Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਜਰਮਨੀ ਦੀ ਵਿਵਾਦਗ੍ਰਸਤ ਸਿਆਸਤਦਾਨ ਨਾਲ ਕਦੇ ਗੱਲ ਨਹੀਂ ਕੀਤੀ : ਪੌਲੀਏਵਰ

February 27, 2023 11:11 PM

ਓਟਵਾ, 27 ਫਰਵਰੀ (ਪੋਸਟ ਬਿਊਰੋ) : ਜਰਮਨੀ ਦੀ ਵਿਵਾਦਗ੍ਰਸਤ ਸਿਆਸਤਦਾਨ ਵੱਲੋਂ ਇੱਕ ਦੋ ਵਾਰੀ ਪਿਏਰ ਪੌਲੀਏਵਰ ਨਾਲ ਗੱਲ ਕਰਨ ਦੇ ਕੀਤੇ ਗਏ ਦਾਅਵੇ ਤੋਂ ਕੰਜ਼ਰਵੇਟਿਵ ਆਗੂ ਵੱਲੋਂ ਇਨਕਾਰ ਕੀਤਾ ਗਿਆ ਹੈ।
ਜਰਮਨੀ ਪਾਰਟੀ ਦੀ ਬਦਲ ਵਜੋਂ ਵੇਖੀ ਜਾਣ ਵਾਲੀ ਯੂਰਪੀਅਨ ਪਾਰਲੀਆਮੈਂਟ ਦੀ ਸੱਜੇ ਪੱਖੀ ਸੋਚ ਵਾਲੀ ਮੈਂਬਰ ਕ੍ਰਿਸਟੀਨ ਐਂਡਰਸਨ ਨੇ ਵੈਸਟਰਨ ਸਟੈਂਡਰਡ ਮੀਡੀਆ ਆਊਟਲੈੱਟ ਵੱਲੋਂ ਟਵਿੱਟਰ ਉੱਤੇ ਪੋਸਟ ਕੀਤੇ ਗਏ ਵੀਡੀਓ ਵਿੱਚ ਇਸ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ। ਇਸ ਵੀਡੀਓ ਵਿੱਚ ਐਂਡਰਸਨ ਤੋਂ ਪੌਲੀਏਵਰ ਬਾਰੇ ਜਦੋਂ ਉਨ੍ਹਾਂ ਦੀ ਰਾਇ ਜਾਨਣ ਲਈ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਇੱਕ ਦੋ ਵਾਰੀ ਪੌਲੀਏਵਰ ਨਾਲ ਉਨ੍ਹਾਂ ਦੀ ਗੱਲ ਹੋਈ ਹੈ ਤੇ ਉਹ ਚੰਗੇ ਸ਼ਖਸ ਹਨ। ਉਨ੍ਹਾਂ ਇਹ ਵੀ ਆਖਿਆ ਕਿ ਸਾਨੂੰ ਅਜਿਹੇ ਲੋਕਾਂ ਦੀ ਲੋੜ ਹੈ ਜਿਹੜੇ ਇੱਕੋ ਜਿਹੀ ਸੋਚ ਰੱਖਦੇ ਹੋਣ ਤੇ ਜਿਨ੍ਹਾਂ ਨੂੰ ਪਤਾ ਹੋਵੇ ਕਿ ਜਮਹੂਰੀਅਤ ਕੀ ਹੈ ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਸਲ ਵਿੱਚ ਕੀ ਕਰਨਾ ਚਾਹੀਦਾ ਹੈ।
ਇਹ ਪੁੱਛੇ ਜਾਣ ਉੱਤੇ ਕਿ ਕੀ ਕਦੇ ਪੌਲੀਏਵਰ ਨੇ ਐਂਡਰਸਨ ਨਾਲ ਗੱਲ ਕੀਤੀ ਤਾਂ ਵਿਰੋਧੀ ਧਿਰ ਦੇ ਆਗੂ ਦੇ ਆਫਿਸ ਲਈ ਡਾਇਰੈਕਟਰ ਆਫ ਮੀਡੀਆ ਰਿਲੇਸ਼ਨਜ਼ ਸਬੈਸਤੀਅਨ ਸਕਾਮਸ਼ਕੀ ਨੇ ਆਖਿਆ ਕਿ ਪੌਲੀਏਵਰ ਵੱਲੋਂ ਕਦੇ ਵੀ ਕ੍ਰਿਸਟੀਨ ਐਂਡਰਸਨ ਨਾਲ ਗੱਲ ਨਹੀਂ ਕੀਤੀ ਗਈ ਤੇ ਇਸ ਸਬੰਧੀ ਉਨ੍ਹਾਂ ਉੱਤੇ ਲਾਈਆਂ ਜਾ ਰਹੀਆਂ ਤੁਹਮਤਾਂ ਬਿਲਕੁਲ ਗਲਤ ਹਨ। ਜਦੋਂ ਮੀਡੀਆ ਵੱਲੋਂ ਇਹ ਪੁੱਛੇ ਜਾਣ ਲਈ ਐਂਡਰਸਨ ਨਾਲ ਸੰਪਰਕ ਕੀਤਾ ਗਿਆ ਕਿ ਉਨ੍ਹਾਂ ਦੀ ਪੌਲੀਏਵਰ ਨਾਲ ਕਦੋਂ ਗੱਲ ਹੋਈ ਜਾਂ ਫਿਰ ਉਨ੍ਹਾਂ ਵੱਲੋਂ ਗਲਤੀ ਨਾਲ ਆਪਣੀ ਟਿੱਪਣੀ ਵਿੱਚ ਕੰਜ਼ਰਵੇਟਿਵ ਆਗੂ ਦਾ ਨਾਂ ਲਿਆ ਗਿਆ ਤਾਂ ਉੱਧਰੋਂ ਅਜੇ ਕੋਈ ਜਵਾਬ ਹਾਸਲ ਨਹੀਂ ਹੋਇਆ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਹਫਤੇ ਜਦੋਂ ਐਂਡਰਸਨ ਵੱਲੋਂ ਆਪਣੇ ਕੈਨੇਡਾ ਦੌਰੇ ਦੌਰਾਨ ਤਿੰਨ ਕੰਜ਼ਰਵੇਟਿਵ ਐਮਪੀਜ਼ ਨਾਲ ਮੁਲਾਕਾਤ ਕੀਤੀ ਗਈ ਸੀ ਤਾਂ ਪੌਲੀਏਵਰ ਵੱਲੋਂ ਇਸ ਦੀ ਨਿੰਦਾ ਕੀਤੀ ਗਈ ਸੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ