Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਖੇਡ ਮੰਤਰੀ ਮੀਤ ਹੇਅਰ ਵੱਲੋਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ, ਕਿਹਾ ਹਾਕੀ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰਦਾ ਰਹੇਗਾ

February 07, 2023 05:38 AM

-ਓਲੰਪਿਕ ਤਮਗ਼ਾ ਜੇਤੂ ਖਿਡਾਰੀਆਂ ਨੂੰ ਦਰਜਾ ਇਕ ਨੌਕਰੀਆਂ ਜਲਦ ਮਿਲਣਗੀਆਂ
-ਖੇਡ ਮੰਤਰੀ ਨੇ ਏਸ਼ਿਆਈ ਤੇ ਓਲੰਪਿਕ ਖੇਡਾਂ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ


ਚੰਡੀਗੜ੍ਹ, 7 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ।


ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ 'ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ।
ਖੇਡ ਮੰਤਰੀ ਨੇ ਭਾਰਤੀ ਹਾਕੀ ਖਿਡਾਰੀਆਂ ਨਾਲ ਗੱਲ ਕਰਦਿਆਂ ਕਿਹਾ, ''ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਉਤੇ ਬਹੁਤ ਪ੍ਰਭਾਵ ਹੈ ਜਿਸ ਕਰਕੇ ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ। ਤੁਹਾਡੀ ਹੌਸਲਾ ਅਫਜ਼ਾਈ ਬੱਚਿਆਂ ਲਈ ਉਤਸ਼ਾਹ ਦਾ ਕੰਮ ਕਰੇਗੀ।''
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੇ ਕਪਤਾਨ ਰਹੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਧੰਨਵਾਦ ਕੀਤਾ।
ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦਾ ਹਿੱਸਾ ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਸ਼ਾਮਲ ਸਨ। ਇਸ ਮੌਕੇ ਓਲੰਪਿਕ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ।
ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ।ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ