Welcome to Canadian Punjabi Post
Follow us on

03

July 2025
 
ਪੰਜਾਬ

ਪੰਜਾਬ ਸਰਕਾਰ ਨੇ ਕਿਹਾ: ਪੰਜਾਬੀ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ

March 14, 2023 08:19 AM

-ਵੀਸੀ ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ


ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ): ਬੀਤੇ ਦਿਨ ਚੰਡੀਗੜ੍ਹ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਪ੍ਰਿੰਸੀਪਲ ਸਕੱਤਰ (ਵਿੱਤ) ਅਤੇ ਪ੍ਰਿੰਸੀਪਲ ਸਕੱਤਰ (ਉਚੇਰੀ ਸਿੱਖਿਆ) ਪੰਜਾਬ ਨਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੀਆਂ ਮੀਟਿੰਗਾਂ ਹੋਈਆਂ ਜਿਸ ਵਿੱਚ ਸਰਕਾਰ ਨੇ ਸਪਸ਼ਟ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਯੂਨੀਵਰਸਿਟੀ ਵੱਲੋਂ ਮੰਗੀ ਲੋੜੀਂਦੀ (30 ਕਰੋੜ ਪ੍ਰਤੀ ਮਹੀਨਾ) ਪੂਰੀ ਗਰਾਂਟ ਦਿੱਤੀ ਜਾ ਰਹੀ ਹੈ। ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਲਈ ਬਣਦੀ ਰਕਮ ਦਾ ਬਿੱਲ ਭੇਜ ਦਿੱਤਾ ਜਾਵੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਯੂਨੀਵਰਸਿਟੀ ਨੂੰ ਕੋਈ ਵਿੱਤੀ ਸਕੰਟ ਨਹੀਂ ਆਉਣ ਦਿੱਤਾ ਜਾਵੇਗਾ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮਾਣਯੋਗ ਮੁੱਖ ਮੰਤਰੀ ਭਗੰਵਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਬੰਧਤ ਅਧਿਕਾਰੀਆ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਵਿੱਤੀ ਦੁਸ਼ਵਾਰੀਆਂ ਦਾ ਸ਼ਿਕਾਰ ਯੂਨੀਵਰਸਿਟੀ ਨੂੰ ਇਸ ਸੰਕਟ ਵਿੱਚੋਂ ਕੱਢਣ ਦਾ ਭਗੰਵਤ ਸਿੰਘ ਮਾਨ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਨਾਲ ਜੁੜੇ ਅਧਿਆਪਕਾਂ, ਕਰਮਚਾਰੀਆਂ ਅਤੇ ਲੱਖਾਂ ਵਿਦਿਆਰਥੀਆਂ ਦੀ ਤਰਫ਼ੋਂ ਸਰਕਾਰ ਦਾ ਧੰਨਵਾਦ ਕਰਦੇ ਹਨ।
ਯੂਨੀਵਰਸਿਟੀ ਵੱਲੋਂ ਪਹਿਲੀ ਤਿਮਾਹੀ ਦੀ ਬਣਦੀ ਰਕਮ ਦਾ ਬਿੱਲ ਅੱਜ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਵਾਈਸ ਚਾਂਸਲਰ ਨੇ ਆਸ ਪ੍ਰਗਟਾਈ ਕਿ ਇਸ ਮਾਹੌਲ ਵਿੱਚ ਅਧਿਆਪਕ, ਕਰਮਚਾਰੀ ਅਤੇ ਵਿਦਿਆਰਥੀ ਯੂਨੀਵਰਸਿਟੀ ਦੇ ਹਰ ਪੱਖੋਂ ਵਿਕਾਸ ਲਈ ਆਪਣਾ ਪੂਰਾ ਤਾਣ ਲਗਾ ਦੇਣਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ