Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਖੇਤ 'ਚ ਕੰਮ ਕਰਦੇ ਵਿਅਕਤੀ 'ਤੇ ਮਧੂ ਮੱਖੀਆਂ ਦਾ ਹਮਲਾ, ਹੋਈ ਮੌਤ

March 14, 2023 01:50 PM

ਪਲਵਲ, 14 ਮਾਰਚ (ਪੋਸਟ ਬਿਊਰੋ): ਹਰਿਆਣਾ ਦੇ ਪਲਵਲ 'ਚ ਇਕ ਵਿਅਕਤੀ 'ਤੇ ਮਧੂ ਮੱਖੀਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ, ਜਿਸ 'ਚ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਉਮਰ 32 ਸਾਲ ਸੀ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਵਿਜੇ ਦੇ ਭਰਾ ਸਮੈ ਸਿੰਘ ਅਨੁਸਾਰ ਵਿਜੇ ਖੇਤ ਵਿੱਚ ਕੰਮ ਕਰਨ ਗਿਆ ਹੋਇਆ ਸੀ। ਉਥੇ ਮਧੂ-ਮੱਖੀਆਂ ਦਾ ਛੱਤਾ ਸੀ। ਵਿਜੇ 'ਤੇ ਕੰਮ ਦੌਰਾਨ ਮੱਖੀਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ। ਉਸ ਨੂੰ ਕਈ ਥਾਵਾਂ 'ਤੇ ਬੁਰੀ ਤਰ੍ਹਾਂ ਡੰਗਿਆ ਗਿਆ, ਜਿਸ ਕਾਰਨ ਮਧੂ ਮੱਖੀ ਦਾ ਜ਼ਹਿਰ ਉਸ ਦੇ ਸਰੀਰ 'ਚ ਪਹੁੰਚ ਗਿਆ।
ਇਸ ਕਾਰਨ ਵਿਜੇ ਦੀ ਸਿਹਤ ਵਿਗੜਨ ਲੱਗੀ। ਉਸ ਨੂੰ ਪਲਵਲ ਦੇ ਹੀ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਪਰ ਵਿਜੇ ਦੀ ਸਿਹਤ ਨੂੰ ਦੇਖਦੇ ਹੋਏ ਨਿੱਜੀ ਹਸਪਤਾਲ ਨੇ ਉਸ ਨੂੰ ਫਰੀਦਾਬਾਦ ਰੈਫਰ ਕਰ ਦਿੱਤਾ। ਵਿਜੇ ਦਾ ਫਰੀਦਾਬਾਦ 'ਚ ਵੀ ਇਲਾਜ ਕੀਤਾ ਗਿਆ ਪਰ ਉਸ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਹੋਇਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਅਗਲੇ ਦਿਨ ਇੱਥੇ ਵਿਜੇ ਦੀ ਮੌਤ ਹੋ ਗਈ। ਹਾਲਾਂਕਿ ਮੁੱਢਲੇ ਤੌਰ 'ਤੇ ਇਸ ਨੂੰ ਮਧੂ ਮੱਖੀ ਦੇ ਜ਼ਹਿਰ ਕਾਰਨ ਮੌਤ ਦਾ ਮਾਮਲਾ ਮੰਨਿਆ ਜਾ ਰਿਹਾ ਹੈ ਪਰ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਪਲਵਲ ਦੇ ਪਿੰਡ ਸਿਰੋਲੀ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ। ਵਿਜੇ ਦੀ ਅਚਾਨਕ ਹੋਈ ਮੌਤ ਕਾਰਨ ਪੂਰਾ ਪਰਿਵਾਰ ਸਦਮੇ 'ਚ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ