 06, 2023 09:38 AM

ਐਜ਼ਮਾਰਿਨ, ਸੀਰੀਆ, 6 ਫਰਵਰੀ (ਪੋਸਟ ਬਿਊਰੋ) : ਸੋਮਵਾਰ ਸਵੇਰੇ ਤੁਰਕੀ ਤੇ ਸੀਰੀਆ ਵਿੱਚ ਆਏ ਜ਼ਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ ਜਦਕਿ ਇਸ ਦੌਰਾਨ ਕਈ ਬਿਲਡਿੰਗਾਂ ਨੂੰ ਵੀ ਨੁਕਸਾਨ ਪਹੁੰਚਿਆ। ਅਜੇ ਵੀ ਸੈਂਕੜੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਰੈਸਕਿਊ ਵਰਕਰਜ਼ ਵੱਲੋਂ ਲੋਕਾਂ ਨੂੰ ਬਚਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।

ਸਰਹੱਦ ਦੇ ਦੋਵਾਂ ਪਾਸਿਆਂ ਉੱਤੇ ਸਵੇਰ ਹੋਣ ਤੋਂ ਪਹਿਲਾਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉੱਤੇ ਭੂਚਾਲ ਦੀ ਗਤੀ 7·8 ਮਾਪੀ ਗਈ। ਝਟਕਿਆਂ ਕਾਰਨ ਲੋਕ ਅੱਬੜਵਾਹੇ ਉੱਠ ਕੇ ਘਰਾਂ ਤੋਂ ਬਾਹਰ ਨੂੰ ਭੱਜੇ ਤਾਂ ਉਨ੍ਹਾਂ ਦਾ ਸਾਹਮਣਾ ਠੰਢ, ਮੀਂਹ ਤੇ ਬਰਫੀਲੀ ਰਾਤ ਨਾਲ ਹੋਇਆ। ਕਈ ਇਮਾਰਤਾਂ ਚਰਮਰਾ ਕੇ ਢਹਿ ਢੇਰੀ ਹੋ ਗਈਆਂ। ਇਸ ਤੋਂ ਬਾਅਦ ਵੀ ਭੂਚਾਲ ਤੋਂ ਬਾਅਦ ਵਾਲੇ ਕਈ ਹਲਕੇ ਝਟਕੇ ਲੰਮੇਂ ਸਮੇਂ ਤੱਕ ਮਹਿਸੂਸ ਹੁੰਦੇ ਰਹੇ। ਤੁਰਕੀ ਵਿੱਚ ਇੱਕ ਹਸਪਤਾਲ ਦੀ ਇਮਾਰਤ ਹੀ ਡਿੱਗ ਗਈ ਤੇ ਇਸੇ ਤਰ੍ਹਾਂ ਸੀਰੀਆ ਦੇ ਇੱਕ ਹਸਪਤਾਲ ਨੂੰ ਪਹੁੰਚੇ ਵੱਡੇ ਨੁਕਸਾਨ ਤੋਂ ਬਾਅਦ ਮਰੀਜ਼ਾਂ, ਜਿਨ੍ਹਾਂ ਵਿੱਚ ਨਵਜੰਮੇਂ ਬੱਚੇ ਵੀ ਸਨ, ਨੂੰ ਜਲਦੀ ਤੋਂ ਜਲਦੀ ਬਾਹਰ ਕੱਢਿਆ ਗਿਆ।

ਭੂਚਾਲ ਦਾ ਕੇਂਦਰ ਤੁਰਕੀ ਦੀ ਪ੍ਰੋਵਿੰਸ਼ੀਅਲ ਰਾਜਧਾਨੀ ਗੈਜ਼ੀਆਨਤੇਪ ਵਿੱਚ ਸੀ ਤੇ ਝਟਕੇ ਕਾਹਿਰਾ ਤੱਕ ਮਹਿਸੂਸ ਕੀਤੇ ਗਏ। ਡੈਮਸਕਸ ਤੇ ਬੈਰੂਤ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਸੜਕਾਂ ਉੱਤੇ ਨਿਕਲ ਆਏ।ਯੂਐਸ ਜੀਓਲੌਜੀਕਲ ਸਰਵੇਅ ਵੱਲੋਂ ਇਸ ਭੂਚਾਲ ਤੋਂ ਬਾਅਦ ਇਸ ਦੇ ਕੇਂਦਰ ਤੋਂ 100 ਕਿਲੋਮੀਟਰ ਦੀ ਦੂਰੀ ਉੱਤੇ 7·5 ਦੀ ਗਤੀ ਦਾ ਇੱਕ ਹੋਰ ਭੂਚਾਲ ਆਇਆ ਵੀ ਦੱਸਿਆ ਗਿਆ। ਅਧਿਕਾਰੀਆਂ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਭੂਚਾਲ ਤੋਂ ਬਾਅਦ ਵਾਲੇ ਹਲਕੇ ਝਟਕੇ ਨਹੀਂ ਸਗੋਂ ਵੱਖਰਾ ਭੂਚਾਲ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ