Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਪੁਲਿਸ ਦੀ ਨਸਿ਼ਆਂ ਖਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ

February 07, 2023 06:51 AM

-ਪੰਜਾਬ ਪੁਲਿਸ ਨੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੜ ਵਸੇਬਾ ਕੇਂਦਰਾਂ ਦਾ ਕੀਤਾ ਦੌਰਾ
- ਲੋਕਾਂ ਨੇ ਨਸਿ਼ਆਂ ਵਿਰੁੱਧ ਜੰਗ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦਾ ਲਿਆ ਪ੍ਰਣ


ਚੰਡੀਗੜ੍ਹ, 7 ਫਰਵਰੀ (ਪੋਸਟ ਬਿਊਰੋ): ਪੰਜਾਬ ਪੁਲਿਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਸੂਬੇ ਵਿੱਚ ਨਸਿ਼ਆਂ ਸਬੰਧੀ ਸੰਵੇਦਨਸ਼ੀਲ ਥਾਵਾਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ.ਏ.ਐਸ.ਓਜ਼.) ਚਲਾਈਆਂ ਜਾ ਰਹੀਆਂ ਹਨ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਪੁਲਿਸ ਬਲ ਦੀ ਕਾਰਵਾਈ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਤੋਂ ਬਹੁਤ ਖੁਸ਼ ਹਨ।
ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਪਿੰਡ ਖਰੌੜੀ (ਫ਼ਤਹਿਗੜ੍ਹ ਸਾਹਿਬ) ਦੇ ਸਰਪੰਚ ਹਰਪਿੰਦਰ ਸਿੰਘ ਨੇ ਨਸਿ਼ਆਂ ਖਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਦਾ ਧੰਨਵਾਦ ਕੀਤਾ। ਉਨ੍ਹਾਂ ਪੰਚਾਇਤ ਦੀ ਤਰਫੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਇਸ ਜੰਗ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਪੰਜ ਜਿ਼ਲ੍ਹਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਨਾਕਾਬੰਦੀਆਂ ਕੀਤੀਆਂ। ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਟੀਮਾਂ ਨੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਵੀ ਕੀਤਾ ਤਾਂ ਜੋ ਇਲਾਜ ਅਧੀਨ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਨਵੀਂ ਜਿ਼ੰਦਗੀ ਸ਼ੁਰੂ ਕਰਨ ਲਈ ਮੁੱਖ ਧਾਰਾ ਵਿੱਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਡੀਜੀਪੀ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਵਿਅਕਤੀ ਦੇ ਨਸ਼ਾ ਵੇਚਣ/ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਉਹ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨ।
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖਿਆਲਾ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਇਲਾਜ ਅਧੀਨ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸਿ਼ਆਂ ਤੋਂ ਦੂਰ ਰਹਿ ਕੇ ਸਮਾਜ ਵਿੱਚ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੁਲਿਸ ਨੇ ਉਹਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਅਤੇ ਕੁਝ ਸਮਾਂ ਉਨ੍ਹਾਂ ਨਾਲ ਖੇਡਾਂ ਖੇਡਣ ਦੇ ਨਾਲ ਹੀ ਉਨ੍ਹਾਂ ਨੂੰ ਮਠਿਆਈਆਂ ਤੇ ਫਲ ਵੀ ਭੇਟ ਕੀਤੇ।
ਹੁਸ਼ਿਆਰਪੁਰ ਪੁਲਿਸ ਨੇ ਪਿੰਡ ਭੁੰਗਰਨੀ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਉਣ ਸਬੰਧੀ ਕਾਰਵਾਈ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਦੋ ਐਫ.ਆਈ.ਆਰਜ਼. ਦਰਜ ਕੀਤੀਆਂ। ਪੁਲਿਸ ਟੀਮਾਂ ਨੇ ਨਸ਼ੇ ਦੇ ਆਦੀ 9 ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਕਰਵਾਇਆ।
ਪੁਲਿਸ ਵੱਲੋਂ ਫ਼ਤਹਿਗੜ੍ਹ ਸਾਹਿਬ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਗਈਆਂ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ, ਪੁਲਿਸ ਟੀਮਾਂ ਨੇ ਪਿੰਡ ਖੜੌਰੀ ਦਾ ਦੌਰਾ ਵੀ ਕੀਤਾ ਜਿੱਥੇ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਨੂੰ ਨਸ਼ਾ ਮੁਕਤ ਐਲਾਨਿਆ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਮੌਕੇ ਸਮਾਜ ਦੇ ਹਰ ਵਰਗ ਦੇ ਲੋਕ ਹਾਜ਼ਰ ਸਨ ਅਤੇ ਉਹ ਸਾਰੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਸਨ। ਇਸੇ ਤਰ੍ਹਾਂ ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਕਾਰਵਾਈਆਂ ਕੀਤੀਆਂ ਗਈਆਂ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਉਪਰੰਤ ਅੱਜ ਸਾਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ