Welcome to Canadian Punjabi Post
Follow us on

12

July 2025
 
ਕੈਨੇਡਾ

ਚੀਨ ਨਾਲ ਤਣਾਅਪੂਰਨ ਸਬੰਧਾਂ ਕਾਰਨ ਕੈਨੇਡਾ ਦੀ ਕਾਰੋਬਾਰੀ ਦਿਲਚਸਪੀ ਘਟਣ ਦੀ ਸੰਭਾਵਨਾ : ਜਿੰਮ ਕਾਰ

February 11, 2019 08:27 AM

ਓਟਵਾ, 10 ਫਰਵਰੀ (ਪੋਸਟ ਬਿਊਰੋ) : ਕੈਨੇਡਾ ਦੇ ਵਪਾਰ ਮੰਤਰੀ ਜਿੰਮ ਕਾਰ ਨੇ ਆਖਿਆ ਕਿ ਚੀਨ ਨਾਲ ਚੱਲ ਰਹੇ ਤਣਾਅਪੂਰਨ ਸਬੰਧਾਂ ਕਾਰਨ ਕੈਨੇਡਾ ਦੀ ਇਸ ਦੇਸ਼ ਨਾਲ ਕਾਰੋਬਾਰੀ ਦਿਲਚਸਪੀ ਪਹਿਲਾਂ ਨਾਲੋਂ ਘਟਣ ਦੀ ਉਮੀਦ ਹੈ।
ਜਿੰਮ ਕਾਰ ਨੇ ਇਹ ਵੀ ਆਖਿਆ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਕੈਨੇਡਾ ਤੇ ਚੀਨ ਹੌਲੀ ਹੌਲੀ ਆਪਣੇ ਮਤਭੇਦ ਖਤਮ ਕਰ ਲੈਣਗੇ ਤੇ ਦੁਬਾਰਾ ਦੋਵਾਂ ਮੁਲਕਾਂ ਦੇ ਆਰਥਿਕ ਸਬੰਧ ਆਮ ਵਰਗੇ ਹੋ ਜਾਣਗੇ। ਕਾਰ ਨੇ ਆਖਿਆ ਕਿ ਉਨ੍ਹਾਂ ਦਾ ਯਕੀਨ ਕੈਨੇਡਾ ਤੇ ਚੀਨ ਦਰਮਿਆਨ ਲੰਮੇ ਤੇ ਗੁੰਝਲਦਾਰ ਸਬੰਧਾਂ ਉੱਤੇ ਆਧਾਰਿਤ ਹੈ। ਉਨ੍ਹਾਂ ਆਖਿਆ ਕਿ ਦੋਵਾਂ ਮੁਲਕਾਂ ਦੇ ਸਬੰਧ ਔਖੇ ਵੇਲਿਆਂ ਵਿੱਚ ਵੀ ਜਾਰੀ ਰਹੇ।
ਜਿ਼ਕਰਯੋਗ ਹੈ ਕਿ ਦਸੰਬਰ ਵਿੱਚ ਅਮਰੀਕਾ ਦੀ ਬੇਨਤੀ ਉੱਤੇ ਵੈਨਕੂਵਰ ਵਿੱਚ ਹੁਆਵੇਈ ਦੀ ਐਗਜੈ਼ਕਟਿਵ ਮੈਂਗ ਵਾਨਜ਼ੋਊ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤੋਂ ਹੀ ਓਟਵਾ ਤੇ ਬੀਜਿੰਗ ਡਿਪਲੋਮੈਟਿਕ ਵਿਵਾਦ ਵਿੱਚ ਉਲਝੇ ਹੋਏ ਹਨ। ਵਾਨਜ਼ੋਊ ਦੀ ਗ੍ਰਿਫਤਾਰੀ ਤੋਂ ਬਾਅਦ ਚੀਨ ਨੇ ਦੋ ਕੈਨੇਡੀਅਨਾਂ ਨੂੰ ਇਹ ਆਖਦਿਆਂ ਹੋਇਆਂ ਗ੍ਰਿਫਤਾਰ ਕਰ ਲਿਆ ਕਿ ਉਹ ਦੇਸ਼ ਦੀ ਸਕਿਊਰਿਟੀ ਨੂੰ ਖਤਰਾ ਖੜ੍ਹਾ ਕਰਨ ਵਾਲੀਆ ਗਤੀਵਿਧੀਆਂ ਵਿੱਚ ਉਲਝੇ ਹੋਏ ਹਨ। ਇਸ ਦੇ ਨਾਲ ਹੀ ਨਸਿ਼ਆਂ ਦੀ ਸਮਗਲਿੰਗ ਦੇ ਇੱਕ ਪੁਰਾਣੇ ਮਾਮਲੇ ਨੂੰ ਦੁਬਾਰਾ ਖੋਲ੍ਹ ਕੇ ਇੱਕ ਹੋਰ ਕੈਨੇਡੀਅਨ ਨੂੰ ਪਹਿਲਾਂ ਸੁਣਾਈ ਗਈ 15 ਸਾਲ ਦੀ ਸਜ਼ਾ ਨੂੰ ਮੌਤ ਦੀ ਸਜ਼ਾ ਵਿੱਚ ਤਬਦੀਲ ਕਰ ਦਿੱਤਾ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ ਕਿਊਬੈਕ ਦੇ ਇੱਕ ਵਿਅਕਤੀ 'ਤੇ ਅਮਰੀਕੀ ਬਜ਼ੁਰਗਾਂ ਨਾਲ ਧੋਖਾਧੜੀ ਕਰਨ ਦੇ ਲੱਗੇ ਦੋਸ਼ ਪਾਰਲੀਮੈਂਟ ਹਿੱਲ ਕਲੋਨੀ ਦੀ ਆਖਰੀ ਬਚੀ ਬਿੱਲੀ ਕੋਲਾ ਦਾ ਦੇਹਾਂਤ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ ਸੀਏਐੱਫ ਦੇ ਦੋ ਸਰਗਰਮ ਮੈਂਬਰਾਂ ਸਣੇ ਚਾਰ `ਤੇ ਮਿਲੀਸ਼ੀਆ ਬਣਾਉਣ ਦੀ ਸਾਜਿ਼ਸ਼ ਰਚਣ ਦੇ ਲੱਗੇ ਦੋਸ਼ ਅਲਮੋਂਟੇ `ਚ ਔਰਤ `ਤੇ ਡਿੱਗਾ ਦਰੱਖਤ, ਗੰਭੀਰ ਜ਼ਖ਼ਮੀ ਐਮਰਜੈਂਸੀ ਮੈਡੀਸਨ ਦੇ ਮੁਖੀ ਨੇ ਅਲਬਰਟਾ ਦੇ ਪ੍ਰੀਮੀਅਰ ਨੂੰ ਨਾਲ ਸਿ਼ਫਟ 'ਤੇ ਆਉਣ ਦੀ ਦਿੱਤੀ ਚੁਣੌਤੀ ਪ੍ਰਧਾਨ ਮੰਤਰੀ ਕਾਰਨੀ ਦੀ ਕੈਬਨਿਟ ਬਜਟ ਤੋਂ ਪਹਿਲਾਂ ਜਨਤਕ ਖਰਚੇ ਦੀ ਕਰੇਗੀ ਸਮੀਖਿਆ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਟਰੰਪ-ਸਮਰਥਕ ਅਮਰੀਕੀ ਪਤੀ ਨਾਲ ਕੈਨੇਡੀਅਨ ਔਰਤ ਨੂੰ ਲਿਆ ਹਿਰਾਸਤ `ਚ