Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ
 
ਕੈਨੇਡਾ

ਅਗਲੇ ਹਫਤੇ ਵਿਆਜ਼ ਦਰਾਂ ਵਿੱਚ ਵਾਧਾ ਨਹੀਂ ਕਰੇਗਾ ਬੈਂਕ ਆਫ ਕੈਨੇਡਾ!

March 03, 2023 09:09 AM

ਓਟਵਾ, 3 ਮਾਰਚ (ਪੋਸਟ ਬਿਊਰੋ) : ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਲਗਾਤਾਰ ਕੀਤੇ ਗਏ ਵਾਧੇ ਤੋਂ ਇੱਕ ਸਾਲ ਬਾਅਦ ਅਰਥਸ਼ਾਸਤਰੀਆਂ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਸੈਂਟਰਲ ਬੈਂਕ ਅਗਲੇ ਐਲਾਨ ਵਿੱਚ ਵਿਆਜ਼ ਦਰਾਂ ਵਿੱਚ ਵਾਧਾ ਨਹੀਂ ਕਰੇਗਾ।
ਸੀਆਈਬੀਸੀ ਦੇ ਐਗਜ਼ੈਕਟਿਵ ਡਾਇਰੈਕਟਰ ਆਫ ਇਕਨੌਮਿਕਸ ਕੈਰੀਨ ਚਾਰਬੌਨਿਊ ਨੇ ਆਖਿਆ ਕਿ ਅਗਲੇ ਹਫਤੇ ਬੈਂਕ ਵੱਲੋਂ ਆਪਣੀਆਂ ਵਿਆਜ਼ ਦਰਾਂ ਬਾਰੇ ਫੈਸਲਾ ਲਿਆ ਜਾਣਾ ਹੈ ਤੇ ਉਮੀਦ ਹੈ ਕਿ ਬੈਂਕ ਇਨ੍ਹਾਂ ਦਰਾਂ ਵਿੱਚ ਇਸ ਵਾਰੀ ਵਾਧਾ ਨਹੀਂ ਕਰੇਗਾ।ਤਾਜ਼ਾ ਇਕਨੌਮਿਕ ਡਾਟਾ ਤੋਂ ਸਾਹਮਣੇ ਆਇਆ ਹੈ ਕਿ ਮਹਿੰਗਾਈ ਦੀ ਰਫਤਾਰ ਕੁੱਝ ਮੱਠੀ ਪੈ ਰਹੀ ਹੈ।ਜਿ਼ਕਰਯੋਗ ਹੈ ਕਿ ਪਿਛਲੇ ਮਾਰਚ ਤੋਂ ਸੈਂਟਰਲ ਬੈਂਕ ਨੇ ਆਪਣੀਆਂ ਵਿਆਜ਼ ਦਰਾਂ ਵਿੱਚ ਜ਼ੀਰੋ ਤੋਂ ਸ਼ੁਰੂ ਕਰਕੇ 4·5 ਫੀ ਸਦੀ ਦਾ ਵਾਧਾ ਕੀਤਾ ਹੈ। ਇਹ ਸਾਲਾ 2007 ਤੋਂ ਲੈ ਕੇ ਸੱਭ ਤੋਂ ਵੱਧ ਹੈ।
ਜਨਵਰੀ ਵਿੱਚ ਅੱਠਵੀਂ ਵਾਰੀ ਵਿਆਜ਼ ਦਰਾਂ ਵਿੱਚ ਵਾਧਾ ਐਲਾਨਣ ਤੋਂ ਬਾਅਦ ਬੈਂਕ ਆਫ ਕੈਨੇਡਾ ਨੇ ਆਖਿਆ ਸੀ ਕਿ ਉਹ ਅਰਥਚਾਰੇ ਨੂੰ ਸੈਟਲ ਕਰਨ ਦੀ ਮੋਹਲਤ ਦੇਣ ਵਾਸਤੇ ਇਨ੍ਹਾਂ ਵਿਆਜ਼ ਦਰਾਂ ਵਿੱਚ ਵਾਧੇ ਉੱਤੇ ਥੋੜ੍ਹੀ ਦੇਰ ਲਈ ਰੋਕ ਲਾਵੇਗਾ। ਸੈਂਟਰਲ ਬੈਂਕ ਵੱਲੋਂ ਵਿਆਜ਼ ਦਰਾਂ ਵਿੱਚ ਅਗਲਾ ਫੈਸਲਾ ਬੁੱਧਵਾਰ ਨੂੰ ਐਲਾਨਿਆ ਜਾਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ