Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਲਾਲਜੀਤ ਸਿੰਘ ਭੁੱਲਰ ਨੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਵਿੱਚ ਨਵੀਂ ਰੂਹ ਭਰਨ ਵਾਲਾ ਕਰਾਰ ਦਿੱਤਾ

March 10, 2023 09:14 AM

-ਮੋਬਾਈਲ ਵੈਟਰਨਰੀ ਯੂਨਿਟਾਂ ਨਾਲ ਪਸ਼ੂਆਂ ਦੀ ਸਿਹਤ-ਸੰਭਾਲ ਦੇ ਖੇਤਰ ਵਿੱਚ ਹੋਵੇਗੀ ਨਵੇਂ ਯੁੱਗ ਦੀ ਸ਼ੁਰੂਆਤ
-ਪਸ਼ੂ ਪਾਲਣ ਲਈ ਵਿੱਤੀ ਸਾਲ 2022-23 ਨਾਲੋਂ 9 ਫ਼ੀਸਦੀ ਵਾਧੇ ਨਾਲ 605 ਕਰੋੜ ਰੁਪਏ ਰੱਖੇ


ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਖੇਤੀ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਲਈ ਆਉਣ ਵਾਲੇ ਵਿੱਤੀ ਵਰ੍ਹੇ ਵਿੱਚ 605 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 9 ਫ਼ੀਸਦੀ ਵੱਧ ਹਨ।

ਪਸ਼ੂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਤਕਨੀਕ ਲਿਆਉਣ ਲਈ ਬਜਟ ਦੀ ਸ਼ਲਾਘਾ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਸ਼ੂਆਂ ਦੇ ਇਲਾਜ ਅਤੇ ਮਾਈਨਰ ਆਪ੍ਰੇਸ਼ਨਾਂ ਸਣੇ ਕਿਸਾਨਾਂ ਦੇ ਘਰਾਂ ਤੱਕ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਵੈਟਰਨਰੀ ਯੂਨਿਟਾਂ ਚਲਾਉਣ ਲਈ ਪਹਿਲੀ ਵਾਰ 13 ਕਰੋੜ ਰੁਪਏ ਰੱਖੇ ਗਏ ਹਨ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਲੱਖਣ ਪ੍ਰਾਜੈਕਟ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਪਸ਼ੂਆਂ ਨੂੰ ਤੁਰੰਤ ਸਿਹਤ ਸਹੂਲਤਾਂ ਮੁਹੱਈਆ ਕਰਾਏਗਾ।

ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਆਪਣਾ ਦੂਜਾ ਅਗਾਂਹਵਧੂ ਅਤੇ ਲੋਕ-ਪੱਖੀ ਬਜਟ ਪੇਸ਼ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਲਈ 25 ਕਰੋੜ ਰੁਪਏ ਰੱਖੇ ਗਏ ਹਨ, ਜਿਸ ਨਾਲ ਵਿਭਾਗ ਪਸ਼ੂਆਂ ਲਈ ਹੋਰ ਲੋੜੀਂਦੇ ਟੀਕਾਕਰਨ ਕਰਵਾਉਣ ਲਈ ਹੋਰ ਸਮਰੱਥ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਖ਼ਰੀਦੀਆਂ ਹਨ ਤਾਂ ਜੋ ਸੂਬੇ ਵਿੱਚ ਸਮੂਹ ਗਾਵਾਂ ਦਾ ਟੀਕਾਕਰਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ 7.45 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਝੀਂਗੇ ਦੀ ਕਾਸ਼ਤ ਅਧੀਨ ਮੌਜੂਦਾ 1,212 ਏਕੜ ਰਕਬੇ ਨੂੰ ਅਗਲੇ 5 ਸਾਲਾਂ ਵਿੱਚ 5,000 ਏਕੜ ਤੱਕ ਵਧਾਉਣ ਲਈ 10 ਕਰੋੜ ਰੁਪਏ ਰੱਖੇ ਗਏ ਹਨ, ਜੋ ਇਸ ਖੇਤੀ ਸਹਾਇਕ ਕਿੱਤੇ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਮੱਛੀ, ਝੀਂਗਾ ਅਤੇ ਸਬੰਧਤ ਉਤਪਾਦਾਂ ਦੀ ਸੰਭਾਲ ਲਈ ਸਰਕਾਰੀ ਸਬਸਿਡੀ ਨਾਲ 30 ਟਨ ਦੀ ਸਮਰੱਥਾ ਦਾ ਇੱਕ ਆਈਸ ਪਲਾਂਟ ਸਥਾਪਿਤ ਕੀਤੇ ਜਾਣ ਦੀ ਤਜਵੀਜ਼ ਰੱਖੀ ਗਈ ਹੈ ਜਦਕਿ ਦੋ ਟਨ ਸਮਰੱਥਾ ਵਾਲੀ ਮਿੰਨੀ ਫਿਸ਼ ਫੀਡ ਮਿਲ ਜ਼ਿਲ੍ਹਾ ਜਲੰਧਰ ਵਿਖੇ ਸਰਕਾਰ ਦੀ ਸਬਸਿਡੀ ਨਾਲ ਸਥਾਪਿਤ ਕੀਤੀ ਗਈ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ