Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਸਾਰਾ ਦਿਨ ਪੁਲਿਸ ਨੂੰ ਵਖ਼ਤ ਪਾ ਕੇ ਰੱਖਣ ਵਾਲੇ ਵਿਅਕਤੀ ਨੂੰ ਲਿਆ ਗਿਆ ਹਿਰਾਸਤ ਵਿੱਚ, 1 ਹਲਾਕ, 2 ਜ਼ਖ਼ਮੀ

March 12, 2023 11:00 PM

ਓਨਟਾਰੀਓ, 12 ਮਾਰਚ (ਪੋਸਟ ਬਿਊਰੋ) : ਲੰਡਨ, ਓਨਟਾਰੀਓ ਵਿੱਚ ਦਿਨ ਭਰ ਚੱਲੇ ਗਤੀਰੋਧ ਦਰਮਿਆਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਲੰਡਨ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਬੇਸੁੱਧ ਪਏ ਇੱਕ ਵਿਅਕਤੀ ਦੀ ਜਾਣਕਾਰੀ ਦੇ ਕੇ ਸ਼ਨਿੱਚਰਵਾਰ ਨੂੰ ਸਵੇਰੇ 5:00 ਵਜੇ ਦੇ ਨੇੜੇ ਤੇੜੇ ਨੌਰਥਈਸਟ ਪਾਰਟ ਦੀ 621 ਕਿੱਪਸ ਲੇਨ ਉੱਤੇ ਸਥਿਤ ਇੱਕ ਅਪਾਰਟਮੈਂਟ ਵਿੱਚ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਉੱਥੇ ਪਹੁੰਚਣ ਉੱਤੇ ਉਨ੍ਹਾਂ ਨੂੰ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ। ਬਾਅਦ ਵਿੱਚ ਇਸ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਫਿਰ ਪੁਲਿਸ ਵੱਲੋਂ ਅਪਾਰਟਮੈਂਟ ਵਿੱਚ ਖੁਦ ਨੂੰ ਬੰਦ ਕਰੀ ਬੈਠੇ ਵਿਅਕਤੀ ਨਾਲ ਗੱਲਬਾਤ ਸੁ਼ਰੂ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਉਸ ਵਿਅਕਤੀ ਕੋਲ ਹਥਿਆਰ ਵੀ ਸਨ। ਪੁਲਿਸ ਨੇ ਦੱਸਿਆ ਕਿ ਸਾਰਾ ਦਿਨ ਚੱਲੀ ਗੱਲਬਾਤ ਦੇ ਬਾਵਜੂਦ ਉਸ ਵਿਅਕਤੀ ਵੱਲੋਂ ਚਲਾਈ ਗੋਲੀ ਕਾਰਨ ਰਾਤੀਂ 7:30 ਵਜੇ ਦੋ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਦੋਵਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਇਹ ਨਹੀਂ ਦੱਸਿਆ ਕਿ ਦੋਵੇਂ ਪੁਲਿਸ ਅਧਿਕਾਰੀ ਕਿਸ ਹੱਦ ਤੱਕ ਜ਼ਖ਼ਮੀ ਹਨ ਜਾਂ ਦੋਵਾਂ ਨੂੰ ਗੋਲੀ ਲੱਗੀ ਹੈ। ਇਸ ਤੋਂ ਇੱਕ ਘੰਟੇ ਬਾਅਦ ਉਸ ਹਥਿਆਰਬੰਦ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਮੌਕੇ ਤੋਂ ਪੁਲਿਸ ਨੂੰ ਇੱਕ ਗੰਨ ਵੀ ਮਿਲੀ। ਨਾ ਹੀ ਮ੍ਰਿਤਕ ਵਿਅਕਤੀ ਤੇ ਨਾ ਹੀ ਗ੍ਰਿਫਤਾਰ ਕੀਤੇ ਗਏ ਮਸ਼ਕੂਕ ਦੇ ਨਾਂਵਾਂ ਦਾ ਖੁਲਾਸਾ ਪੁਲਿਸ ਵੱਲੋਂ ਕੀਤਾ ਗਿਆ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ