Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ : ਹਰਜੋਤ ਸਿੰਘ ਬੈਂਸ

March 10, 2023 12:26 AM

ਅਭਿਆਨ ਦੇ ਪਹਿਲੇ ਦਿਨ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ 1 ਲੱਖ ਨਵੇਂ ਦਾਖ਼ਲੇ ਕਰਨ ਦਾ ਟੀਚਾ


ਚੰਡੀਗੜ੍ਹ, 9 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਭਲਕ (10 ਮਾਰਚ) ਤੋਂ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚਲਾਉਣ ਦੇ ਹੁਕਮ ਦਿੱਤੇ ਹਨ।
ਅੱਜ ਇਥੇ ਸੂਬੇ ਦੇ ਸਮੂਹ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਅਭਿਆਨ ਦੇ ਪਹਿਲੇ ਦਿਨ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਰੱਖਿਆ ਹੈ। ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ।
ਬੈਂਸ ਨੇ ਕਿਹਾ ਕਿ ਉਹ ਇਸ ਅਭਿਆਨ ਦੀ ਖੁਦ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖ਼ਲਾ ਮੁਹਿੰਮ-2023 ਨੂੰ ਹੋਰ ਅਸਰਦਾਰ ਬਣਾਉਣ ਵਾਸਤੇ 10 ਮਾਰਚ 2023 ਤੋਂ ਲੈ ਕੇ 31 ਮਾਰਚ 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੇਨ ਗੇਟ ਤੇ ਦਾਖਲਾ ਬੂਥ ਲਗਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਇਨ੍ਹਾਂ ਬੂਥਾਂ ’ਤੇ ਸਕੂਲ ਖੁੱਲ੍ਹਣ ਦੇ ਸਮੇਂ ਤੋਂ ਲੈ ਕੇ ਸਾਰੀ ਛੁੱਟੀ ਹੋਣ ਤੱਕ ਟੀਚਿੰਗ/ਨਾਨ ਟੀਚਿੰਗ ਸਟਾਫ਼ ਡਿਊਟੀ ਤੇ ਬੈਠੇਗਾ ਅਤੇ ਰਜਿਸਟਰ ਤੇ ਦਾਖਲਿਆਂ ਸਬੰਧੀ ਰਜਿਸਟਰੇਸ਼ਨ ਕਰੇਗਾ।
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸੋਚ ਅਨੁਸਾਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਸੁਧਾਰ ਕੇ ਅੰਤਰਰਾਸ਼ਟਰੀ ਪੱਧਰ ਤੱਕ ਕਰਨ ਵਾਸਤੇ ਹਰ ਅਧਿਕਾਰੀਆਂ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਹੈ।
ਬੈਂਸ ਨੇ ਕਿਹਾ ਕਿ ਸਭ ਤੋਂ ਵੱਧ ਨਵਾਂ ਦਾਖਲਾ ਕਰਨ ਵਾਲੇ ਸਕੂਲ ਸਟਾਫ਼ ਨੂੰ ਜਿੱਥੇ ਪ੍ਰਸੰਸਾ ਪੱਤਰ ਅਤੇ ਸਕੂਲ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਉਥੇ ਨਾਲ ਹੀ ਪੰਜਾਬੀ ਦੇ ਹਰਮਨਪਿਆਰੇ ਆਗੂ ਅਤੇ ਪੰਜਾਬ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਵੀ ਕਰਵਾਈ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ