Welcome to Canadian Punjabi Post
Follow us on

01

July 2025
 
ਕੈਨੇਡਾ

ਲਿਬਰਲਾਂ ਦਾ ਸਮਰਥਨ ਘਟਿਆ ਜਦਕਿ ਕੰਜ਼ਰਵੇਟਿਵਾਂ ਦੇ ਸਮਰਥਨ ਵਿੱਚ ਹੋਇਆ ਵਾਧਾ : ਨੈਨੋਜ਼

March 01, 2023 11:38 PM

ਓਟਵਾ, 1 ਮਾਰਚ (ਪੋਸਟ ਬਿਊਰੋ) : ਵੋਟਰਾਂ ਦੇ ਸਮਰਥਨ ਨੂੰ ਲੈ ਕੇ ਪਿਛਲੇ ਸਾਲ ਤੋਂ ਹੀ ਫੈਡਰਲ ਲਿਬਰਲ ਤੇ ਕੰਜ਼ਰਵੇਟਿਵਾਂ ਦਰਮਿਆਨ ਫਸਵਾਂ ਮੁਕਾਬਲਾ ਚੱਲ ਰਿਹਾ ਹੈ। ਇਹ ਖੁਲਾਸਾ ਨੈਨੋਜ਼ ਰਿਸਰਚ ਦੀ ਹਫਤਾਵਾਰੀ ਟਰੈਕਿੰਗ ਰਾਹੀਂ ਕੀਤਾ ਗਿਆ। ਪਰ ਚੋਣਾਂ ਵਿੱਚ ਕਿਸ ਪਾਰਟੀ ਨੂੰ ਵਧੇਰੇ ਸੀਟਾਂ ਮਿਲਣਗੀਆਂ ਇਸ ਬਾਰੇ ਡਾਟਾ ਦੇ ਕੀਤੇ ਗਏ ਅਧਿਐਨ ਤੋਂ ਸਾਹਮਣੇ ਆਇਆ ਕਿ ਕੰਜ਼ਰਵੇਟਿਵਾਂ ਨੂੰ ਸਪਸ਼ਟ ਫਾਇਦਾ ਹੋ ਰਿਹਾ ਹੈ।
ਜੇ ਅੱਜ ਹੀ ਫੈਡਰਲ ਚੋਣਾਂ ਹੁੰਦੀਆਂ ਹਨ ਤਾਂ ਹਾਊਸ ਆਫ ਕਾਮਨਜ਼ ਵਿੱਚ ਕੰਜ਼ਰਵੇਟਿਵ ਪਾਰਟੀ ਨੂੰ 112 ਸੀਟਾਂ ਉੱਤੇ ਜਿੱਤ ਹਾਸਲ ਹੋ ਸਕਦੀ ਹੈ। ਇਸ ਤੋਂ ਭਾਵ ਹੈ ਕਿ ਫਰਵਰੀ ਵਿੱਚ ਨੈਨੋਜ਼ ਵੱਲੋਂ ਕੀਤੀ ਗਈ ਪੇਸ਼ੀਨਿਗੋਈ ਨਾਲੋਂ ਕੰਜ਼ਰਵੇਟਿਵਾਂ ਨੂੰ ਸੱਤ ਸੀਟਾਂ ਦਾ ਫਾਇਦਾ ਹੋ ਰਿਹਾ ਹੈ। ਇਸ ਦੌਰਾਨ ਲਿਬਰਲਾਂ ਨੂੰ 96 ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ ਤੇ ਨੈਨੋਜ਼ ਦੇ ਨਵੇਂ ਡਾਟਾ ਅਨੁਸਾਰ ਫਰਵਰੀ ਨਾਲੋਂ ਹੁਣ ਤੱਕ ਲਿਬਰਲਾਂ ਨੂੰ 22 ਸੀਟਾਂ ਦਾ ਨੁਕਸਾਨ ਹੋ ਰਿਹਾ ਹੈ।
ਲਿਬਰਲਾਂ ਤੇ ਐਨਡੀਪੀ ਦਰਮਿਆਨ ਹੋਈ ਡੀਲ ਕਰਕੇ ਫੈਡਰਲ ਚੋਣਾਂ ਦੇ ਨੇੜ ਭਵਿੱਖ ਵਿੱਚ ਹੋਣ ਦੀ ਅਜੇ ਕੋਈ ਸੰਭਾਵਨਾ ਨਹੀਂ ਹੈ। ਪਰ ਸੀਟਾਂ ਸਬੰਧੀ ਸਾਹਮਣੇ ਆਏ ਇਸ ਤਾਜ਼ਾ ਡਾਟਾ ਤੋਂ ਸਾਹਮਣੇ ਆਇਆ ਹੈ ਕਿ ਦੇਸ਼ ਭਰ ਵਿੱਚ ਵੋਟਰਾਂ ਦੀ ਪਸੰਦ ਬਦਲ ਰਹੀ ਹੈ। ਨੈਨੋਜ਼ ਰਿਸਰਚ ਦੇ ਚੇਅਰ ਨਿੱਕ ਨੈਨੋਜ਼ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਇਸ ਸਬੰਧ ਵਿੱਚ ਕਾਫੀ ਹਲਚਲ ਚੱਲ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਲਿਬਰਲਾਂ ਦੇ ਸਮਰਥਨ ਵਿੱਚ ਕਮੀ ਆਉਣੀ ਸ਼ੁਰੂ ਹੋਈ ਹੈ। ਕਿਊਬਿਕ ਵਿੱਚ ਬਲਾਕ ਕਿਊਬਿਕੁਆ ਨੂੰ ਵਧੀਆ ਸਮਰਥਨ ਹਾਸਲ ਹੋ ਰਿਹਾ ਹੈ ਤੇ ਇਸੇ ਤਰ੍ਹਾਂ ਓਨਟਾਰੀਓ ਵਿੱਚ ਐਨਡੀਪੀ ਨੂੰ ਵੀ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ