Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਆਪ ਸਰਕਾਰ ਨੇ ਬਜਟ 2023-24 ’ਚ ਅੰਕੜਿਆਂ ਦਾ ਹੇਰਫੇਰ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਤੇ ਅਸਲ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਐ : ਸੁਖਬੀਰ ਸਿੰਘ ਬਾਦਲ

March 10, 2023 09:16 AM

ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ 2023-24 ਦੇ ਬਜਟ ਵਿਚ ਅੰਕੜਿਆਂ ਦਾ ਹੇਰ ਫੇਰ ਕਰ ਕੇ ਲੁਭਾਉਣੀ ਤਸਵੀਰ ਵਿਖਾ ਕੇ ਪੰਜਾਬੀਆਂ ਨਾਲ ਇਕ ਵਾਰ ਫਿਰ ਤੋਂ ਧੋਖਾ ਕੀਤਾ ਹੈ ਜਦੋਂ ਕਿ ਅਸਲੀਅਤ ਵਿਚ ਪੰਜਾਬ ਆਰਥਿਕ ਬਰਬਾਦੀ ਦੇ ਰਾਹ ਪੈ ਗਿਆ ਹੈ ਕਿਉਂਕਿ ਕਰਜ਼ਾ ਵੱਧ ਰਿਹਾ ਹੈ ਤੇ ਸਾਰੇ ਪੈਮਾਨਿਆਂ ’ਤੇ ਸਾਡੀ ਕਾਰਗੁਜ਼ਾਰੀ ਬਹੁਤ ਮਾੜੀ ਹੈ।
ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਮਾਲੀਏ ਵਿਚ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ ਫੇਰ ਕਰ ਕੇ ਪੰਜਾਬੀਆਂ ਤੋਂ ਸੱਚਾਈ ਛੁਪਾਈ ਗਈ ਹੈ।ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵੱਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹਕਰਜ਼ਾ ਜੀ ਐਸ ਡੀ ਪੀ ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵੱਧ ਰਿਹਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਵੱਲੋਂ ਪੇਸ਼ ਕੀਤੇ ਮਾਲੀਆ ਅੰਕੜਿਆਂ ਨੂੰ ਵੀ ਬੇਨਕਾਬ ਕੀਤਾ ਅਤੇ ਦੱਸਿਆ ਕਿ ਵਿੱਤੀ ਘਾਟਾ 34784 ਕਰੋੜ ਰੁਪਏ ਦੰਸਿਆ ਗਿਆ ਹੈ ਜਿਸਦਾ ਮਤਲਬ ਹੈ ਕਿ ਵੱਖ-ਵੱਖ ਵਿਭਾਗਾਂ ਲਈ ਨਾਂ ਮਾਤਰ ਪੈਸਾ ਰੱਖਿਆ ਗਿਆ ਹੈ ਤੇ ਸਕੀਮਾਂ ਲਈ ਪੈਸਾ ਜਾਰੀ ਨਹੀਂ ਹੋਣ ਵਾਲਾ।ਉਹਨਾਂ ਕਿਹਾ ਕਿ ਮਾਲੀਆ ਘਾਟਾ 12,553 ਕਰੋੜ ਰੁਪਏ ਤੋਂ ਵੱਧ ਕੇ 24588 ਕਰੋੜ ਰੁਪਏ ਹੋ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਬਜਟ 2023-24 ਮੁੱਖ ਮੰਤਰੀ ਭਗਵੰਤ ਮਾਨ ਦੀ ਬੁਰੀ ਤਰ੍ਹਾਂ ਪ੍ਰਸ਼ਾਸਨਿਕ ਨਾਕਾਮੀ ਦਾ ਝਲਕਾਰਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਤੋਂ ਕੀਤੇ ਵਾਅਦਿਆਂ ਤੋਂ ਵੀ ਭੱਜ ਗਈ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਦੂਜਾ ਬਜਟ ਪੇਸ਼ ਕੀਤਾ ਹੈ ਪਰ ਹਾਲੇ ਤੱਕ ਇਸਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਕੀਤਾ ਵਾਅਦਾ ਨਿਭਾਇਆ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਵਾਸਤੇ ਵੀ ਕੋਈ ਪੈਸਾ ਨਹੀਂ ਰੱਖਿਆ ਗਿਆ ਜਦੋਂ ਕਿ ਸਕੀਮ ਮੁੜ ਸ਼ੁਰੂ ਕਰਨ ਦਾ ਜ਼ੋਰ ਸ਼ੋਰ ਨਾਲ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਬਿਜਲੀ ਉਤਪਾਦਨ ਸਮੇਤ ਬੁਨਿਆਦੀ ਢਾਂਚੇ ਵਾਸਤੇ ਕੋਈ ਪੈਸਾ ਨਹੀਂ ਰੱਖਿਆ ਗਿਆ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਹਨਾਂ ਦੀਸਰਕਾਰ ਰੇਤ ਮਾਇਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਤੋਂ 35000 ਕਰੋੜ ਰੁਪਏ ਇਕੱਤਰ ਕਰਨ ਵਿਚ ਨਾਕਾਮ ਕਿਉਂ ਰਹੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਰੇਤ ਮਾਇਨਿੰਗ ਤੋਂ ਸਿਰਫ 135 ਕਰੋੜ ਰੁਪਏ ਇਕੱਠੇ ਕੀਤੇ ਹਨ ਜਿਸ ਤੋਂ ਸਪਸ਼ਟ ਸੰਕੇਤ ਹੈ ਕਿ ਰੇਤ ਮਾਫੀਆ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਿਹਾ ਹੈ।
ਸਰਦਾਰ ਬਾਦਲ ਨੇ ਜ਼ੋਰਦੇ ਕੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨਾਲ ਧੋਖਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਪਿਛਲੇ ਸਾਲ ਮਿਥੇ ਟੀਚੇ ਵਿਚੋਂ ਕਿੰਨਾ ਪੂਰਾ ਹੋਇਆਹੈ। ਉਹਨਾਂ ਕਿਹਾ ਕਿ ਆਮ ਅਨੁਮਾਨ ਹੈ ਕਿ ਆਪ ਸਰਕਾਰ ਨੇ ਆਪਣੇ ਟੀਚੇ ਦਾ 65 ਫੀਸਦੀ ਹੀਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਇਸ ’ਬੇਈਮਾਨ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਮਾਪਣ ਦਾ ਸਹੀ ਪੈਮਾਨਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ