Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪਤੀੇ ਨੇ ਆਪਣੀ ਪਤਨੀ ਅਤੇ ਬੱਚੀ ਨੂੰ ਨਹਿਰ ਵਿਚ ਦਿੱਤਾ ਧੱਕਾ, ਬੱਚੀ ਦੀ ਮੌਤ

March 14, 2023 06:05 AM

ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ): ਖੰਨਾ ਤੋਂ ਪੰਜ ਸਾਲ ਦੀ ਬੱਚੀ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਭਰਜਾਈ ਨਾਲ ਨਜਾਇਜ਼ ਸਬੰਧਾਂ ਕਾਰਨ ਇਕ ਵਿਅਕਤੀ ਨੇ ਆਪਣੀ ਹੀ ਘਰਵਾਲੀ ਅਤੇ ਬੇਟੀ ਨੂੰ ਮਾਰਨ ਦੀ ਯੋਜਨਾ ਬਣਾਈ ਸੀ । ਸਾਜ਼ਿਸ਼ ਤਹਿਤ ਕਥਿਤ ਦੋਸ਼ੀ ਆਪਣੀ ਘਰਵਾਲੀ ਅਤੇ ਧੀ ਨੂੰ ਕੁਝ ਸਮਾਨ ਨਹਿਰ ਵਿੱਚ ਵਹਾਉਣ ਦੇ ਬਹਾਨੇ ਨਹਿਰ ਕਿਨਾਰੇ ਲੈ ਗਿਆ ਅਤੇ ਪਤਨੀ ਨੂੰ ਧੱਕਾ ਦੇ ਦਿੱਤਾ ਪਰ ਪਤਨੀ ਵਾਲ-ਵਾਲ ਬਚ ਗਈ ਅਤੇ ਪੰਜ ਸਾਲ ਦੀ ਬੱਚੀ ਨਹਿਰ ‘ਚ ਰੁੜ੍ਹ ਗਈ। ਮਾਮਲੇ ਦੀ ਜਾਂਚ ਤੋਂ ਬਾਅਦ ਖੰਨਾ ਪੁਲਿਸ ਨੇ ਦੋਸ਼ੀ ਜੀਜਾ ਅਤੇ ਸਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦਿੱਤੀ ਹੈ।
ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਘਰਵਾਲੀ ਗੁਰਜੀਤ ਕੌਰ ਡਿਪਰੈਸ਼ਨ ਦੀ ਮਰੀਜ਼ ਸੀ। ਇਸ ਕਾਰਨ ਘਰ ਵਿੱਚ ਕਲੇਸ਼ ਰਹਿੰਦਾ ਸੀ। ਗੁਰਪ੍ਰੀਤ ਦੇ ਆਪਣੀ ਸਾਲੀ ਨਾਲ ਨਜਾਇਜ਼ ਸਬੰਧ ਸਨ। ਉਨ੍ਹਾਂ ਨੇ ਹੀ ਗੁਰਜੀਤ ਕੌਰ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਉਹ ਆਪਣੀ ਪਤਨੀ ਅਤੇ ਬੱਚੀ ਨੂੰ ਨਾਲ ਲੈ ਕੇ ਸਰਹਿੰਦ ਨਹਿਰ ‘ਤੇ ਕੁਝ ਸਮਾਨ ਨਹਿਰ ਵਿੱਚ ਵਹਾਉਣ ਦੇ ਬਹਾਨੇ ਲੈ ਗਿਆ । ਗੁਰਪ੍ਰੀਤ ਨੇ ਗੁਰਜੀਤ ਕੌਰ ਨੂੰ ਧੱਕਾ ਦੇ ਦਿੱਤਾ ਪਰ ਗੁਰਜੀਤ ਕੌਰ ਵਾਲ-ਵਾਲ ਬਚ ਗਈ ਅਤੇ 5 ਸਾਲਾ ਬੱਚੀ ਸੁਖਮਨਪ੍ਰੀਤ ਕੌਰ ਤੇਜ਼ ਵਹਾਅ ਵਿੱਚ ਵਹਿ ਗਈ।
ਇਸ ਤੋਂ ਪਹਿਲਾਂ ਐਤਵਾਰ ਨੂੰ ਗੁਰਪ੍ਰੀਤ ਸਿੰਘ ਦੇ ਭਰਾ ਗੁਰਚਰਨ ਸਿੰਘ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਭਰਾ ਕਿਸੇ ਤਾਂਤਰਿਕ ਦੇ ਪ੍ਰਭਾਵ ਹੇਠ ਬੱਚੀ ਦਾ ਕਤਲ ਕਰ ਸਕਦਾ ਹੈ। ਉਸ ਨੇ ਪੁਲਿਸ ਨੂੰ ਦੱਸਿਆ ਸੀ ਕਿ ਗੁਰਪ੍ਰੀਤ ਪਰਿਵਾਰ ਨਾਲ ਵੱਖਰੇ ਮਕਾਨ ਵਿੱਚ ਰਹਿੰਦਾ ਸੀ। ਉਸ ਦੇ ਘਰ ਵਿਚ ਕਲੇਸ਼ ਰਹਿੰਦਾ ਸੀ। ਇਸੇ ਕਾਰਨ ਗੁਰਪ੍ਰੀਤ ਬਾਬਿਆਂ ਕੋਲ ਜਾਂਦਾ ਰਹਿੰਦਾ ਸੀ। ਇੱਕ ਬਾਬਾ ਉਸਦੇ ਘਰ ਆਇਆ ਅਤੇ ਉਸਦੀ ਮਾਂ ਦੀ ਮੌਤ ਦੀ ਭਵਿੱਖਬਾਣੀ ਕੀਤੀ। ਇਸ ਦਾ ਉਪਾਅ ਪੁੱਛਣ ‘ਤੇ ਉਸ ਨੇ ਗੁਰਪ੍ਰੀਤ ਨੂੰ ਆਪਣੀ ਧੀ ਦੀ ਬਲੀ ਦੇਣ ਲਈ ਕਿਹਾ। ਗੁਰਚਰਨ ਸਿੰਘ ਦੇ ਅਨੁਸਾਰ ਇਸੇ ਵਹਿਮ ਕਾਰਨ ਗੁਰਪ੍ਰੀਤ ਸਿੰਘ ਨੇ ਆਪਣੀ ਬੱਚੀ ਨੂੰ ਨਹਿਰ ਵਿੱਚ ਸੁੱਟ ਦਿੱਤਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ