Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਕਿਹਾ: ਬਜ਼ਟ ਵਿਚ ਪਹਿਲੀਆਂ ਸਰਕਾਰਾਂ ਵਾਂਗੂੰ ਲਿੱਪਾ ਪੋਚੀ ਕਰ ਕੇ ਡੰਗ ਟਪਾਉਣ ਦੀ ਕੋਸਿ਼ਸ਼

March 10, 2023 09:18 AM

- ਬਜ਼ਟ ਵਿਚ ਕਿਸਾਨੀ-ਸੰਕਟ ਦਾ ਕੋਈ ਸਾਰਥਿਕ ਹੱਲ ਨਹੀਂ

ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਪੰਜਾਬ ਸਰਕਾਰ ਦੇ ਬਜ਼ਟ ਨੂੰ ਕਿਸਾਨਾਂ ਲਈ ਨਿਰਾਸ਼ਾਜਨਕ ਦੱਸਿਆ ਹੈ। ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਨੂੰ ਸੁਧਾਰਨ ਲਈ ਬੜੀ ਗਹਿਰ ਗੰਭੀਰ ਅਤੇ ਮੁਕੰਮਲ ਖੇਤੀ ਨੀਤੀ ਦੀ ਲੋੜ ਹੈ। ਪਰ ਮੌਜੂਦਾ ਸਰਕਾਰ ਵੱਲੋਂ ਵੀ ਪਹਿਲੀਆਂ ਸਰਕਾਰਾਂ ਵਾਂਗੂੰ ਲਿੱਪਾ ਪੋਚੀ ਕਰ ਕੇ ਡੰਗ ਟਪਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਉਮੀਦ ਸੀ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਸਦਕਾ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦੇ ਨਿਪਟਾਰੇ ਲਈ ਬਜਟ ਵਿੱਚ ਰਕਮ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਡੂੰਘੇ ਹੋ ਰਹੇ ਪਾਣੀ, ਮਿੱਟੀ ਅਤੇ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਮਨੁੱਖ ਅਤੇ ਕੁਦਰਤ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਾਰੀਆਂ ਫਸਲਾਂ ਤੇ ਐਮ ਐੱਸ ਪੀ ਦੇਣ ਲਈ ਬਜਟ ਵਿੱਚ ਲੋੜੀਂਦੀ ਰਕਮ ਰੱਖੀ ਜਾਣੀ ਚਾਹੀਦੀ ਸੀ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਦਾਅਵੇ ਕਰਦੇ ਸਨ ਕਿ ਸੱਤਾ 'ਚ ਆਉਂਦਿਆਂ ਹੀ 5 ਮਿੰਟਾਂ 'ਚ ਸਾਰੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਦੇ ਦਿਆਂਗੇ, ਪ੍ਰੰਤੂ ਇਸ ਬਜ਼ਟ ਨੇ ਕਿਸਾਨਾਂ ਦੇ ਪੱਲੇ ਕੁੱਝ ਨਹੀਂ ਪਾਇਆ। ਸਿਰਫ ਮੂੰਗੀ ਦੀ ਖਰੀਦ ਲਈ ਨਿਗੂਣੀ ਜਿਹੀ ਰਕਮ ਰੱਖ ਕੇ ਕਿਸਾਨ ਪੱਖੀ ਹੋਣ ਦਾ ਦਿਖਾਵਾ ਕਰਨ ਦਾ ਯਤਨ ਕੀਤਾ ਗਿਆ ਹੈ।ਧਨੇਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਵਿੱਚੋਂ ਕਿਸਾਨਾਂ ਨੂੰ ਇੱਕ ਢੰਗ ਨਾਲ ਬਾਹਰ ਹੀ ਰੱਖਿਆ ਹੈ। ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ਵਿੱਚੋਂ ਕੱਢਣ ਲਈ ਕੋਈ ਯੋਜਨਾ ਨਹੀਂ ਹੈ।ਬਦਲਵੇਂ ਖੇਤੀ ਬਾੜੀ ਮਾਡਲ ਦੀ ਕੋਈ ਠੋਸ ਵਿਉਂਤਬੰਦੀ ਨਹੀਂ ਕੀਤੀ ਗਈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ