Welcome to Canadian Punjabi Post
Follow us on

22

March 2023
ਬ੍ਰੈਕਿੰਗ ਖ਼ਬਰਾਂ :
ਅਫਗਾਨਿਸਤਾਨ 'ਚ 6[8 ਤੀਬਰਤਾ ਦਾ ਭੂਚਾਲ, ਭਾਰਤ 'ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇਹੈਤੀ 'ਚ ਹਿੰਸਾ ਦੌਰਾਨ 530 ਲੋਕਾਂ ਦੀ ਮੌਤ, ਸਥਿਤੀ ਹੋਈ ਕਾਬੂ ਤੋਂ ਬਾਹਰਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਦਿੱਤੇ ਹੁਕਮਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ : ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤਪੰਜਾਬ ਦੇ ਮੌਜੂਦਾ ਸਥਿਤੀ `ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨਅੰਮ੍ਰਿਤਪਾਲ 'ਤੇ ਲਾਇਆ ਐਨ.ਐਸ.ਏ, ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬਪਾਕਿਸਤਾਨ ਵਿਚ ਅਣਪਛਾਤੇ ਹਮਲਾਵਰਾਂ ਨੇ ਵੈਨ 'ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 4 ਦੀ ਮੌਤ, 12 ਜ਼ਖਮੀ
 
ਪੰਜਾਬ

ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

March 13, 2023 02:39 PM

-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਗਮਾਡਾ ਨੂੰ 'ਸਿੰਗਲ ਪੁਆਇੰਟ ਸੰਪਰਕ ਅਧਿਕਾਰੀ' ਨਿਯੁਕਤ ਕਰਨ ਦੇ ਦਿੱਤੇ ਨਿਰਦੇਸ਼


ਚੰਡੀਗੜ੍ਹ, 13 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਗਮਾਡਾ ਦੀ ਹਾਲ ਹੀ ਵਿੱਚ ਸਮਾਪਤ ਹੋਈ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ ਕੀਤੀ। ਇਸ ਨਿਲਾਮੀ ਵਿੱਚ ਅਥਾਰਟੀ ਨੇ ਹੁਣ ਤੱਕ ਦੀ ਸਭ ਤੋਂ ਵੱਧ 1935.88 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਸਨ।
ਮੋਹਾਲੀ ਕਲੱਬ, ਐਸ.ਏ.ਐਸ.ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨਿਵੇਸ਼ਕਾਂ ਦੀ ਸਹੂਲਤ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਿੰਗਲ ਪੁਆਇੰਟ ਸੰਪਰਕ ਅਧਿਕਾਰੀ, ਜਿਸ ਨਾਲ ਸਾਰੀਆਂ ਸੇਵਾਵਾਂ ਲਈ ਸਿੱਧਾ ਸੰਪਰਕ ਕੀਤਾ ਜਾ ਸਕੇ, ਲਗਾਏ ਜਾਣ ਅਤੇ ਵੱਖ-ਵੱਖ ਸ਼੍ਰੇਣੀਆਂ ਦੀਆਂ ਜਾਇਦਾਦਾਂ ਲਈ ਲੋੜੀਂਦੇ ਦਸਤਾਵੇਜ਼ਾਂ ਦੀ ਚੈੱਕਲਿਸਟ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਉਤੇ ਭਰੋਸਾ ਜਤਾਉਣ ਅਤੇ ਇਸ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਦੇਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਗਮਾਡਾ ਵੱਲੋਂ ਉਨ੍ਹਾਂ ਨੂੰ ਹਰ ਕਦਮ ਉਤੇ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਾਗੂ ਕੀਤੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਨਿਵੇਸ਼ਕ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪੰਜਾਬ ਵੱਲ ਆਕਰਸ਼ਿਤ ਹੋ ਰਹੇ ਹਨ।
ਸਾਰੇ ਨਿਵੇਸ਼ਕਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਵਾਸਤੇ ਇਹ ਸਮਾਗਮ ਕਰਵਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਦਾ ਧੰਨਵਾਦ ਕੀਤਾ।
ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਅਪਨੀਤ ਰਿਆਤ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਦੇ ਦਿੱਤੇ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ : ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਅਗਾਊਂ ਜ਼ਮਾਨਤ ਪੰਜਾਬ ਦੇ ਮੌਜੂਦਾ ਸਥਿਤੀ `ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਅੰਮ੍ਰਿਤਪਾਲ 'ਤੇ ਲਾਇਆ ਐਨ.ਐਸ.ਏ, ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ 22 ਸਾਲਾਂ ਤੋਂ ਲਾਪਤਾ ਮੰਦਬੁੱਧੀ ਪਰਮਿਲਾ ਦਾ ਪਰਿਵਾਰ ਨੂੰ ਮਿਲਕੇ ਰੋ-ਰੋ ਹੋਇਆ ਬੁਰਾ ਹਾਲ ਅਮਨ ਅਰੋੜਾ ਵੱਲੋਂ ਬੈਂਗਲੁਰੂ ਸਥਿਤ "ਸਸਟੇਨਏਬਲ ਇੰਪੈਕਟਸ" ਪਲਾਂਟ ਦਾ ਦੌਰਾ ਦੁਕਾਨਾਂ ਦਾ 8 ਲੱਖ ਰੁਪਏ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ ਚ ਵਿਜੀਲੈਂਸ ਬਿਉਰੋ ਵੱਲੋਂ ਸਾਬਕਾ ਸਰਪੰਚ ਗ੍ਰਿਫਤਾਰ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਸੁਝਾਅ ਮੰਗੇ ਪੰਜਾਬ ਵਿਚ ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ