Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਰਾਹਤ ਸਮੱਗਰੀ ਲੈ ਕੇ ਤੁਰਕੀ ਜਾ ਰਹੇ ਭਾਰਤੀ ਜਹਾਜ ਨੂੰ ਪਾਕਿਸਤਾਨ ਨੇ ਨਹੀਂ ਦਿੱਤਾ ਰਸਤਾ

February 07, 2023 05:45 AM

ਨਵੀਂ ਦਿੱਲੀ, 7 ਫਰਵਰੀ (ਪੋਸਟ ਬਿਊਰੋ) - ਪਾਕਿਸਤਾਨ ਨੇ ਭੂਚਾਲ ਪ੍ਰਭਾਵਿਤ ਤੁਰਕੀ 'ਚ ਰਾਹਤ ਸਮੱਗਰੀ ਲੈ ਕੇ ਜਾ ਰਹੇ ਭਾਰਤੀ ਜਹਾਜ਼ਾਂ ਨੂੰ ਹਵਾਈ ਖੇਤਰ ਨਹੀਂ ਦਿੱਤਾ, ਜਿਸ ਕਾਰਨ ਉਸ ਨੂੰ ਕਈ ਚੱਕਰ ਲਗਾ ਕੇ ਦੂਜੇ ਰਸਤੇ ਤੋਂ ਤੁਰਕੀ 'ਚ ਉਤਰਨਾ ਪਿਆ। ਪਾਕਿਸਤਾਨ ਦੀ ਇਸ ਹਰਕਤ ਨੇ ਪੂਰੀ ਦੁਨੀਆ 'ਚ ਪਾਕਿਸਤਾਨ ਦਾ ਅਕਸ ਖਰਾਬ ਕੀਤਾ ਹੈ। ਇਸ ਦੇ ਨਾਲ ਹੀ ਤੁਰਕੀ ਨੇ ਭਾਰਤ ਦੀ ਮਦਦ ਦੀ ਸ਼ਲਾਘਾ ਕੀਤੀ ਹੈ ਅਤੇ ਭਾਰਤ ਨੂੰ ਸੱਚਾ ਦੋਸਤ ਕਿਹਾ ਹੈ। ਭਾਰਤ ਵਿੱਚ ਤੁਰਕੀ ਦੇ ਰਾਜਦੂਤ ਫਿਰਤ ਸੁਨੇਲ ਨੇ ਭਾਰਤ ਸਰਕਾਰ ਦੀ ਤਰਫੋਂ ਇਸ ਮਦਦ ਲਈ ਧੰਨਵਾਦ ਕੀਤਾ ਹੈ।
ਫਿਰਤ ਸੁਨੇਲ ਨੇ ਟਵਿੱਟਰ 'ਤੇ ਲਿਿਖਆ, 'ਦੋਸਤ ਤੁਰਕੀ ਅਤੇ ਹਿੰਦੀ ਵਿੱਚ ਇੱਕ ਸਾਂਝਾ ਸ਼ਬਦ ਹੈ। ਸਾਡੀ ਇੱਕ ਤੁਰਕਿਸ਼ ਕਹਾਵਤ ਹੈ ਕਿ ਲੋੜ ਸਮੇਂ ਕੰਮ ਆਉਣ ਵਾਲਾ ਦੋਸਤ ਹੀ ਸੱਚਾ ਦੋਸਤ ਹੁੰਦਾ ਹੈ। ਤੁਹਾਡਾ ਬਹੁਤ ਬਹੁਤ ਧੰਨਵਾਦ।' ਇਸ ਤੋਂ ਪਹਿਲਾਂ ਸੋਮਵਾਰ ਨੂੰ, ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਤੁਰਕੀ ਦੇ ਦੂਤਾਵਾਸ ਗਏ ਅਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਦਰਦੀ ਵੀ ਪ੍ਰਗਟਾਈ।
ਪ੍ਰਧਾਨ ਮੰਤਰੀ ਦਫ਼ਤਰ ਦੀ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਐਨਡੀਆਰਐਫ ਮੈਡੀਕਲ ਟੀਮਾਂ ਅਤੇ ਰਾਹਤ ਸਮੱਗਰੀ ਦੇ ਨਾਲ ਬਚਾਅ ਟੀਮਾਂ ਨੂੰ ਤੁਰੰਤ ਤੁਰਕੀ ਭੇਜਿਆ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ, ਐਨਡੀਆਰਐਫ ਦੀਆਂ ਦੋ ਟੀਮਾਂ, ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕੁੱਤਿਆਂ ਦੀ ਟੀਮ ਅਤੇ ਲੋੜੀਂਦੇ ਉਪਕਰਣਾਂ ਨਾਲ 100 ਕਰਮਚਾਰੀਆਂ ਨੂੰ ਰਾਹਤ ਅਤੇ ਬਚਾਅ ਲਈ ਤੁਰਕੀ ਭੇਜਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਭੂਚਾਲ ਤੋਂ ਪ੍ਰਭਾਵਿਤ ਤੁਰਕੀ ਦੇ ਰਾਹਤ ਅਤੇ ਬਚਾਅ ਕਾਰਜਾਂ 'ਚ ਮਦਦ ਲਈ ਐਨਡੀਆਰਐਫ ਦੀ ਟੀਮ ਮੰਗਲਵਾਰ ਨੂੰ ਤੁਰਕੀ ਪਹੁੰਚੀ ਹੈ। ਤੁਰਕੀ ਵਿੱਚ 7[8 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਕਾਰਨ 4500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਦੇ ਨੇੜੇ ਸਥਿਤ ਗਾਜ਼ੀਆਬਾਦ ਅਤੇ ਕੋਲਕਾਤਾ ਤੋਂ ਦੋ ਟੀਮਾਂ ਦੇ ਕੁੱਲ 101 ਕਰਮਚਾਰੀਆਂ ਨੂੰ ਸਾਜ਼ੋ-ਸਾਮਾਨ ਸਮੇਤ ਭਾਰਤੀ ਹਵਾਈ ਸੈਨਾ ਦੇ ਜੀ-17 ਜਹਾਜ਼ਾਂ ਵਿੱਚ ਤੁਰਕੀ ਭੇਜਿਆ ਗਿਆ। ਇਹ ਭਾਰਤ ਸਰਕਾਰ ਦੁਆਰਾ ਭੂਚਾਲ ਪ੍ਰਭਾਵਿਤ ਤੁਰਕੀ ਅਤੇ ਗੁਆਂਢੀ ਖੇਤਰਾਂ ਲਈ ਸੋਮਵਾਰ ਨੂੰ ਘੋਸ਼ਿਤ ਮਨੁੱਖੀ ਸਹਾਇਤਾ ਅਤੇ ਆਫ਼ਤ ਰਾਹਤ (ਐਚਏਡੀਆਰ) ਯਤਨਾਂ ਦਾ ਹਿੱਸਾ ਹੈ। ਟੀਮਾਂ ਮਲਬੇ ਹੇਠਾਂ ਫਸੇ ਲੋਕਾਂ ਨੂੰ ਬਚਾਉਣ ਵਿੱਚ ਮਦਦ ਕਰਨਗੀਆਂ ਅਤੇ ਸਥਾਨਕ ਅਧਿਕਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੀਆਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ