Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ: ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ

March 13, 2023 02:42 PM

-24 ਘੰਟਿਆਂ 'ਚ ਹੀ ਟੈਟ ਪੇਪਰ ਗੜਬੜੀ ਮਾਮਲੇ 'ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ
-ਟੈੱਟ ਪੇਪਰ 'ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼
-ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾ : ਮੁੱਖ ਮੰਤਰੀ


ਚੰਡੀਗੜ੍ਹ, 13 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ 'ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ 'ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ