Welcome to Canadian Punjabi Post
Follow us on

29

March 2024
 
ਕੈਨੇਡਾ

ਚੋਣਾਂ ਵਿੱਚ ਵਿਦੇਸ਼ੀ ਦਖ਼ਲ ਦੇ ਮਾਮਲੇ ਵਿੱਚ ਕੁੱਝ ਤਾਂ ਲੁਕੋ ਰਹੇ ਹਨ ਟਰੂਡੋ : ਜਗਮੀਤ ਸਿੰਘ

March 08, 2023 10:53 PM

ਓਟਵਾ, 8 ਮਾਰਚ (ਪੋਸਟ ਬਿਊਰੋ) : ਕੈਨੇਡਾ ਦੀਆਂ ਪਿਛਲੀਆਂ ਦੋ ਫੈਡਰਲ ਚੋਣਾਂ ਵਿੱਚ ਚੀਨ ਦੀ ਦਖ਼ਲਅੰਦਾਜ਼ੀ ਸਬੰਧੀ ਉੱਠ ਰਹੇ ਸਵਾਲਾਂ ਦਾ ਲਿਬਰਲਾਂ ਵੱਲੋਂ ਕੋਈ ਤਸੱਲੀਬਖ਼ਸ਼ ਉੱਤਰ ਨਾ ਦਿੱਤੇ ਜਾਣ ਕਾਰਨ ਸਥਿਤੀ ਕਾਫੀ ਵਿਵਾਦਗ੍ਰਸਤ ਬਣ ਗਈ ਹੈ। ਇਸ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਮਾਮਲੇ ਬਾਰੇ ਜਾਣਕਾਰੀ ਰੱਖਣ ਤੇ ਕਦੋਂ ਤੋਂ ਮਾਮਲੇ ਤੋਂ ਜਾਣੂ ਹੋਣ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਬੁੱਧਵਾਰ ਨੂੰ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਟਰੂਡੋ ਨੇ ਆਖਿਆ ਕਿ ਉਹ ਭਾਵੇਂ ਇਸ ਬਾਰੇ ਕੁੱਝ ਵੀ ਆਖ ਲੈਣ ਪਰ ਕੈਨੇਡੀਅਨਜ਼ ਦੇ ਮਨ ਵਿੱਚ ਇਹ ਸਵਾਲ ਆਉਂਦੇ ਹੀ ਰਹਿਣਗੇ ਕਿ ਅਸੀਂ ਇਸ ਬਾਰੇ ਕੀ ਕੀਤਾ ਤੇ ਕੀ ਨਹੀਂ ਕੀਤਾ।ਟਰੂਡੋ ਨੇ ਆਖਿਆ ਕਿ 2019 ਤੇ 2021 ਦੀਆਂ ਚੋਣਾਂ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਚੀਨ ਵੱਲੋਂ ਕੋਸਿ਼ਸ਼ ਨਹੀਂ ਕੀਤੀ ਗਈ ਪਰ ਫਿਰ ਵੀ ਇਸ ਸਬੰਧੀ ਸਪੈਸ਼ਲ ਰਿਪੋਰਟ ਤਿਆਰ ਕਰਨ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਨਿਯੁਕਤੀ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਜਾਂਚ ਦਾ ਜਿ਼ੰਮਾਂ ਨੈਸ਼ਨਲ ਸਕਿਊਰਿਟੀ ਏਜੰਸੀ ਨੂੰ ਦਿੱਤਾ ਗਿਆ ਹੈ।
ਪਰ ਵਿਰੋਧੀ ਧਿਰਾਂ ਟਰੂਡੋ ਦੇ ਇਸ ਤਰ੍ਹਾਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਸਵਾਲ ਜੇ ਉੱਠਦੇ ਹਨ ਤਾਂ ਉਨ੍ਹਾਂ ਦਾ ਜਵਾਬ ਦੇਣਾ ਪ੍ਰਧਾਨ ਮੰਤਰੀ ਦੀ ਜਿ਼ੰਮੇਵਾਰੀ ਹੁੰਦੀ ਹੈ। ਇਸ ਦੌਰਾਨ ਐਨਡੀਪੀ ਆਗੂ ਜਗਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪ੍ਰਧਾਨ ਮੰਤਰੀ ਦੇ ਜਵਾਬ ਤੋਂ ਇੰਜ ਲੱਗ ਰਿਹਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ। ਉਨ੍ਹਾਂ ਦੇ ਜਵਾਬਾਂ ਤੋਂ ਇਹ ਵੀ ਲੱਗ ਰਿਹਾ ਹੈ ਕਿ ਉਹ ਕੁੱਝ ਤਾਂ ਜ਼ਰੂਰ ਲੁਕਾ ਰਹੇ ਹਨ। ਇਸ ਤਰ੍ਹਾਂ ਜਮਹੂਰੀਅਤ ਤੇ ਸਾਡੇ ਇਲੈਕਟੋਰਲ ਸਿਸਟਮ ਵਿੱਚ ਕੈਨੇਡੀਅਨਜ਼ ਦਾ ਯਕੀਨ ਕਿਸ ਤਰ੍ਹਾਂ ਬਣਿਆ ਰਹੇਗਾ। ਇਸੇ ਲਈ ਇਸ ਮਾਮਲੇ ਦੀ ਜਨਤਕ ਜਾਂਚ ਕਰਵਾਉਣ ਦੀ ਮੰਗ ਵੀ ਉੱਠੀ।
ਇਸ ਦੌਰਾਨ ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਆਖਿਆ ਕਿ ਰਿਪੋਰਟਾਂ ਕੁੱਝ ਆਖ ਰਹੀਆਂ ਹੁੰਦੀਆਂ ਹਨ ਤੇ ਪ੍ਰਧਾਨ ਮੰਤਰੀ ਇੱਕ ਵੱਖਰਾ ਹੀ ਜਵਾਬ ਦਿੰਦੇ ਰਹਿੰਦੇ ਹਨ।ਪੌਲੀਏਵਰ ਨੇ ਆਖਿਆ ਕਿ ਟਰੂਡੋ ਨੂੰ ਸ਼ਬਦਾਂ ਨਾਲ ਖੇਡਣਾਂ ਬੰਦ ਕਰਨਾ ਚਾਹੀਦਾ ਹੈ ਤੇ ਸੱਚ ਸਾਡੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼