Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

23 ਮਾਰਚ ਨੂੰ ਕੈਨੇਡਾ ਆਉਣਗੇ ਬਾਇਡਨ

March 09, 2023 10:57 PM

ਓਟਵਾ, 9 ਮਾਰਚ (ਪੋਸਟ ਬਿਊਰੋ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ 23 ਤੇ 24 ਮਾਰਚ ਨੂੰ ਕੈਨੇਡਾ ਦੇ ਦੌਰੇ ਉੱਤੇ ਆ ਰਹੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕਰਨਗੇ ਤੇ ਪਾਰਲੀਆਮੈਂਟ ਨੂੰ ਵੀ ਸੰਬੋਧਨ ਕਰਨਗੇ।
ਜਨਵਰੀ 2021 ਵਿੱਚ ਰਾਸ਼ਟਰਪਤੀ ਬਣਨ ਤੋਂ ਬਾਅਦ ਬਾਇਡਨ ਦਾ ਇਹ ਪਹਿਲਾ ਕੈਨੇਡਾ ਦੌਰਾ ਹੋਵੇਗਾ ਤੇ ਇਸ ਦੀ ਪੁਸ਼ਟੀ ਵੀਰਵਾਰ ਨੂੰ ਪ੍ਰਧਾਨ ਮੰਤਰੀ ਦੇ ਆਫਿਸ ਤੇ ਵਾੲ੍ਹੀਟ ਹਾਊਸ ਵੱਲੋਂ ਕੀਤੀ ਗਈ। ਵਾੲ੍ਹੀਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ ਪਿਏਰ ਨੇ ਇੱਕ ਬਿਆਨ ਵਿੱਚ ਆਖਿਆ ਕਿ ਰਾਸ਼ਟਰਪਤੀ ਬਾਇਡਨ ਅਮਰੀਕਾ ਤੇ ਕੈਨੇਡਾ ਦੀ ਭਾਈਵਾਲੀ ਲਈ ਵਚਨਬੱਧ ਹਨ ਤੇ ਉਹ ਸਾਡੀ ਸਾਂਝੀ ਸਕਿਊਰਿਟੀ, ਸਾਂਝੀ ਖੁਸ਼ਹਾਲੀ ਤੇ ਸਾਂਝੀਆਂ ਕਦਰਾਂ ਕੀਮਤਾਂ ਨੂੰ ਪ੍ਰਮੋਟ ਕਰਨਗੇ।
ਇਸ ਦੇ ਨਾਲ ਹੀ ਇਸ ਦੌਰੇ ਦੌਰਾਨ ਏਜੰਡੇ ਉੱਤੇ ਰਹਿਣ ਵਾਲੇ ਹੋਰਨਾਂ ਮੁੱਦਿਆਂ ਵਿੱਚ ਨੌਰਥ ਅਮੈਰਿਕਾ ਦੀ ਰਾਖੀ ਕਰਨ ਵਿੱਚ ਨੋਰਾਡ ਦੀ ਭੂਮਿਕਾ ਦੇ ਨਾਲ ਨਾਲ ਅਨਿਯਮਿਤ ਕਰੌਸਿੰਗ ਕਾਰਨ ਪੈਦਾ ਹੋਣ ਵਾਲੇ ਤਣਾਅ ਦਰਮਿਆਨ ਸੇਫ ਥਰਡ ਕੰਟਰੀ ਅਗਰੀਮੈਂਟ ਨੂੰ ਆਧੁਨਿਕ ਰੂਪ ਦੇਣਾ ਆਦਿ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਯੂਕਰੇਨ ਦਾ ਸਮਰਥਨ ਕਰਨਾ ਤੇ ਰੂਸ ਦੀ ਜਵਾਬਦੇਹੀ ਤੈਅ ਕਰਨਾ, ਕੈਨੇਡਾ ਯੂਨਾਈਟਿਡ ਸਟੇਟਸ ਮੈਕਸਿਕੋ ਅਗਰੀਮੈਂਟ (ਕਸਮਾ), ਸੰਵੇਦਨਸ਼ੀਲ ਮਿਨਰਲ ਸਪਲਾਈ ਚੇਨਜ਼, ਕਲਾਈਮੇਟ ਚੇਂਜ, ਹਾਇਤੀ ਵਿੱਚ ਪੈਦਾ ਹੋਈ ਅਸਥਿਰਤਾ ਤੇ ਨਸਿ਼ਆਂ ਸਬੰਧੀ ਸੰਕਟ ਵਰਗੇ ਮੁੱਦਿਆਂ ਉੱਤੇ ਵੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਬਿਆਨ ਵਿੱਚ ਆਖਿਆ ਕਿ ਕੈਨੇਡਾ ਤੇ ਅਮਰੀਕਾ ਭਾਈਵਾਲ, ਗੁਆਂਢੀ ਤੇ ਦੋਸਤ ਹਨ। ਸਾਨੂੰ ਗਲੋਬਲ ਅਸਥਿਰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਅਜੋਕੇ ਸਮੇਂ ਵਿੱਚ ਅਸੀਂ ਰਲ ਕੇ ਕੰਮ ਕਰਨਾ ਜਾਰੀ ਰੱਖਾਂਗੇ। ਸਾਨੂੰ ਆਪਣੀਆਂ ਸਾਂਝੀਆਂ ਕਦਰਾਂ ਕੀਮਤਾਂ ਨੂੰ ਸਹੇਜ ਕੇ ਰੱਖਣ ਦੀ ਕਾਫੀ ਲੋੜ ਹੈ ਤੇ ਬਾਰਡਰ ਦੇ ਦੋਵਾਂ ਪਾਸਿਆਂ ਦੇ ਲੋਕਾਂ ਲਈ ਨਵੇਂ ਮੌਕੇ ਮੁਹੱਈਆ ਕਰਵਾਉਣਾ ਤੇ ਕਾਰੋਬਾਰ ਨੂੰ ਵਧਾਉਣ ਤੋਂ ਇਲਾਵਾ ਅਰਥਚਾਰੇ ਨੂੰ ਮਜ਼ਬੂਤ ਕਰਨਾ ਸਾਡੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਆਖਿਆ ਕਿ ਰਾਸ਼ਟਰਪਤੀ ਬਾਇਡਨ ਦੇ ਕੈਨੇਡਾ ਦੌਰੇ ਲਈ ਉਹ ਕਾਫੀ ਤਾਂਘਵਾਣ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ