Welcome to Canadian Punjabi Post
Follow us on

01

July 2025
 
ਟੋਰਾਂਟੋ/ਜੀਟੀਏ

ਟਰੱਕ ਤੋਂ ਟਾਇਰ ਲੱਥ ਕੇ ਕਾਰ ਨਾਲ ਟਕਰਾਇਆ, ਡਰਾਈਵਰ ਜ਼ਖ਼ਮੀ

March 13, 2023 10:47 PM

ਓਨਟਾਰੀਓ, 13 ਮਾਰਚ (ਪੋਸਟ ਬਿਊਰੋ) : ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਸਵੇਰੇ 6:30 ਵਜੇ ਉੱਤਰ ਵੱਲ ਜਾ ਰਹੇ ਇੱਕ ਕਮਰਸ਼ੀਅਲ ਟਰੱਕ ਦਾ ਟਾਇਰ ਲੱਥ ਕੇ ਦੱਖਣ ਵਾਲੀਆਂ ਲੇਨਜ਼ ਵਿੱਚ ਚਲਾ ਗਿਆ ਤੇ ਇੱਕ ਗੱਡੀ ਨਾਲ ਟਕਰਾ ਗਿਆ। ਇਸ ਕਾਰਨ ਉਸ ਗੱਡੀ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਟਾਇਰ ਦੱਖਣ ਵਾਲੀਆਂ ਲੇਨਜ਼ ਵਿੱਚ ਜਾ ਰਹੀ ਇੱਕ ਕਾਰ ਦੇ ਡਰਾਈਵਰ ਵਾਲੇ ਪਾਸੇ ਨਾਲ ਜਾ ਟਕਰਾਇਆ। ਇਸ ਨਾਲ ਕਾਰ ਦਾ ਡਰਾਈਵਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਓਪੀਪੀ ਸਾਰਜੈਂਟ ਕੈਰੀ ਸ਼ਮਿਡਟ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਚਾਰਜਿਜ਼ ਅਜੇ ਪੈਂਡਿੰਗ ਪਏ ਹਨ ਕਿਉਂਕਿ ਪੁਲਿਸ ਅਜੇ ਇਹ ਤੈਅ ਨਹੀਂ ਕਰ ਪਾ ਰਹੀ ਕਿ ਇਸ ਤਰ੍ਹਾਂ ਦੇ ਮਾਮਲੇ ਵਿੱਚ ਕਿਹੋ ਜਿਹੇ ਚਾਰਜਿਜ਼ ਲਾਏ ਜਾਣੇ ਚਾਹੀਦੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ