Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਕੈਲੀਫੋਰਨੀਆ ਦੇ ਪਾਰਕ ਵਿੱਚੋਂ ਛਤਰਪਤੀ ਸ਼ਿਵਾਜੀ ਦੀ ਮੂਰਤੀ ਚੋਰੀ

February 07, 2023 11:17 AM

ਕੈਲੀਫੋਰਨੀਆ, 7 ਫਰਵਰੀ (ਪੋਸਟ ਬਿਊਰੋ) - ਉੱਤਰੀ ਅਮਰੀਕਾ ਵਿਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਇਕਲੌਤੀ ਮੂਰਤੀ ਕੈਲੀਫੋਰਨੀਆ ਦੇ ਸੈਨ ਜੋਸ ਦੇ ਇਕ ਪਾਰਕ ਵਿਚੋਂ ਚੋਰੀ ਹੋ ਗਈ। ਸੈਨ ਜੋਸ ਪਾਰਕ ਦੇ ਵਿਭਾਗ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਟਵੀਟ 'ਚ ਕਿਹਾ ਗਿਆ ਕਿ ਸਾਨੂੰ ਆਪਣੇ ਭਾਈਚਾਰੇ ਨੂੰ ਇਹ ਦੱਸਦੇ ਹੋਏ ਅਫਸੋਸ ਹੈ ਕਿ ਗੁਆਡਾਲੁਪੇ ਰਿਵਰ ਪਾਰਕ 'ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਗਾਇਬ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਕਦੋਂ ਚੋਰੀ ਹੋਈ ਹੈ।
ਇਹ ਮੂਰਤੀ ਪੁਣੇ ਤੋਂ ਤੋਹਫੇ ਵਜੋਂ ਦਿੱਤੀ ਗਈ ਸੀ। ਉੱਤਰੀ ਅਮਰੀਕਾ ਵਿੱਚ ਮਰਾਠਾ ਸ਼ਾਸਕ ਦੀ ਇਹ ਇੱਕੋ ਇੱਕ ਮੂਰਤੀ ਸੀ। ਟਵੀਟ ਵਿੱਚ ਲਿਿਖਆ ਗਿਆ ਕਿ ਇਸ ਘਟਨਾ ਤੋਂ ਬਾਅਦ ਸ਼ਹਿਰ ਬਹੁਤ ਦੁਖੀ ਹੈ। ਵਿਭਾਗ ਨੇ ਇੱਕ ਟਵੀਟ ਵਿੱਚ ਕਿਹਾ, "ਅਸੀਂ ਇਹ ਪਤਾ ਲਗਾਉਣ ਲਈ ਕਮਿਊਨਿਟੀ ਨੇਤਾਵਾਂ ਨਾਲ ਕੰਮ ਕਰ ਰਹੇ ਹਾਂ ਅਤੇ ਜਿੰਨੀ ਜਲਦੀ ਹੋ ਸਕੇ ਮੂਰਤੀ ਨੂੰ ਵਾਪਸ ਲਿਆ ਜਾਵੇਗਾ।" ਵਿਭਾਗ ਨੇ ਕਿਹਾ ਕਿ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਲੋਕਾਂ ਤੋਂ ਮਦਦ ਮੰਗੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ