Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਮਹਾਰਾਣੀ ਐਲਿਜ਼ਾਬੈੱਥ ਦੀਆਂ ਅੰਤਿਮ ਰਸਮਾਂ ਵਿੱਚ ਹਿੱਸਾ ਲੈਣ ਲਈ ਫੈਡਰਲ ਸਰਕਾਰ ਨੇ ਖਰਚੇ ਚਾਰ ਲੱਖ ਕੈਨੇਡੀਅਨ ਡਾਲਰ

February 24, 2023 09:07 AM

ਓਟਵਾ, 24 ਫਰਵਰੀ (ਪੋਸਟ ਬਿਊਰੋ) : ਮਹਾਰਾਣੀ ਐਲਿਜ਼ਾਬੈੱਥ ਦੋਇਮ ਦੀਆਂ ਅੰਤਿਮ ਰਸਮਾਂ ਦੌਰਾਨ ਕੈਨੇਡੀਅਨ ਸਰਕਾਰ ਵੱਲੋਂ ਹੋਟਲ ਦੇ ਕਮਰਿਆਂ ਵਿੱਚ ਠਹਿਰਣ ਲਈ 400,000 ਡਾਲਰ ਦੇ ਨੇੜੇ ਤੇੜੇ ਖਰਚ ਕੀਤੇ ਗਏ। ਇਸ ਵਿੱਚ 6000 ਡਾਲਰ ਦਾ ਇੱਕ ਸੁਈਟ ਵੀ ਸ਼ਾਮਲ ਸੀ।
19 ਸਤੰਬਰ ਨੂੰ ਹੋਈਆਂ ਇਨ੍ਹਾਂ ਅੰਤਿਮ ਰਸਮਾਂ ਵਿੱਚ ਹਿੱਸਾ ਲੈਣ ਲਈ ਗਏ ਕੈਨੇਡੀਅਨ ਵਫਦ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਪਤਨੀ, ਗਵਰਨਰ ਜਨਰਲ ਮੈਰੀ ਸਾਇਮਨ, ਸਾਬਕਾ ਪ੍ਰਧਾਨ ਮੰਤਰੀ ਕਿੰਮ ਕੈਂਪਬੈਲ, ਜੀਨ ਕ੍ਰੈਚੀਅਨ, ਪਾਲ ਮਾਰਟਿਨ, ਸਟੀਫਨ ਹਾਰਪਰ ਤੇ ਓਲੰਪੀਅਨ ਮਾਰਕ ਟਿਊਕਸਬਰੀ ਤੋਂ ਇਲਾਵਾ ਅਦਾਕਾਰਾ ਸੈਂਡਰਾ ਓਹ ਸ਼ਾਮਲ ਸਨ।ਕੈਨੇਡੀਅਨ ਸਰਕਾਰ ਵੱਲੋਂ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਕਿ ਕੌਰਿੰਥੀਆ ਲੰਡਨ ਹੋਟਲ ਦੇ 6000 ਡਾਲਰ ਦੇ ਸੁਈਟ ਵਿੱਚ ਕੌਣ ਠਹਿਰਿਆ ਸੀ।ਹੋਟਲ ਦੀ ਵੈੱਬਸਾਈਟ ਅਨੁਸਾਰ ਇਸ ਸੁਈਟ ਵਿੱਚ ਰਹਿਣ ਵਾਲੇ ਨੂੰ ਬਟਲਰ ਸਰਵਿਸ ਤੇ ਰਿਵਰ ਟੇਮਜ਼ ਦਾ ਨਜ਼ਾਰਾ ਵੀ ਵੇਖਣ ਨੂੰ ਮਿਲਦਾ ਹੈ। ਇਸ ਸੁਈਟ ਨੂੰ ਪੰਜ ਰਾਤਾਂ ਲਈ ਵਰਤਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ 11 ਤੋਂ 20 ਸਤੰਬਰ ਤੱਕ ਕੌਰਿੰਥੀਆ ਲੰਡਨ ਹੋਟਲ ਵਿੱਚ ਰਹਿਣ ਲਈ ਕੈਨੇਡੀਅਨ ਸਰਕਾਰ ਵੱਲੋਂ 356,981·70 ਡਾਲਰ ਖਰਚੇ ਗਏ।ਹੋਰਨਾਂ ਡੈਲੀਗੇਟਸ ਨੂੰ ਠਹਿਰਾਉਣ ਲਈ ਫੈਡਰਲ ਸਰਕਾਰ ਨੇ ਲੰਡਨ ਦੇ ਸਟੈਨਸਟੈਡ ਏਅਰਪੋਰਟ ਨੇੜੇ ਹਿਲਟਨ ਦੇ ਹੈਂਪਟਨ ਹੋਟਲ ਵਿੱਚ 40,861·11 ਡਾਲਰ ਦੀ ਰਕਮ ਖਰਚ ਕੇ ਕਮਰੇ ਬੁੱਕ ਕਰਵਾਏ ਗਏ। ਇਹ ਸੈਂਟਰਲ ਲੰਡਨ ਤੋਂ ਇੱਕ ਘੰਟੇ ਦੀ ਡਰਾਈਵ ਉੱਤੇ ਸਥਿਤ ਹੈ।
ਗਲੋਬਲ ਅਫੇਅਰਜ਼ ਕੈਨੇਡਾ ਅਨੁਸਾਰ ਕੈਨੇਡਾ ਦੇ ਵਫਦ ਦੇ ਠਹਿਰਣ ਲਈ ਫੈਡਰਲ ਸਰਕਾਰ ਵੱਲੋਂ 313, 614·00 ਬ੍ਰਿਟਿਸ਼ ਪਾਊਂਡ (397,842·81 ਕੈਨੇਡੀਅਨ ਡਾਲਰ) ਖਰਚ ਕੀਤੇ ਗਏ।

 

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ