Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ : ਬੈਂਸ

March 10, 2023 09:16 AM

-ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਖੇਤਰ ਲਈ 3136 ਕਰੋੜ ਦਾ ਬਜਟ ਰੱਖਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
-ਪੰਜਾਬ ਦੇ ਸਰਕਾਰੀ ਸਕੂਲਾਂ ਲਈ 2847 ਕਰੋੜ ਰੱਖੇ


ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦੂਜੇ ਬਜਟ ਵਿੱਚ ਸਿੱਖਿਆ ਦੇ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਇਸ ਵਿੱਚ ਬੀਤੇ ਵਰ੍ਹੇ 12 ਫ਼ੀਸਦੀ ਵਾਧਾ ਹੋਇਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਪੰਜਾਬ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਉਤੇ ਮੁਕਾਬਲੇ ਦੇ ਯੋਗ ਬਣਾਉਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਲਈ ਚੋਖੇ ਫੰਡ ਰੱਖੇ ਹਨ।

ਕੈਬਨਿਟ ਮੰਤਰੀ ਨੇ ਵਿਸਤਾਰ ਨਾਲ ਦੱਸਿਆ ਕਿ ਬਜਟ ਵਿੱਚ ਸਕੂਲ ਸਿੱਖਿਆ ਵਿਭਾਗ ਲਈ 2847 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਦੋਂ ਕਿ ਉਚੇਰੀ ਸਿੱਖਿਆ ਲਈ 186 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 103 ਕਰੋੜ ਰੁਪਏ ਰੱਖੇ ਗਏ ਹਨ, ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਸਾਂਭ ਸੰਭਾਲ ਲਈ 99 ਕਰੋੜ, ਅਧਿਆਪਕ/ਸਕੂਲ ਮੁਖੀਆਂ/ਵਿਦਿਅਕ ਪ੍ਰਬੰਧਕਾਂ ਦੇ ਹੁਨਰ ਵਾਧੇ ਲਈ ਪ੍ਰੋਗਰਾਮ ਲਈ ਪ੍ਰੋਗਰਾਮ 20 ਕਰੋੜ ਰੁਪਏ, ਸਕੂਲ ਆਫ਼ ਐਮੀਨੈਸ ਲਈ 200 ਕਰੋੜ, ਉ.ਬੀ.ਸੀ. ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ ਵਜ਼ੀਫਾ ਸਕੀਮ ਲਈ 18 ਕਰੋੜ ਰੁਪਏ, ਐਸ.ਸੀ.ਵਿਦਿਆਰਥੀਆਂ ਲਈ ਪ੍ਰੀ ਮੈਟ੍ਰਿਕ 60 ਕਰੋੜ, ਪੰਜਾਬ ਯੁਵਾ ਉਦਮੀ ਪ੍ਰੋਗਰਾਮ ਤਹਿਤ ਸ਼ੁਰੂਆਤੀ ਪੈਸੇ ਵਜੋਂ ਪ੍ਰਤੀ ਵਿਦਿਆਰਥੀ 2000 ਰੁਪਏ ਦੇਣ ਦੀ ਸਕੀਮ ਲਈ 30 ਕਰੋੜ, ਸਰਕਾਰੀ ਸਕੂਲਾਂ ਵਿਚ ਸੋਲਰ ਪੈਨਲ ਸਿਸਟਮ ਲਗਾਉਣ ਲਈ 100 ਕਰੋੜ, ਸਰਕਾਰੀ ਸਕੂਲਾਂ ਵਿਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਦੀ ਅਪਗਰੇਡਸ਼ਨ ਲਈ 324 ਕਰੋੜ ਰੁਪਏ , ਮਿਡ ਡੇ ਮੀਲ ਲਈ 456 ਕਰੋੜ,ਸਮੱਗਰ ਸਿੱਖਿਆ ਅਭਿਆਨ 1425 ਕਰੋੜ,ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ 25 ਕਰੋੜ ਅਤੇ ਸਕੂਲ਼ਾਂ ਦੀ ਮੁਰੰਮਤ ਸਮੇਤ ਸਾਂਭ ਸੰਭਾਲ ਅਤੇ ਮੁਫ਼ਤ ਕਿਤਾਬਾਂ ਲਈ 90 ਕਰੋੜ ਰੁਪਏ ਰੱਖੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਅਧੀਨ ਦੋ ਨਵੀਂਆਂ ਸਕੀਮਾਂ ਅਧੀਨ ਪੇਸ਼ੇਵਰ ਸਿਖਲਾਈ ਅਤੇ ਸੋਫਟ ਸਕਿੱਲ ਐਂਡ ਕਮਿਊਨੀਕੇਸ਼ਨ ਟ੍ਰੇਨਿੰਗ ਕਰਨ ਦੀ ਤਜਵੀਜ਼ ਹੈ । ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੀਆਂ ਸੁਵਿਧਾਵਾਂ ਵਿਚ ਸੁਧਾਰ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਲਈ 68 ਕਰੋੜ, ਰਾਸ਼ਟਰੀ ਉਚਤਰ ਸਿ਼ਕਸਾ ਅਭਿਆਨ ਲਈ 116 ਕਰੋੜ ਰੁਪਏ ਅਤੇ ਉਰਦੂ ਅਕਾਦਮੀ ਮਲੇਰਕੋਟਲਾ ਦੇ ਨਵੀਨੀਕਰਨ ਅਤੇ ਮਜ਼ਬੂਤੀਕਰਨ ਲਈ 2 ਕਰੋੜ ਰੁਪਏ ਰੱਖੇ ਗਏ ਹਨ।

ਬੈਂਸ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਲਈ ਬਜਟ ਵਿੱਚ 103 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਵਿਚੋਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ) ਦੇ ਅਪਗਰੇਡਸ਼ਨ ਅਤੇ ਮੁਕੰਮਲ ਕਰਨ ਲਈ 63 ਕਰੋੜ ਰੁਪਏ ਅਤੇ ਇੰਡਸਟਰੀਅਲ ਵੈਲਿਊ ਇਨਹਾਂਸਮੈਟ ਲਈ ਹੁਨਰ ਦੀ ਮਜ਼ਬੂਤੀ ਲਈ 40 ਕਰੋੜ ਰੁਪਏ ਰੱਖੇ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ