Welcome to Canadian Punjabi Post
Follow us on

22

March 2023
ਬ੍ਰੈਕਿੰਗ ਖ਼ਬਰਾਂ :
ਅਫਗਾਨਿਸਤਾਨ 'ਚ 6[8 ਤੀਬਰਤਾ ਦਾ ਭੂਚਾਲ, ਭਾਰਤ 'ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇਹੈਤੀ 'ਚ ਹਿੰਸਾ ਦੌਰਾਨ 530 ਲੋਕਾਂ ਦੀ ਮੌਤ, ਸਥਿਤੀ ਹੋਈ ਕਾਬੂ ਤੋਂ ਬਾਹਰਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਦਿੱਤੇ ਹੁਕਮਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ : ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤਪੰਜਾਬ ਦੇ ਮੌਜੂਦਾ ਸਥਿਤੀ `ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨਅੰਮ੍ਰਿਤਪਾਲ 'ਤੇ ਲਾਇਆ ਐਨ.ਐਸ.ਏ, ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬਪਾਕਿਸਤਾਨ ਵਿਚ ਅਣਪਛਾਤੇ ਹਮਲਾਵਰਾਂ ਨੇ ਵੈਨ 'ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 4 ਦੀ ਮੌਤ, 12 ਜ਼ਖਮੀ
 
ਟੋਰਾਂਟੋ/ਜੀਟੀਏ

ਲੂਨੀ ਚਾਰ ਮਹੀਨਿਆਂ ਵਿੱਚ ਸੱਭ ਤੋਂ ਹੇਠਲੇ ਪੱਧਰ ਉੱਤੇ ਪਹੁੰਚਿਆ

March 09, 2023 09:08 AM

ਟੋਰਾਂਟੋ, 9 ਮਾਰਚ (ਪੋਸਟ ਬਿਊਰੋ) : ਅਮਰੀਕੀ ਡਾਲਰ ਦੇ ਮੁਕਾਬਲੇ ਕੈਨੇਡੀਅਨ ਡਾਲਰ ਦੀ ਕੀਮਤ ਪਿਛਲੇ ਚਾਰ ਮਹੀਨਿਆਂ ਵਿੱਚ ਸੱਭ ਤੋਂ ਹੇਠਲੇ ਪੱਧਰ ਉੱਤੇ ਪਹੁੰਚ ਗਈ ਹੈ। ਪਰ ਕੁੱਝ ਕੈਨੇਡੀਅਨ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਬਹੁਤੇ ਖਪਤਕਾਰਾਂ ਦੀ ਜੇਬ੍ਹ ਉੱਤੇ ਵਾਧੂ ਅਸਰ ਨਹੀਂ ਪਵੇਗਾ।
ਬੁੱਧਵਾਰ ਨੂੰ ਕੈਨੇਡੀਅਨ ਡਾਲਰ 72·54 ਅਮਰੀਕੀ ਸੈਂਟ ਦੇ ਬਰਾਬਰ ਰਿਹਾ ਤੇ ਇਹ ਪਿਛਲੇ ਪੰਜ ਮਹੀਨਿਆਂ ਵਿੱਚ ਸੱਭ ਤੋਂ ਕਮਜ਼ੋਰ ਪੱਧਰ ਹੈ। ਸੀਆਈਬੀਸੀ ਦੇ ਚੀਫ ਇਕਨੌਮਿਸਟ ਐਵਰੀ ਸ਼ੇਨਫੀਲਡ ਨੇ ਆਖਿਆ ਕਿ ਕਮਜ਼ੋਰ ਲੂਨੀ ਦਾ ਮਤਲਬ ਹੈ ਕਿ ਅਮਰੀਕੀ ਫੈਡਰਲ ਰਿਜ਼ਰਵ ਵਿਆਜ਼ ਦਰਾਂ ਵਿੱਚ ਵਾਧਾ ਕਰਨ ਦੇ ਮਾਮਲੇ ਵਿੱਚ ਕਾਫੀ ਗਰਮਜੋਸ਼ੀ ਨਾਲ ਲੱਗਿਆ ਹੋਇਆ ਹੈ ਤੇ ਬੈਂਕ ਆਫ ਕੈਨੇਡਾ ਵੱਲੋਂ ਇੱਕ ਸਾਲ ਵਿੱਚ ਪਹਿਲੀ ਵਾਰੀ ਵਿਆਜ਼ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ।
ਇੰਪੋਰਟ ਕੀਮਤਾਂ ਵਿੱਚ ਵਾਧੇ ਨਾਲ ਗਰੌਸਰੀ ਵਰਗੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ ਪਰ ਕੈਨੇਡਾ ਵਿੱਚ ਮਹਿੰਗਾਈ ਦਰ ਘੱਟ ਵਧਣ ਦੀ ਸੰਭਾਵਨਾ ਹੈ।ਬੁੱਧਵਾਰ ਨੂੰ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਤੇ ਇਨ੍ਹਾਂ ਨੂੰ 4·5 ਫੀ ਸਦੀ ਉੱਤੇ ਹੀ ਰਹਿਣ ਦਿੱਤਾ ਗਿਆ।

 

 

 
Have something to say? Post your comment