Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਤਾਲਿਬਾਨੀ ਡਿਪਲੋਮੈਟ ਭਾਰਤ ਦੇ ਆਨਲਾਈਨ ਸਿਖਲਾਈ ਪ੍ਰੋਗਰਾਮ ਵਿੱਚ ਲੈਣਗੇ ਹਿੱਸਾ

March 13, 2023 04:47 PM

ਨਵੀਂ ਦਿੱਲੀ, 13 ਮਾਰਚ (ਪੋਸਟ ਬਿਊਰੋ): ਤਾਲਿਬਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਮੈਮੋ ਮੁਤਾਬਕ ਤਾਲਿਬਾਨ ਸਰਕਾਰ ਨੇ ਆਪਣੇ ਡਿਪਲੋਮੈਟਾਂ ਨੂੰ ਭਾਰਤ ਵੱਲੋਂ 14 ਤੋਂ 17 ਮਾਰਚ ਤੱਕ ਦਿੱਤੇ ਜਾ ਰਹੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਸੂਚਨਾ ਦਿੱਤੀ ਹੈ। ਇਹ ਮੈਮੋ ਤਾਲਿਬਾਨ ਦੇ ਵਿਦੇਸ਼ ਮੰਤਰਾਲੇ ਦੇ ਅਧੀਨ ਇੰਸਟੀਚਿਊਟ ਆਫ ਡਿਪਲੋਮੇਸੀ ਦੇ ਡਾਇਰੈਕਟਰ ਜਨਰਲ ਮੁਫਤੀ ਨੂਰੁੱਲਾਹ ਆਜ਼ਮ ਨੇ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਦੂਤਾਵਾਸ ਤੋਂ ਇੱਕ ਗੈਰ-ਰਸਮੀ ਸੂਚਨਾ ਮਿਲੀ ਹੈ ਕਿ ਆਈਆਈਐਮ ਵਿਦੇਸ਼ ਮੰਤਰਾਲੇ ਦੇ ਕਰਮਚਾਰੀਆਂ ਲਈ ਇੱਕ ਛੋਟੀ ਮਿਆਦ ਦਾ ਕੋਰਸ ਕਰ ਰਿਹਾ ਹੈ। ਅਗਸਤ 2021 'ਚ ਕਾਬੁਲ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਤਾਲਿਬਾਨ ਦੇ ਡਿਪਲੋਮੈਟ ਭਾਰਤ ਵੱਲੋਂ ਦਿੱਤੀ ਗਈ ਸਿਖਲਾਈ 'ਚ ਹਿੱਸਾ ਲੈਣਗੇ।
ਇਸ 'ਤੇ ਵਿਦੇਸ਼ ਮੰਤਰਾਲੇ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਿਰਆ ਨਹੀਂ ਦਿੱਤੀ ਗਈ ਹੈ। ਹਾਲਾਂਕਿ ਭਾਰਤੀ ਸੂਤਰ ਇਸ ਨੂੰ ਵਿਸ਼ੇਸ਼ ਤੌਰ 'ਤੇ ਤਾਲਿਬਾਨ ਲਈ ਆਯੋਜਿਤ ਸਿਖਲਾਈ ਨਹੀਂ ਕਹਿ ਰਹੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਵਿਦੇਸ਼ ਮੰਤਰਾਲੇ ਦੀ ਨਿਗਰਾਨੀ ਹੇਠ ਆਈਆਈਐਮ ਦੁਆਰਾ ਚਲਾਇਆ ਜਾਂਦਾ ਇੱਕ ਆਨਲਾਈਨ ਸਿਖਲਾਈ ਪ੍ਰੋਗਰਾਮ ਹੈ ਅਤੇ ਇਹ ਵੱਖ-ਵੱਖ ਦੇਸ਼ਾਂ ਦੇ ਡਿਪਲੋਮੈਟਾਂ ਲਈ ਖੁੱਲ੍ਹਾ ਹੈ। ਇਹ ਸਿਰਫ ਅਫਗਾਨਿਸਤਾਨ ਲਈ ਨਹੀਂ ਹੈ ਅਤੇ ਕਿਸੇ ਨੂੰ ਵੀ ਇਸ ਵਿੱਚ ਹਿੱਸਾ ਲੈਣ ਤੋਂ ਨਹੀਂ ਰੋਕਿਆ ਗਿਆ ਹੈ।
ਇਹ ਸਿਖਲਾਈ ਪ੍ਰੋਗਰਾਮ ਆਈਆਈਐਮ ਕੋਝੀਕੋਡ ਦੇ ਅਧੀਨ ਭਾਰਤੀ ਤਕਨੀਕੀ ਅਤੇ ਆਰਥਿਕ ਸਹਿਯੋਗ ਸੰਸਥਾ (ਆਈਟੀਈਸੀ) ਦਾ ਹੈ, ਜਿਸ ਨੂੰ ਭਾਰਤੀ ਵਿਚਾਰ ਨਾਲ ਇਮਰਸਿੰਗ ਦਾ ਨਾਂ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਾਲਿਬਾਨ ਦੇ ਡਿਪਲੋਮੈਟ ਭਾਰਤ ਆ ਕੇ ਨਹੀਂ ਸਗੋਂ ਕਾਬੁਲ ਸਥਿਤ ਅਫਗਾਨਿਸਤਾਨ ਇੰਸਟੀਚਿਊਟ ਆਫ ਡਿਪਲੋਮੇਸੀ ਤੋਂ ਆਨਲਾਈਨ ਇਸ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ