Welcome to Canadian Punjabi Post
Follow us on

22

March 2023
ਬ੍ਰੈਕਿੰਗ ਖ਼ਬਰਾਂ :
ਅਫਗਾਨਿਸਤਾਨ 'ਚ 6[8 ਤੀਬਰਤਾ ਦਾ ਭੂਚਾਲ, ਭਾਰਤ 'ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇਹੈਤੀ 'ਚ ਹਿੰਸਾ ਦੌਰਾਨ 530 ਲੋਕਾਂ ਦੀ ਮੌਤ, ਸਥਿਤੀ ਹੋਈ ਕਾਬੂ ਤੋਂ ਬਾਹਰਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਦਿੱਤੇ ਹੁਕਮਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ : ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤਪੰਜਾਬ ਦੇ ਮੌਜੂਦਾ ਸਥਿਤੀ `ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨਅੰਮ੍ਰਿਤਪਾਲ 'ਤੇ ਲਾਇਆ ਐਨ.ਐਸ.ਏ, ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬਪਾਕਿਸਤਾਨ ਵਿਚ ਅਣਪਛਾਤੇ ਹਮਲਾਵਰਾਂ ਨੇ ਵੈਨ 'ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 4 ਦੀ ਮੌਤ, 12 ਜ਼ਖਮੀ
 
ਟੋਰਾਂਟੋ/ਜੀਟੀਏ

ਭਰੀ ਹੋਈ ਗੰਨ, ਨਸ਼ੀਲੇ ਪਦਾਰਥ ਤੇ ਚੋਰੀ ਦੀ ਪ੍ਰਾਪਰਟੀ ਰੱਖਣ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ

March 12, 2023 10:56 PM

ਮਿਸੀਸਾਗਾ, 12 ਮਾਰਚ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਇੱਕ ਗੱਡੀ ਦੀ ਲਈ ਗਈ ਤਲਾਸ਼ੀ ਦੌਰਾਨ ਪੁਲਿਸ ਨੂੰ ਭਰੀ ਹੋਈ ਗੰਨ, ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਨਸ਼ੀਲੇ ਪਦਾਰਥ ਤੇ ਚੋਰੀ ਦੀ ਪ੍ਰਾਪਰਟੀ ਮਿਲਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸ਼ੁੱਕਰਵਾਰ ਨੂੰ ਐਂਟਰਪ੍ਰਾਈਸ ਰੋਡ ਤੇ ਐਟਲਾਂਟਿਕ ਡਰਾਈਵ ਨੇੜੇ ਲਾਵਾਰਸ ਖੜ੍ਹੀ ਇੱਕ ਗੱਡੀ ਦੀ ਰਾਤੀਂ 1:30 ਵਜੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਗਈ। ਇੱਕ ਨਿਊਜ਼ ਰਲੀਜ਼ ਵਿੱਚ ਪੀਲ ਪੁਲਿਸ ਨੇ ਦੱਸਿਆ ਕਿ ਇਸ ਜਾਂਚ ਦੇ ਨਤੀਜੇ ਵਜੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ। ਇੱਕ ਵਿਅਕਤੀ ਕੋਲੋਂ ਪੁਲਿਸ ਨੂੰ ਗਲੌਕ 40 ਕੈਲੇਬਰ 27 ਜੈਨ 5 ਬਰਾਮਦ ਹੋਇਆ।
ਪੁਲਿਸ ਨੇ ਦੱਸਿਆ ਕਿ ਵੈਲੈਂਡ ਦੇ 23 ਸਾਲਾ ਅਬਦੁੱਲਾ ਸਰਵਾਰੀ ਨੂੰ 10 ਮਾਮਲਿਆਂ ਵਿੱਚ ਚਾਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਚੋਰੀ ਦੀ ਪ੍ਰਾਪਰਟੀ ਰੱਖਣ, ਗੈਰਕਾਨੂੰਨੀ ਤੌਰ ਉੱਤੇ ਹਥਿਆਰ ਰੱਖਣ ਤੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਰੱਖਣ ਵਰਗੇ ਚਾਰਜਿਜ਼ ਸ਼ਾਮਲ ਹਨ। ਇਸ ਦੌਰਾਨ ਟੋਰਾਂਟੋ ਦੇ 28 ਸਾਲਾ ਮੁਹੰਮਦ ਘਾਊਸੀ ਨੂੰ ਵੀ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਰੱਖਣ ਲਈ ਗ੍ਰਿਫਤਾਰ ਕੀਤਾ ਗਿਆ ਹੈ।

 

 

 
Have something to say? Post your comment