Welcome to Canadian Punjabi Post
Follow us on

03

July 2025
 
ਕੈਨੇਡਾ

ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੀ ਜਨਤਕ ਜਾਂਚ ਕਰਵਾਉਣ ਦੇ ਪੱਖ ਵਿੱਚ ਵਿਰੋਧੀ ਧਿਰ ਦੇ ਐਮਪੀਜ਼ ਨੇ ਪਾਈ ਵੋਟ

March 02, 2023 10:10 PM

ਓਟਵਾ, 2 ਮਾਰਚ (ਪੋਸਟ ਬਿਊਰੋ) : ਵਿਰੋਧੀ ਧਿਰ ਦੇ ਐਮਪੀਜ਼ ਵੱਲੋਂ ਵੀਰਵਾਰ ਨੂੰ ਇੱਕ ਮਤਾ ਪਾਸ ਕਰਕੇ ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਦੀ ਜਨਤਕ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ। ਜਿ਼ਕਰਯੋਗ ਹੈ ਕਿ ਚੀਨ ਵੱਲੋਂ ਕੈਨੇਡਾ ਦੀਆਂ ਪਿਛਲੀਆਂ ਦੋ ਚੋਣਾਂ ਵਿੱਚ ਦਖ਼ਲਅੰਦਾਜ਼ੀ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਵੀ ਉੱਘੇ ਖੁਫੀਆ ਅਧਿਕਾਰੀਆਂ ਵੱਲੋਂ ਇਹ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਕੈਨੇਡਾ ਦੀ ਅਖੰਡਤਾ ਨੂੰ ਕੋਈ ਨੁਕਸਾਨ ਨਹੀਂ ਹੋਇਆ।
ਐਨਡੀਪੀ ਵੱਲੋਂ ਲਿਆਂਦੇ ਮਤੇ ਵਿੱਚ ਚੋਣਾਂ ਦੌਰਾਨ ਵਿਦੇਸ਼ੀ ਦਖ਼ਲ ਦੇ ਮਾਮਲੇ ਦੀ ਜਨਤਕ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ ਤੇ ਵਿਰੋਧੀ ਪਾਰਟੀਆਂ ਵੱਲੋਂ ਵੀ ਇਸ ਮਤੇ ਦੇ ਪੱਖ ਵਿੱਚ ਵੋਟ ਪਾਈ ਗਈ। ਪ੍ਰੋਸੀਜਰ ਐਂਡ ਹਾਊਸ ਅਫੇਅਰਜ਼ ਕਮੇਟੀ (ਪੀਆਰਓਸੀ) ਦੀਆਂ ਦੋ ਮੀਟਿੰਗਾਂ ਵਿੱਚ ਇਸ ਮਾਮਲੇ ਉੱਤੇ ਬਹਿਸ ਤੋਂ ਬਾਅਦ ਇਹ ਵੋਟਿੰਗ ਹੋਈ। ਕਮੇਟੀ ਵੱਲੋਂ ਅਜੇ ਵੀ ਇਸ ਫੈਸਲੇ ਬਾਰੇ ਹਾਊਸ ਨੂੰ ਜਾਣਕਾਰੀ ਦਿੱਤੀ ਜਾਣੀ ਬਾਕੀ ਹੈ ਪਰ ਇਹ ਅਜੇ ਵੀ ਸਰਕਾਰ ਉੱਤੇ ਨਿਰਭਰ ਕਰਦਾ ਹੈ ਕਿ ਉਹ ਕਮੇਟੀ ਦੀ ਸਲਾਹ ਮੰਨਦੀ ਹੈ ਜਾਂ ਨਹੀਂ।
ਵਿਰੋਧੀ ਧਿਰਾਂ ਦੇ ਐਮਪੀਜ਼ ਚਾਹੁੰਦੇ ਹਨ ਕਿ ਜਾਂਚ ਉਸ ਦਿਸ਼ਾ ਵੱਲ ਹੀ ਜਾਣੀ ਚਾਹੀਦੀ ਹੈ ਜਿੱਧਰ ਸਬੂਤ ਇਸ ਨੂੰ ਲੈ ਕੇ ਜਾਂਦੇ ਹਨ। ਐਮਪੀਜ਼ ਦਾ ਕਹਿਣਾ ਹੈ ਕਿ ਇਸ ਨਾਲ ਸਬੰਧਤ ਨੈਸ਼ਨਲ ਸਕਿਊਰਿਟੀ ਦਸਤਾਵੇਜ਼ਾਂ ਨੂੰ ਵੀ ਪੇਸ਼ ਕੀਤਾ ਜਾਣਾ ਚਾਹੀਦਾ ਹੈ ਤੇ ਸਰਕਾਰੀ ਤੇ ਸਿਆਸੀ ਪਾਰਟੀਆਂ ਦੇ ਸਬੰਧਤ ਅਧਿਕਾਰੀਆਂ ਦੀ ਗਵਾਹੀ ਵੀ ਜ਼ਰੂਰੀ ਹੈ। ਐਨਡੀਪੀ ਦਾ ਕਹਿਣਾ ਹੈ ਕਿ ਹੁਣ ਕੈਨੇਡਾ ਦੇ ਇਨਕੁਆਰੀਜ਼ ਐਕਟ ਤਹਿਤ ਜਾਂਚ ਕਰਵਾਉਣੀ ਹੈ ਜਾਂ ਨਹੀਂ ਇਸ ਬਾਰੇ ਫੈਸਲਾ ਕਰਨ ਦਾ ਹੱਕ ਟਰੂਡੋ ਕੋਲ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ