Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 6.90 ਕਰੋੜ ਰੁਪਏ ਖਰਚ ਕਰੇਗੀ : ਡਾ. ਨਿੱਜਰ

March 13, 2023 02:36 PM

ਚੰਡੀਗੜ੍ਹ, 13 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।
ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।
ਇਸ ਗੱਲ ਦਾ ਖੁਲਾਸਾ ਕਰਦਿਆਂ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀਐਨਜੀ ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪੱਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ।
ਕੈਬਨਿਟ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ .... 'ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ, ਡਾ.ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ