Welcome to Canadian Punjabi Post
Follow us on

01

April 2023
ਬ੍ਰੈਕਿੰਗ ਖ਼ਬਰਾਂ :
ਫਿਨਲੈਂਡ ਵੀ ਬਣਿਆ ਨਾਟੋ ਦਾ ਮੈਂਬਰ, ਸੰਸਦ ਵਿਚ ਦਿੱਤੀ ਮਨਜੂਰੀ ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂਟਰੰਪ ਨੂੰ ਦਿੱਤਾ ਗਿਆ ਦੋਸ਼ੀ ਕਰਾਰ, ਕਰਨਾ ਪਵੇਗਾ ਮੁਜਰਮਾਨਾ ਚਾਰਜਿਜ਼ ਦਾ ਸਾਹਮਣਾਪੱਤਰਕਾਰ ਦੀ ਗ੍ਰਿਫਤਾਰੀ ਤੋਂ ਬਾਅਦ ਅਮਰੀਕਾ ਦੀ ਐਡਾਇਜਰੀ, 'ਅਮਰੀਕੀ ਨਾਗਰਿਕ ਤੁਰੰਤ ਛੱਡਣ ਰੂਸ’ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ
 
ਪੰਜਾਬ

ਨਸਿ਼ਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

March 14, 2023 08:19 AM

- 5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ
-ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 8458 ਐਫਆਈਆਰਜ਼ ਕੀਤੀਆਂ ਦਰਜ
- ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 749 ਤੱਕ ਪਹੁੰਚੀ
- ਇੱਕ ਹਫ਼ਤੇ ਵਿੱਚ 7.60 ਕਿਲੋ ਹੈਰੋਇਨ, 13.87 ਕਿਲੋ ਗਾਂਜਾ, 10.30 ਕਿਲੋ ਅਫੀਮ, 1.47 ਲੱਖ ਰੁਪਏ ਦੀ ਡਰੱਗ ਮਨੀ ਸਮੇਤ 234 ਨਸ਼ਾ ਤਸਕਰ/ਸਪਲਾਇਰ ਕਾਬੂ


ਚੰਡੀਗੜ੍ਹ, 14 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਿੱਢੀ ਫੈਸਲਾਕੁੰਨ ਜੰਗ ਨੌਵੇਂ ਮਹੀਨੇ 'ਚ ਦਾਖ਼ਲ ਹੋ ਗਈ ਹੈ, ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 962 ਵਪਾਰਕ ਮਾਮਲਿਆਂ ਸਮੇਤ 8458 ਐਫਆਈਆਰਜ਼ ਦਰਜ ਕਰਕੇ 1628 ਵੱਡੀਆਂ ਮੱਛੀਆਂ ਸਮੇਤ 11360 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 612.78 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਅੱਠ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 760.28 ਕਿਲੋ ਹੋ ਗਈ ਹੈ।
ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 464.18 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਅੱਠ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 22 ਵਪਾਰਕ ਮਾਮਲਿਆਂ ਸਮੇਤ 189 ਐਫਆਈਆਰਜ਼ ਦਰਜ ਕਰਕੇ 234 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 7.60 ਕਿਲੋਗ੍ਰਾਮ ਹੈਰੋਇਨ, 10.30 ਕਿਲੋ ਅਫੀਮ, 13.87 ਕਿਲੋ ਗਾਂਜਾ, 2.80 ਕੁਇੰਟਲ ਭੁੱਕੀ, 59271 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 1.47 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 25 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 749 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਮੁਆਵਜ਼ਾ ਰਾਸ਼ੀ 25 ਫੀਸਦੀ ਵਧਾਈ ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ : ਅਮਨ ਅਰੋੜਾ ਗਰੀਬਾਂ ਅਤੇ ਬੇਘਰਿਆਂ ਲਈ ਮਕਾਨਾਂ ਦੀ ਗ੍ਰਾਂਟ ਚ ਘਪਲਾ ਕਰਨ ਵਾਲਾ ਇੱਕ ਹੋਰ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ ਟਰਾਂਸਪੋਰਟ ਮੰਤਰੀ ਵੱਲੋਂ ਆਰ.ਸੀ. ਤੇ ਲਾਇਸੈਂਸ ਜਾਰੀ ਕਰਨ ਵਾਲੀ "ਸਮਾਰਟ ਚਿੱਪ ਲਿਮਟਿਡ ਕੰਪਨੀ" ਨੂੰ ਕੰਟਰੈਕਟ ਖ਼ਤਮ ਕਰਨ ਦਾ ਨੋਟਿਸ ਜਾਰੀ ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਪੰਜਾਬ ਸਰਕਾਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਲਾਲ ਚੰਦ ਕਟਾਰੂਚੱਕ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਦੀ ਸ਼ਲਾਘਾ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ