Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਮੇਲਾ ਦੇਖਣ ਗਈਆਂ 2 ਨਾਬਾਲਿਗਾਂ ਨਾਲ ਗੈਂਗਰੇਪ, 5 ਹੋਰ ਲੜਕੀਆਂ ਨੂੰ ਅਗਵਾ ਕਰਨ ਦੀ ਕੋਸ਼ਿਸ਼

March 13, 2023 04:48 PM

* 6 ਮੁਲਜ਼ਮ ਲਏ ਹਿਰਾਸਤ ਵਿੱਚ


ਫਤਿਹਪੁਰ, 13 ਮਾਰਚ (ਪੋਸਟ ਬਿਊਰੋ): ਯੂਪੀ ਦੇ ਫਤਿਹਪੁਰ ਜ਼ਿਲ੍ਹੇ ਵਿੱਚ ਮੇਲਾ ਦੇਖਣ ਗਈਆਂ ਦੋ ਨਾਬਾਲਿਗ ਲੜਕੀਆਂ ਨੂੰ ਛੇ ਨੌਜਵਾਨਾਂ ਨੇ ਅਗਵਾ ਕਰ ਲਿਆ ਅਤੇ ਸਮੂਹਿਕ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਸਮੇਤ ਫੋਰਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ 6 ਲੋਕਾਂ ਨੂੰ ਹਿਰਾਸਤ 'ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਵੇਂ ਲੜਕੀਆਂ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਹੁਸਨਗੰਜ ਥਾਣਾ ਖੇਤਰ ਦੇ ਸੇਨਪੁਰ ਪਿੰਡ 'ਚ ਸੋਭਨ ਸਰਕਾਰ ਦਾ ਮੇਲਾ ਲਗਾਇਆ ਜਾਂਦਾ ਹੈ, ਜੋ ਪੰਜ ਦਿਨ ਤੱਕ ਚੱਲਦਾ ਹੈ। ਜਿੱਥੇ ਹੁਸਨਗੰਜ ਦੇ ਇੱਕ ਪਿੰਡ ਦੇ 7 ਦੋਸਤ ਮੇਲਾ ਦੇਖਣ ਗਏ ਸਨ, ਜਿੱਥੇ ਮੇਲਾ ਦੇਖਦੇ ਹੋਏ 6 ਨੌਜਵਾਨਾਂ ਨੇ ਦੋ ਲੜਕੀਆਂ ਨੂੰ ਅਗਵਾ ਕਰ ਲਿਆ ਅਤੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਦੇ ਨਾਲ ਹੀ ਉਕਤ ਨੌਜਵਾਨਾਂ ਨੇ ਉਨ੍ਹਾਂ ਦੀਆਂ ਪੰਜ ਹੋਰ ਸਹੇਲੀਆਂ ਨੂੰ ਵੀ ਫੜ੍ਹਨਾ ਚਾਹਿਆ, ਪਰ ਇਕ ਲੜਕੀ ਭੱਜ ਕੇ ਚੀਕਣ ਲੱਗੀ।
ਲੜਕੀਆਂ ਦੀਆਂ ਚੀਕਾਂ ਸੁਣ ਕੇ ਉਥੇ ਮੌਜੂਦ ਲੋਕਾਂ ਨੇ ਹੋਰ ਲੜਕੀਆਂ ਨੂੰ ਨੌਜਵਾਨਾਂ ਤੋਂ ਬਚਾਇਆ ਅਤੇ 6 ਮੁਲਜ਼ਮਾਂ ਨੂੰ ਫੜ੍ਹ ਲਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੇ ਮੁਲਜ਼ਮਾਂ ਨੂੰ ਫੜ੍ਹ ਕੇ ਥਾਣਾ ਸਦਰ 'ਚ ਮਾਮਲਾ ਦਰਜ ਕਰ ਲਿਆ ਹੈ। ਇਸ ਪੂਰੀ ਘਟਨਾ 'ਤੇ ਐੱਸਪੀ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਮੇਲਾ ਦੇਖਣ ਗਈਆਂ ਦੋ ਨਾਬਾਲਗ ਲੜਕੀਆਂ ਦੇ ਨਾਲ 6 ਲੜਕਿਆਂ ਨੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਲੜਕੀਆਂ ਨੂੰ ਮੈਡੀਕਲ ਜਾਂਚ ਲਈ ਭੇਜ ਦਿੱਤਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼