Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਜਟ ਵਿਚ ਪੰਜਾਬ ਨੂੰ ਦੀਵਾਲੀਆਪਨ ਤੋਂ ਬਚਾਉਣ ਦੀ ਕੋਈ ਯੋਜਨਾ ਨਹੀਂ ਦੱਸੀ : ਵੜਿੰਗ

March 10, 2023 09:22 AM

ਚੰਡੀਗੜ੍ਹ, 10 ਮਾਰਚ (ਪੋਸਟ ਬਿਊਰੋ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਹ ਤਾਂ ਕਹਿੰਦੇ ਸਨ ਕਿ ਰੇਤੇ ਦੀ ਮਾਈਨਿੰਗ ਤੋਂ ਹਰ ਸਾਲ 20,000 ਕਰੋੜ ਰੁਪਏ ਕਮਾਉਣਗੇ ਪਰ ਬਜਟ ਦੇ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਪਿਛਲੇ ਸਾਲ ਰੇਤ ਦੀ ਮਾਈਨਿੰਗ ਤੋਂ ਸਿਰਫ 153 ਕਰੋੜ ਰੁਪਏ ਕਮਾਏ ਹਨਵੜਿੰਗ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੇ ਸੂਬੇ ਦੀ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ ਅਤੇ ਹੁਣ ਤਾਂ ਇੰਝ ਲੱਗਦਾ ਹੈ ਜਿਵੇਂ ਸਰਕਾਰ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਭੁੱਲ ਗਈ ਹੈ।
ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ।
ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ, “ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ ਹੈ”।
“ਇਹ ਅਸੀਂ ਹੀ ਨਹੀਂ ਕਹਿ ਰਹੇ , ਇਹ ਸਰਕਾਰ ਹੈ ਜੋ ਮੰਨ ਰਹੀ ਹੈ ਕਿ ਪੰਜਾਬ ਦੀਵਾਲੀਆਪਨ ਦੇ ਕੰਢੇ 'ਤੇ ਹੈ ਅਤੇ ਸੂਬਾ ਸਰਕਾਰ ਕੋਲ ਇਸ ਨੂੰ ਬਚਾਉਣ ਲਈ ਕੋਈ ਹੱਲ ਨਹੀਂ ਹੈ,” ਉਨ੍ਹਾਂ ਅੱਗੇ ਕਿਹਾ, ਜੇ ਇਨ੍ਹਾਂ ਕੋਲ ਕੋਈ ਯੋਜਨਾ ਜਾਂ ਪ੍ਰੋਗਰਾਮ ਹੁੰਦਾ ਤਾਂ ਅੱਜ ਦੇ ਬਜਟ ਵਿੱਚ ਦੱਸਦੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ